ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਚੁੱਕ ਰਹੀ ਅਹਿਮ ਕਦਮ

Sunday, Jan 12, 2025 - 03:49 PM (IST)

ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਚੁੱਕ ਰਹੀ ਅਹਿਮ ਕਦਮ

ਜਲੰਧਰ- ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਾ ਮੁਕਤ ਪੰਜਾਬ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਵੱਡੇ ਕਦਮ ਚੁੱਕ ਰਹੀ ਹੈ। ਇਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਵੱਡੇ ਸੌਦਾਗਰਾਂ ਨੂੰ ਨਾ ਸਿਰਫ਼ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ, ਸਗੋਂ ਛੋਟੀਆਂ ਮੱਛੀਆਂ ਦੀਆਂ ਜੜ੍ਹਾਂ ਪੁੱਟਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਤਹਿਤ ਸਰਕਾਰ ਵੱਲੋਂ ਐਂਟੀ ਡਰੱਗ ਹੈਲਪਲਾਈਨ ਅਤੇ ਵਟਸਐਪ ਚੈਟਬੋਟ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੰਬਰ 9779-100-200 'ਤੇ ਤੁਸੀਂ ਨਸ਼ੇ ਵੇਚਣ ਵਾਲਿਆਂ ਦੀ ਸ਼ਿਕਾਇਤ ਕਰ ਸਕਦੇ ਹੋ। ਜਿਸ 'ਤੇ ਪੁਲਸ ਵੱਲੋਂ ਤੁਰੰਤ ਐਕਸ਼ਨ ਲਿਆ ਜਾ ਰਿਹਾ ਹੈ। 

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਸ ਨੰਬਰ ਰਾਹੀਂ ਹੁਣ ਤਕ ਸੈਂਕੜੇ ਮੁਲਜ਼ਮ ਜੇਲ੍ਹ ਦੀ ਹਵਾ ਖਾ ਚੁੱਕੇ ਹਨ। ਵੱਡੀ ਗੱਲ ਇਹ ਹੈ ਕਿ ਜੇ ਕੋਈ ਇਸ ਨੰਬਰ "ਤੇ ਸ਼ਿਕਾਇਤ ਕਰਦਾ ਹੈ ਤਾਂ ਉਸ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਇਥੇ ਹੀ ਬਸ ਨਹੀਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨਸ਼ਾ ਮੁਕਤ ਸੂਬਾ ਬਣਾਉਣ ਲਈ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐੱਨ. ਟੀ. ਐੱਫ਼) ਦਾ ਦਫ਼ਤਰ ਵੀ ਖੋਲ੍ਹਿਆ ਗਿਆ ਹੈ। ਪੰਜਾਬ ਪੁਲਸ ਵੱਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਆਮ ਨਾਗਰਿਕਾਂ ਅਤੇ ਨਸ਼ਾ ਪੀੜਤਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਪ੍ਰਦਾਨ ਕਰਦਾ ਹੈ ਅਤੇ ਨਸ਼ਾ ਛੱਡਣ ਦੇ ਇਰਾਦੇ ਵਾਲੇ ਪੀੜਤਾਂ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਉਂਦਾ ਹੈ। 


author

shivani attri

Content Editor

Related News