ਜਲੰਧਰ ਦੇ ਪੈਨਸ਼ਨਰਾਂ ਨੇ DA ਤੇ ਬਕਾਏ ਨੂੰ ਲੈ ਕੇ ਚੁੱਕੀ ਆਵਾਜ਼, ਸਰਕਾਰ ਤੋਂ ਤੁਰੰਤ ਭੁਗਤਾਨ ਦੀ ਕੀਤੀ ਮੰਗ
Wednesday, Jun 17, 2026 - 06:04 PM (IST)
ਜਲੰਧਰ (ਜਸਪ੍ਰੀਤ)- ਪੰਜਾਬ ਪੁਲਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਜਲੰਧਰ ਸ਼ਹਿਰ ਦੇ ਪ੍ਰਧਾਨ ਚਰਨ ਸਿੰਘ ਬਾਠ, ਉਪ ਪ੍ਰਧਾਨ ਰਣਜੀਤ ਕੁਮਾਰ, ਹਰਪਾਲ ਸਿੰਘ, ਸ਼ੇਰ ਸਿੰਘ ਬਾਜਵਾ ਅਤੇ ਕਈ ਹੋਰ ਪੈਨਸ਼ਨਰ ਅੱਜ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਇਕੱਠੇ ਹੋਏ। ਇਸ ਦੌਰਾਨ ਪੰਜਾਬ ਭਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ
ਸਾਰੇ ਸੰਗਠਨਾਂ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ, ਚੰਡੀਗੜ੍ਹ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਅਨੁਸਾਰ ਪੈਨਸ਼ਨਰਾਂ ਨੂੰ 18 ਫ਼ੀਸਦੀ ਮਹਿੰਗਾਈ ਭੱਤਾ (ਡੀਏ) ਅਤੇ ਪੈਂਡਿੰਗ ਬਕਾਏ ਤੁਰੰਤ ਅਦਾ ਕਰੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰਨ ਲਈ 2.59 ਦੇ ਫੈਕਟਰ ਮੁਤਾਬਕ ਲਾਭ ਦਿੱਤੇ ਜਾਣ। ਇਸ ਤੋਂ ਇਲਾਵਾ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਬਹਾਲ ਕੀਤੀ ਜਾਵੇ। ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਸਬੰਧ ਵਿੱਚ ਸਕਾਰਾਤਮਕ ਕਦਮ ਚੁੱਕਣ ਅਤੇ ਪੈਨਸ਼ਨਰਾਂ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
