ਪੰਜਾਬ ''ਚ ਠੰਡ ਨੇ ਠਾਰੇ ਲੋਕ, ਸੰਘਣੀ ਧੁੰਦ ਪੈਣ ਕਾਰਨ ਆਮ ਜਨ ਜੀਵਨ ਪ੍ਰਭਾਵਿਤ
Thursday, Dec 18, 2025 - 07:02 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਪੰਜਾਬ ’ਚ ਠੰਡ ਤੇ ਧੁੰਦ ਆਪਣਾ ਅਸਰ ਵਿਖਾਉਣ ਲੱਗੀ ਹੈ। ਠੰਡ ਨੇ ਜਿੱਥੇ ਲੋਕ ਠਾਰੇ ਹਨ, ਉੱਥੇ ਹੀ ਪਈ ਸੰਘਣੀ ਧੁੰਦ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਮੰਗਲਵਾਰ ਤੋਂ ਹੀ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਦੱਸਿਆ ਹੈ ਕਿ ਅੱਜ ਤੋਂ ਪੱਛਮੀ ਗੜਬੜੀ ਸਰਗਰਮੀ ਹੋ ਰਹੀ ਹੈ।
ਇਹ ਵੀ ਪੜ੍ਹੋ:ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਵਿਅਕਤੀ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨ੍ਹਿਆ
ਇਸ ਨਾਲ ਪੰਜਾਬ ’ਚ ਠੰਡ ਅਚਾਨਕ ਵਧੇਗੀ। ਟਾਂਡਾ ਇਲਾਕਾ ਅੱਜ ਸਵੇਰੇ ਧੁੰਦ ਦੀ ਸੰਘਣੀ ਚਾਦਰ ਵਿਚ ਲਿਪਟ ਗਿਆ ਸੀ ਅਤੇ ਧੁੰਦ ਦਾ ਅਸਰ ਪੂਰਾ ਦਿਨ ਵੇਖਣ ਨੂੰ ਮਿਲਿਆ। ਮਾਹਿਰਾਂ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਸੰਘਣੀ ਧੁੰਦ ਪਵੇਗੀ ਅਤੇ ਪਾਰਾ ਡਿੱਗੇਗਾ। ਇਸ ਦੌਰਾਨ ਸੜਕਾਂ ’ਤੇ ਵਾਹਨ ਚਾਲਕਾਂ ਨੂੰ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਵਿਜ਼ੀਬਿਲਟੀ ਬਹੁਤ ਘੱਟ ਹੋਣ ਕਾਰਨ ਡਰਾਈਵਰਾਂ ਨੂੰ ਖ਼ਾਸ ਤੌਰ ’ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਰਾਣਾ ਬਲਾਚੌਰੀਆ ਦਾ ਕਤਲ ਸਿਰਫ਼ ਟਰੇਲਰ! ਅਜੇ 35 ਹੋਰ...,ਗੈਂਗਸਟਰ ਡੋਨੀ ਬੱਲ ਦਾ ਵੱਡਾ ਖ਼ੁਲਾਸਾ
