ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ ਪੁਲਸ ਸਖ਼ਤ, ਡਰੋਨ ਦੀ ਸੂਚਨਾ ਦੇਣ ਵਾਲੇ ਲਈ ਰੱਖਿਆ ਇਨਾਮ
Thursday, Aug 31, 2023 - 11:31 AM (IST)
ਜਲੰਧਰ (ਧਵਨ)–ਪੰਜਾਬ ਪੁਲਸ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ਆਪਣੀ ਮੁਹਿੰਮ ਹੋਰ ਤੇਜ਼ ਕਰਦੇ ਹੋਏ ਹੁਣ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਨਿਲਾਮ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਸਬੰਧੀ ਪਿਛਲੇ 2 ਦਿਨਾਂ ਵਿਚ ਵੱਖ-ਵੱਖ ਪੁਲਸ ਅਧਿਕਾਰੀਆਂ ਨਾਲ ਕੀਤੀਆਂ ਗਈਆਂ ਬੈਠਕਾਂ ਵਿਚ ਉਨ੍ਹਾਂ ਨੂੰ ਨਸ਼ਾ ਸਮੱਗਲਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਵਾਲੀ ਨੀਤੀ ਅਪਨਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਸ਼ੁਕਲਾ ਨੇ ਕਿਹਾ ਕਿ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਦੀ ਸੂਚਨਾ ਦੇਣ ਵਾਲੇ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਦੂਜੇ ਪਾਸੇ ਡੀ. ਜੀ. ਪੀ. ਗੌਰਵ ਯਾਦਵ ਨੇ ਇਕ ਵਾਰ ਫਿਰ ਦੁਹਰਾਇਆ ਹੈ ਕਿ ਸੂਬੇ ਵਿਚ ਪੁਲਸ ਨਸ਼ਾ ਸਮੱਗਲਰਾਂ ਦੇ ਸੰਭਾਵਤ ਟਿਕਾਣਿਆਂ ’ਤੇ ਛਾਪੇਮਾਰੀ ਦੀ ਮੁਹਿੰਮ ਜਾਰੀ ਰੱਖੇਗੀ ਅਤੇ ਕਿਸੇ ਵੀ ਕੀਮਤ ’ਤੇ ਨਸ਼ਿਆਂ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਏ ਫੋਨ ਨੇ ਪਰਿਵਾਰ 'ਚ ਵਿਛਾਏ ਸੱਥਰ, ਪੁੱਤ ਦੀ ਮੌਤ ਦੀ ਖ਼ਬਰ ਸੁਣ ਧਾਹਾਂ ਮਾਰ ਰੋਇਆ ਪਰਿਵਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ