ਹਿਮਾਚਲ ਐਂਟਰੀ ਟੈਕਸ ਵਿਰੁੱਧ ਸੰਘਰਸ਼ ਲੜ੍ਹ ਰਹੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੂੰ ਮਿਲੀਆਂ ਧਮਕੀਆਂ

Monday, Apr 27, 2026 - 01:25 PM (IST)

ਹਿਮਾਚਲ ਐਂਟਰੀ ਟੈਕਸ ਵਿਰੁੱਧ ਸੰਘਰਸ਼ ਲੜ੍ਹ ਰਹੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੂੰ ਮਿਲੀਆਂ ਧਮਕੀਆਂ

ਨੂਰਪੁਰਬੇਦੀ (ਸੰਜੀਵ ਭੰਡਾਰੀ)-ਹਿਮਾਚਲ ਐਂਟਰੀ ਟੈਕਸ ਦੇ ਵਿਰੋਧ ’ਚ ਸਿਖਰ ’ਤੇ ਪਹੁੰਚੇ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੂੰ ਨਤੀਜੇ ਭੁਗਤਣ ਦੀਆਂ ਧਮਕੀਆਂ ਮਿਲੀਆਂ ਹਨ, ਜਿਸ ਦੇ ਸਬੰਧ ’ਚ ਕਾਰਵਾਈ ਨੂੰ ਲੈ ਕੇ ਉਕਤ ਮਾਮਲਾ ਡੀ. ਐੱਸ. ਪੀ. ਸ੍ਰੀ ਅਨੰਦਪੁਰ ਸਾਹਿਬ ਦੇ ਕੋਲ ਪਹੁੰਚ ਗਿਆ ਹੈ। ਦੂਜੀ ਪਾਸੇ ਇਸ ਸੰਘਰਸ਼ ਨੂੰ ਦਬਾਉਣ ਦੀ ਨੀਅਤ ਨਾਲ ਦਿੱਤੀਆਂ ਗਈਆਂ ਉਕਤ ਧਮਕੀਆਂ ਨੂੰ ਲੈ ਕੇ ਅੰਦੋਲਨਕਾਰੀਆਂ ’ਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਮੋਰਚਾ, ਭਾਰਤੀ ਕਿਸਾਨ ਯੂਨੀਅਨ ਬਿਹਰਾਮ. ਕੇ., ਕਿਰਤੀ ਕਿਸਾਨ ਮੋਰਚਾ ਅਤੇ ਆਜ਼ਾਦ ਟੈਕਸੀ ਯੂਨੀਅਨ ਸਹਿਤ ਵੱਖ-ਵੱਖ ਸੰਗਠਨਾਂ ਵੱਲੋਂ ਪੰਜਾਬ ਐਂਟਰੀ ਟੈਕਸ ਦੇ ਵਿਰੋਧ ’ਚ ਬੀਤੇ 2 ਮਹੀਨਿਆਂ ਤੋਂ ਸੰਘਰਸ਼ ਵਿੱਢਿਆ ਹੋਇਆ ਹੈ ਅਤੇ ਜਿਸ ਦੇ ਨਤੀਜੇ ਵਜੋਂ ਹਿਮਾਚਲ ਸਰਕਾਰ ਨੂੰ ਮਜ਼ਬੂਰਨ ਉਕਤ ਅੰਦੋਲਨ ਦੇ ਦਬਾਅ ਹੇਠ ਵਧਾਏ ਗਏ ਐਂਟਰੀ ਟੈਕਸ ਦੇ ਫ਼ੈਸਲੇ ਨੂੰ ਵਾਪਸ ਲੈਣਾ ਪਿਆ ਸੀ ਜਦਕਿ ਹੁਣ ਮੁੜ ਸੰਘਰਸ਼ਕਾਰੀਆਂ ਨੇ 1 ਮਈ ਤੋਂ ਅੰਦੋਲਨ ਆਰੰਭ ਕਰਨ ਦਾ ਐਲਾਨ ਕੀਤਾ ਹੈ ਜਿਸ ਤਹਿਤ ਪੰਜਾਬ ਦੇ ਸਮੁੱਚੇ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੇ ਐਂਟਰੀ ਪੁਆਇੰਟ ਜਾਮ ਕੀਤੇ ਜਾਣਗੇ। ਸ਼ਾਇਦ ਇਸੇ ਬੁਖਲਾਹਟ ਦੇ ਚੱਲਦਿਆਂ ਪ੍ਰਭਾਵਿਤ ਹੋਣ ਵਾਲੀ ਕਿਸੇ ਧਿਰ ਨੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਅਤੇ ਹੋਰਨਾਂ ਸੰਘਰਸ਼ਕਾਰੀਆਂ ਦੇ ਅੰਦੋਲਨ ਨੂੰ ਦਬਾਉਣ ਦੀ ਨੀਅਤ ਨਾਲ ਇਹ ਧਮਕੀਆਂ ਦਿੱਤੀਆਂ ਹਨ।

ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ

ਇਸ ਸਬੰਧ ਦੇਰ ਸ਼ਾਮ ਡੀ. ਐੱਸ. ਪੀ. ਸ੍ਰੀ ਅਨੰਦਪੁਰ ਸਾਹਿਬ ਨੂੰ ਭੇਜੀ ਸ਼ਿਕਾਇਤ ’ਚ ਕਨਵੀਨਰ ਗੌਰਵ ਰਾਣਾ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਇਕ ਵਿਅਕਤੀ ਵੱਲੋਂ ਮੇਰੇ ਫੇਸਬੁੱਕ ਖਾਤੇ ’ਤੇ ਬੇਹੱਣ ਅਪਮਾਨਜਨਕ ਕਮੈਂਟ ਕੀਤੇ ਜਾ ਰਹੇ ਸਨ, ਜਿਨ੍ਹਾਂ ਨੂੰ ਮੈਂ ਨਜ਼ਰਅੰਦਾਜ਼ ਕਰਦਾ ਰਿਹਾ ਅਤੇ ਆਖਿਰਕਾਰ ਉਸ ਵਿਅਕਤੀ ਨੂੰ ਬਲਾਕ ਕਰ ਦਿੱਤਾ ਗਿਆ ਸੀ ਪਰ ਉਕਤ ਵਿਅਕਤੀ ਵੱਲੋਂ ਸ਼ਾਮੀਂ ਕਰੀਬ 5 ਵਜੇ ਹਿਮਾਚਲ ਐਂਟਰੀ ਟੈਕਸ ਸਬੰਧੀ ਚੱਲ ਰਹੇ ਸੰਘਰਸ਼ ਨੂੰ ਲੈ ਕੇ ਮੈਨੂੰ ਧਮਕੀਆਂ ਦਿੱਤੀਆਂ ਗਈਆਂ। ਉਸ ਵੱਲੋਂ ਭੱਦੀ ਸ਼ਬਦਾਵਲੀ, ਗਾਲੀ ਗਲੋਚ ਕੀਤੀ ਗਈ ਅਤੇ ਮੈਨੂੰ ਸੰਘਰਸ਼ ਤੋਂ ਪਿੱਛੇ ਹਟਣ ਲਈ ਦਬਾਅ ਬਣਾਇਆ ਗਿਆ, ਨਹੀਂ ਤਾਂ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਸਾਰੀ ਗੱਲਬਾਤ ਦੀ ਰਿਕਾਰਡਿੰਗ ਉਨ੍ਹਾਂ ਆਪਣੇ ਮੋਬਾਈਲ ’ਚ ਕਰ ਲਈ ਹੈ, ਜੋ ਕਿ ਸਬੂਤ ਵਜੋਂ ਇਸ ਸ਼ਿਕਾਇਤ ਨਾਲ ਪੈੱਨ ਡਰਾਈਵ ਰਾਹੀਂ ਨੱਥੀ ਕਰਕੇ ਡੀ. ਐੱਸ. ਪੀ. ਸ਼੍ਰੀ ਅਨੰਦਪੁਰ ਸਾਹਿਬ ਨੂੰ ਭੇਜੀ ਗਈ। ਇਸ ਤੋਂ ਇਲਾਵਾ ਉਕਤ ਵਿਅਕਤੀ ਵੱਲੋਂ ਗੱਲਬਾਤ ਦੌਰਾਨ ਸਰਕਾਰ ਦੇ ਮੰਤਰੀਆਂ ਅਤੇ ਮੁੱਖ ਮੰਤਰੀਆਂ ਦੇ ਨਾਮਾਂ ਦਾ ਵੀ ਗਲਤ ਢੰਗ ਨਾਲ ਉਲੇਖ ਕਰਕੇ ਮਾਮਲੇ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਜਦੋਂ ਕਨਵੀਨਰ ਰਾਣਾ ਨੇ ਕਾਨੂੰਨੀ ਕਾਰਵਾਈ ਬਾਰੇ ਕਿਹਾ ਤਾਂ ਉਸ ਨੇ ਪੰਜਾਬ ਪੁਲਸ ਪ੍ਰਤੀ ਵੀ ਅਪਮਾਨਜਨਕ ਸ਼ਬਦ ਵਰਤੇ।

ਅਜਿਹੀਆਂ ਧਮਕੀਆਂ ਸਾਡੇ ਅੰਦੋਲਨ ਨੂੰ ਹਰਗਿਜ ਦਬਾਅ ਨਹੀਂ ਸਕਦੀਆਂ : ਗੌਰਵ ਰਾਣਾ
ਕਨਵੀਨਰ ਗੌਰਵ ਰਾਣਾ ਨੇ ਕਿਹਾ ਕਿ ਅਸੀਂ ਪੰਜਾਬ ਅਤੇ ਲੋਕ ਹਿੱਤਾਂ ਲਈ ਸ਼ਾਂਤੀਪੂਰਨ ਢੰਗ ਨਾਲ ਸੰਘਰਸ਼ ਕਰ ਰਹੇ ਹਾਂ ਅਤੇ ਆਉਣ ਵਾਲੀ 1 ਮਈ ਤੋਂ ਹਿਮਾਚਲ ਬਾਰਡਰਾਂ ’ਤੇ ਸੰਘਰਸ਼ ਦੇ ਅਗਲੇ ਪੜਾਅ ਤਹਿਤ ਤਿੱਖਾ ਅੰਦੋਲਨ ਆਰੰਭ ਹੋਣ ਜਾ ਰਿਹਾ ਹੈ, ਜਿਸ ਕਰਕੇ ਅਜਿਹੀਆਂ ਧਮਕੀਆਂ ਨਾਲ ਨਾ ਸਿਰਫ਼ ਇਲਾਕੇ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ, ਸਗੋਂ ਮੈਨੂੰ ਅਤੇ ਸਾਡੇ ਸਾਥੀਆਂ ਦੀ ਜਾਨ-ਮਾਲ ਨੂੰ ਵੀ ਖ਼ਤਰਾ ਪੈਦਾ ਹੋ ਸਕਦਾ ਹੈ।

ਇਹ ਵੀ ਪੜ੍ਹੋ: Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ! ਮਿੰਟਾਂ 'ਚ ਮਚੀ ਹਫ਼ੜਾ-ਦਫ਼ੜੀ, ਖੇਤਾਂ ਵੱਲ ਭੱਜੇ ਲੋਕ

ਉਨ੍ਹਾਂ ਕਿਹਾ ਕਿ ਅਜਿਹੀਆਂ ਧਮਕੀਆਂ ਸਾਡੇ ਅੰਦੋਲਨ ਨੂੰ ਹਰਗਿਜ ਦਬਾਅ ਨਹੀਂ ਸਕਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਉਕਤ ਫੋਨ ਨੰਬਰ ਦੀ ਤੁਰੰਤ ਪਛਾਣ ਕਰਕੇ ਕਥਿਤ ਦੋਸ਼ੀ ਦੇ ਖ਼ਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਜਦਕਿ ਸੰਘਰਸ਼ ਨਾਲ ਜੁੜੇ ਸਾਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣ। ਦੂਜੇ ਪਾਸੇ ਗੁੱਸਾ ਹੋਏ ਹੋਰਨਾਂ ਸੰਗਠਨਾਂ ਦੇ ਨੁਮਾਇੰਦਿਆਂ ਨੇ ਵੀ ਉਕਤ ਧਮਕੀਆਂ ਭਰੇ ਫੋਨ ਨੂੰ ਲੈ ਕੇ ਪੁਲਸ ਨੂੰ ਸਖਤ ਕਾਰਵਾਈ ਕਰਨ ਲਈ ਆਖਿਆ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ, ਵੇਖੋ List

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News