ਪੰਜਾਬ ਸਰਕਾਰ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਨੂੰ 31 ਜੁਲਾਈ ਤੱਕ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

11/25/2022 6:48:48 PM

ਜਲੰਧਰ (ਨਰਿੰਦਰ ਮੋਹਨ)- ਪੰਜਾਬ ਸਰਕਾਰ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਕੰਮ ਅਗਲੇ ਸਾਲ ਜੁਲਾਈ ਦੇ ਅੰਤ ਤੱਕ ਮੁਕੰਮਲ ਕਰਨ ਲਈ ਉਸਾਰੀ ਕੰਪਨੀ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਸਬੰਧੀ ਮੀਟਿੰਗ ਹੋਈ। ਇਹ ਮੀਟਿੰਗ ਦੋ ਦਿਨ ਪਹਿਲਾਂ ਉਸਾਰੀ ਕੰਪਨੀ ਦੇ ਅਧਿਕਾਰੀਆਂ ਅਤੇ ਪੰਜਾਬ ਸਰੋਤ ਮਹਿਕਮੇ ਦੇ ਸਕੱਤਰ ਦੀ ਕੀਤੀ ਗਈ। ਜਿਸ ਵਿੱਚ ਕੰਪਨੀ ਵੱਲੋਂ ਫੰਡ ਦੇਣ ਦੀ ਗੱਲ ਨੂੰ ਦੁਹਰਾਉਂਦਿਆਂ ਫੰਡਾਂ ਦਾ ਭਰੋਸਾ ਦਿੰਦਿਆਂ ਕਿਹਾ ਗਿਆ ਕਿ ਕੰਮ ਸਮੇਂ ਸਿਰ ਕੀਤਾ ਜਾਵੇ ਕਿਉਂਕਿ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਦਾ ਭਰੋਸਾ ਸਰਕਾਰ ਵੱਲੋਂ ਦਿੱਤਾ ਗਿਆ ਹੈ। ਹੁਣ ਤੱਕ ਇਸ ਪ੍ਰਾਜੈਕਟ ਦਾ 70 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਪਰ ਹੁਣ ਕੰਮ ਬਹੁਤ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਹੈ।

ਇਹ ਵੀ ਪੜ੍ਹੋ :ਟਾਂਡਾ ਵਿਖੇ ਵਿਆਹ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਹੋਈ ਮੌਤ

ਪਠਾਨਕੋਟ ਜ਼ਿਲ੍ਹੇ ਵਿੱਚ ਰਾਵੀ ਦਰਿਆ ’ਤੇ ਬਣ ਰਹੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦਾ ਨੀਂਹ ਪੱਥਰ 1995 ਵਿੱਚ ਰੱਖਿਆ ਗਿਆ ਸੀ ਪਰ ਉਸਾਰੀ ਦਾ ਕੰਮ 2014 ਵਿੱਚ ਸ਼ੁਰੂ ਹੋਇਆ ਸੀ। ਤਤਕਾਲੀ ਜੰਮੂ-ਕਸ਼ਮੀਰ ਸਰਕਾਰ ਦੇ ਇਤਰਾਜ਼ ਤੋਂ ਬਾਅਦ ਇਸ ਦਾ ਕੰਮ ਰੋਕ ਦਿੱਤਾ ਗਿਆ ਸੀ। ਬਾਅਦ ਵਿੱਚ ਕੰਮ ਸ਼ੁਰੂ ਹੋਇਆ, ਫਿਰ ਕਰੋਨਾ ਕਾਰਨ ਕੰਮ ਫਿਰ ਰੁਕ ਗਿਆ। ਇਸ ਪ੍ਰਾਜੈਕਟ ਦੀ ਲਾਗਤ 2715 ਕਰੋੜ ਤੋਂ ਵੱਧ ਤੈਅ ਕੀਤੀ ਗਈ ਸੀ, ਜੋ ਬਾਅਦ ਵਿੱਚ ਦੇਰੀ ਕਾਰਨ ਵਧ ਗਈ। ਇਸ ਡੈਮ ਦੇ ਬਣਨ ਨਾਲ 206 ਮੈਗਾਵਾਟ ਬਿਜਲੀ ਪੈਦਾ ਹੋਵੇਗੀ ਅਤੇ ਜੋ ਪਾਣੀ ਰਾਵੀ ਦਰਿਆ ਤੋਂ ਪਾਕਿਸਤਾਨ ਨੂੰ ਜਾ ਰਿਹਾ ਹੈ, ਉਸ ਦੀ ਵਰਤੋਂ ਇਥੇ ਕੀਤੀ ਜਾ ਸਕੇਗੀ ਅਤੇ ਕਰੀਬ 40 ਹਜ਼ਾਰ ਏਕੜ ਜ਼ਮੀਨ ਦੀ ਸਿੰਚਾਈ ਵੀ ਹੋ ਸਕੇਗੀ।

ਇਸ ਪ੍ਰਾਜੈਕਟ ਨੂੰ ਸੂਬੇ ਦੀਆਂ 8 ਸਰਕਾਰਾਂ ਵੇਖ ਚੁੱਕੀਆਂ ਹਨ ਅਤੇ ਹਰ ਸਰਕਾਰ ਨੇ ਇਸ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ, ਪਰ ਇਹ ਪ੍ਰਾਜੈਕਟ ਸਿਰੇ ਨਹੀਂ ਚੜ੍ਹ ਰਿਹਾ। ਦੋ ਦਿਨ ਪਹਿਲਾਂ ਹੋਈ ਮੀਟਿੰਗ ਵਿੱਚ ਇਸ ਗੱਲ ’ਤੇ ਕੇਂਦਰਿਤ ਸੀ ਕਿ ਇਸ ਪ੍ਰਾਜੈਕਟ ਦਾ ਸਮੇਂ ਸਿਰ ਮੁਕੰਮਲ ਨਾ ਹੋਣਾ ਸਰਕਾਰ ਦੀ ਭਰੋਸੇਯੋਗਤਾ ’ਤੇ ਸਵਾਲ ਹੈ। ਇਸ ਪ੍ਰਾਜੈਕਟ ਦਾ ਨਿਰਮਾਣ ਕਰਵਾ ਰਹੀ ਕੰਪਨੀ ਨੇ ਫੰਡ ਦੀ ਗੱਲ ਕੀਤੀ ਤਾਂ ਸਰਕਾਰ ਨੇ ਵੀ ਇਸ ਲਈ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਗਿਆ।

ਇਹ ਵੀ ਪੜ੍ਹੋ : 13 ਡਰੱਗ ਸਮੱਗਲਰਾਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਸਰਕਾਰੀ ਤੌਰ ’ਤੇ ਅਟੈਚ ਕੀਤੀ 6.71 ਕਰੋੜ ਦੀ ਪ੍ਰਾਪਰਟੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

shivani attri

This news is Content Editor shivani attri