ਪੰਜਾਬ ਰੋਡਵੇਜ਼ ਤੇ ਪਨਬੱਸ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ

06/22/2018 10:24:02 AM

ਹੁਸ਼ਿਆਰਪੁਰ (ਘੁੰਮਣ)—ਪੰਜਾਬ ਰੋਡਵੇਜ਼ ਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੀ ਜੁਆਇੰਟ ਐਕਸ਼ਨ ਕਮੇਟੀ ਨੇ ਗੇਟੀ ਰੈਲੀ ਕੱਢ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਨੀਅਨ ਨੇਤਾਵਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਪੰਜਾਬ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਜਿਸ ਕਾਰਨ ਸੂਮਹ ਮੁਲਾਜ਼ਮਾਂ 'ਚ ਭਾਰੀ ਰੋਸ ਹੈ। ਉਨ੍ਹਾਂ ਰਾਜ ਸਰਕਾਰ ਤੇ ਟਰਾਸਪੋਰਟ ਵਿਭਾਗ ਨੂੰ ਅਲਟੀਮੇਟਮ ਦਿੰਦੇ ਕਿਹਾ ਕਿ ਮੰਗਾਂ ਪੂਰੀਆਂ ਨਾ ਹੋਣ ਦੀ ਸਥਿਤੀ 'ਚ 25 ਜੂਨ  ਪਨਬੱਸ ਬੱਸਾਂ ਦੀ ਮੁਕੰਮਲ ਹੜਤਾਲ ਕਰਕੇ ਚੱਕਾ ਜਾਮ ਕੀਤਾ ਜਾਵੇਗਾ।
ਇਸ ਮੌਕੇ ਯੂਨੀਅਨ ਨੇਤਾਵਾਂ 'ਚ ਰਾਜਿੰਦਰ ਸਿੰਘ, ਲਖਵਿੰਦਰ ਸਿੰਘ, ਬਲਜੀਤ ਸਿੰਘ, ਮਹਿੰਦਰ ਸਿੰਘ, ਦਵਿੰਦਰ ਸਿੰਘ, ਅਮਰਜੀਤ ਸਿੰਘ, ਕਸ਼ਮੀਰ ਸਿੰਘ, ਸਰੀਨ ਕੁਮਾਰ, ਚਰਨਜੀਤ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।