ਲੋਕ ਭਲਾਈ ਤੇ ਵਿਕਾਸ ਮੁਖੀ ਏਜੰਡੇ ''ਤੇ ਕੰਮ ਕਰ ਰਹੀ ਹੈ ਪੰਜਾਬ ਸਰਕਾਰ: ਮੰਤਰੀ ਬਲਕਾਰ ਸਿੰਘ

Friday, Feb 09, 2024 - 02:38 PM (IST)

ਲੋਕ ਭਲਾਈ ਤੇ ਵਿਕਾਸ ਮੁਖੀ ਏਜੰਡੇ ''ਤੇ ਕੰਮ ਕਰ ਰਹੀ ਹੈ ਪੰਜਾਬ ਸਰਕਾਰ: ਮੰਤਰੀ ਬਲਕਾਰ ਸਿੰਘ

ਕਰਤਾਰਪੁਰ/ਜਲੰਧਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਮੁਖੀ ਤੇ ਲੋਕ ਭਲਾਈ ਵਾਲੇ ਏਜੰਡੇ 'ਤੇ ਪਹਿਲ ਦੇ ਅਧਾਰ ਤੇ ਕੰਮ ਕਰ ਰਹੀ ਹੈ ਤਾਂ ਜੋ ਸੂਬੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ । 

ਇਹ ਵੀ ਪੜ੍ਹੋ :  ਅੱਤਵਾਦੀਆਂ ਹੱਥੋਂ ਮਾਰੇ ਗਏ ਅੰਮ੍ਰਿਤਪਾਲ ਦਾ ਹੋਇਆ ਅੰਤਿਮ ਸੰਸਕਾਰ, ਨਹੀਂ ਦੇਖ ਹੁੰਦਾ ਰੌਂਦਾ ਪਰਿਵਾਰ

ਉਨ੍ਹਾਂ ਅੱਜ ਕਰਤਾਰਪੁਰ ਹਲਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾ ਸਕੇ। ਇਥੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਆਧੁਨਿਕ ਸਮੇਂ ਦੇ ਅਨੁਸਾਰ ਸਹੂਲਤਾਂ ਪ੍ਰਦਾਨ ਕਰਨ ਲਈ ਪਿੰਡਾਂ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਨ੍ਹਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ । 

ਇਹ ਵੀ ਪੜ੍ਹੋ : ਦਿੱਲੀ ਦੇ ਜੰਤਰ-ਮੰਤਰ 'ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ 'ਚ, ਲਾਏ ਇਹ ਵੱਡੇ ਇਲਜ਼ਾਮ

ਉਨ੍ਹਾਂ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਸੀਵਰੇਜ, ਜਲ ਸਪਲਾਈ, ਗਲੀਆਂ-ਨਾਲੀਆਂ ਦੇ ਨਿਰਮਾਣ ਸਮੇਤ ਚੱਲ ਰਹੇ ਹੋਰ ਵਿਕਾਸ ਕਾਰਜਾਂ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕੰਮਾਂ ਦੀ ਗੁਣਵੱਤਾ ਦਾ ਪੂਰਾ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਮਿਆਰ ਅਤੇ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੀ ਨਿਯਮਿਤ ਸਮੀਖਿਆ ਕਰਨ ਦੀਆਂ ਹਦਾਇਤਾਂ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨਾਲ ਵਿਕਾਸ ਕੰਮਾਂ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਲਿਆਉਣ ਵਿੱਚ ਮਦਦ ਮਿਲੇਗੀ। 

ਇਹ ਵੀ ਪੜ੍ਹੋ : PSEB ਪ੍ਰੀਖਿਆਵਾਂ ਲਈ ਵਿਭਾਗ ਨੇ ਖਿੱਚੀਆਂ ਤਿਆਰੀਆਂ, ਅੰਮ੍ਰਿਤਸਰ ਦੇ 238 ਕੇਂਦਰਾਂ ’ਚ ਵਿਦਿਆਰਥੀ ਦੇਣਗੇ ਪ੍ਰੀਖਿਆ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਕਾਸਮੁਖੀ ਏਜੰਡੇ ’ਤੇ ਕੰਮ ਕਰ ਰਹੀ ਹੈ ਅਤੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਵੀ ਲੋਕਾਂ ਦੀ ਸਹੂਲਤ ਲਈ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪੁੱਜਦਾ ਕਰਨ ਲਈ ਆਪਣੀ ਡਿਊਟੀ ਪੂਰੀ ਸ਼ਿੱਦਤ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਚਹੁੰਮੁਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। 

ਉਨਾਂ ਕਿਹਾ ਕਿ ਪਿੰਡਾਂ ਵਿੱਚ ਕੰਕਰੀਟ ਦੀਆਂ ਗਲੀਆਂ , ਸੀਵਰੇਜ ਵਿਵਸਥਾ , ਸਟ੍ਰੀਟ ਲਾਇਟਾਂ , ਸਿਹਤ ਸਹੂਲਤਾਂ ਆਦਿ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ।  ਇਸ ਮੌਕੇ ਪੰਜਾਬ ਸਟੇਟ ਕੰਟੇਨਰ ਅਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਕੈਬਨਿਟ ਮੰਤਰੀ ਦੇ ਪਤਨੀ ਤੇ ਆਮ ਆਦਮੀ ਪਾਰਟੀ ਦੀ ਆਗੂ ਹਰਪ੍ਰੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜ਼ੀਨਤ ਖਹਿਰਾ, ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵੀ ਮੌਜੂਦ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News