ਕਿਰਸਾਨੀ ਨੂੰ ਉਤਸ਼ਾਹਤ ਕਰਨ ਲਈ ਅਨੇਕਾਂ ਉਪਰਾਲੇ ਕਰ ਰਹੀ ਪੰਜਾਬ ਸਰਕਾਰ
Thursday, Jan 09, 2025 - 02:56 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕਿਰਸਾਨੀ ਨੂੰ ਉਤਸ਼ਾਹਤ ਕਰਨ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਸਮੇਂ-ਸਮੇਂ 'ਤੇ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਖੇਤੀ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ 'ਚ ਸਬਸਿਡੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸੀ. ਆਰ. ਐੱਮ. ਮਸ਼ੀਨਾਂ ਲਈ ਨਿੱਜੀ ਤੌਰ 'ਤੇ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨ ਗਰੁੱਪਾਂ ਅਤੇ ਪੰਚਾਇਤਾਂ ਨੂੰ ਇਸ 'ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ।
ਕਿਸਾਨਾਂ ਨੂੰ ਮਸ਼ੀਨਰੀ ਦੀ ਬੁਕਿੰਗ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਉੱਨਤ ਕਿਸਾਨ ਐਪ ਦੀ ਵਰਤੋਂ ਕਰਨੀ ਪੈਂਦੀ ਹੈ। ਇਸ ਐਪਲੀਕੇਸ਼ਨ ਰਾਹੀਂ ਕਿਸਾਨ ਆਸਾਨੀ ਨਾਲ ਆਪਣੇ ਨੇੜੇ ਉਪਲੱਬਧ ਮਸ਼ੀਨਰੀ ਦੀ ਬੁਕਿੰਗ ਕਰ ਸਕਦੇ ਹਨ। ਇਸ ਮੋਬਾਇਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲੱਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ’ਚ ਕਿਸਾਨਾਂ ਦੀ ਸਹਾਇਤਾ ਲਈ 5,000 ਤੋਂ ਵੱਧ ਫੈਸਿਲੀਟੇਟਰ, ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।
ਅਜਿਹੀਆਂ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਤੋਂ ਬਾਅਦ ਬਚੀ ਰਹਿੰਦ-ਖੂੰਹਦ ਨੂੰ ਸੀਟੂ ਅਤੇ ਤਕਨੀਤ ਨਾਲ ਨਿਪਟਾਇਆ ਜਾ ਸਕਦਾ ਹੈ। ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਪਰਾਲੀ ਨੂੰ ਨਾ ਸਾੜ ਕੇ ਇਸ ਸਹੀ ਤਕਨੀਕ ਨਾਲ ਸਾਂਭ-ਸੰਭਾਲ ਕਰਕੇ ਇਸ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉ ਲਈ ਕਿਸਾਨ ਆਪਣਾ ਯੋਗਦਾਨ ਪਾ ਸਕਦੇ ਹਨ।