ਬੀਮਾਰੀ ਤੋਂ ਪਰੇਸ਼ਾਨ ਪੰਜਾਬ ਪੁਲਸ ਦੇ ਮੁਲਾਜ਼ਮ ਨੇ ਲਾਇਆ ਮੌਤ ਨੂੰ ਗਲੇ

Sunday, Dec 13, 2020 - 12:16 PM (IST)

ਬੀਮਾਰੀ ਤੋਂ ਪਰੇਸ਼ਾਨ ਪੰਜਾਬ ਪੁਲਸ ਦੇ ਮੁਲਾਜ਼ਮ ਨੇ ਲਾਇਆ ਮੌਤ ਨੂੰ ਗਲੇ

ਮੱਲ੍ਹੀਆਂ ਕਲਾਂ (ਟੁੱਟ)— ਪਿੰਡ ਤਲਵੰਡੀ ਸਲੇਮ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਵੱਲੋਂ ਬੀਮਾਰੀ ਤੋਂ ਪਰੇਸ਼ਾਨੀ ਕਾਰਨ ਫਾਹ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਪੁਲਸ ਚੌਕੀ ਪਿੰਡ ਉੱਗੀ ਦੇ ਇੰਚਾਰਜ ਐੱਸ. ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਲਖਵੀਰ ਸਿੰਘ ਪੁੱਤਰ ਸੁਰਜਨ ਸਿੰਘ ਪੰਜਾਬ ਪੁਲਸ 'ਚ ਤਾਇਨਾਤ ਸੀ। ਸ਼ੂਗਰ ਦੀ ਬੀਮਾਰੀ ਤੋਂ ਪਰੇਸ਼ਾਨ ਹੋ ਕੇ ਉਸ ਨੇ ਸਵੇਰੇ ਪਿੰਡ ਦੀ ਪਾਣੀ ਵਾਲੀ ਟੈਂਕੀ ਨਾਲ ਫਾਹ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਬਾਲਾ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।


author

shivani attri

Content Editor

Related News