ਪੰਜਾਬ ਸਰਕਾਰ ਦੀ 'ਮੁਫ਼ਤ ਬੀਮਾ ਯੋਜਨਾ' ਦਾ ਪੰਜਾਬੀਆਂ ਨੂੰ ਮਿਲੇਗਾ ਵੱਡਾ ਲਾਭ
Sunday, Nov 09, 2025 - 04:16 PM (IST)
ਜਲੰਧਰ (ਵੈੱਬ ਡੈਸਕ) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦਾ ਸੂਬੇ ਦੇ ਲੱਖਾਂ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਨਾਲ ਪੰਜਾਬੀਆਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਮੁਫ਼ਤ ਸਹੂਲਤ ਮਿਲੀ ਹੈ। ਇਸ ਯੋਜਨਾ ਦੇ ਤਹਿਤ ਹਰੇਕ ਪਰਿਵਾਰ ਨੂੰ ਸਲਾਨਾ 10 ਲੱਖ ਰੁਪਏ ਦੇ ਮੁਫ਼ਤ ਬੀਮੇ ਦੀ ਸਹੂਲਤ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਲੱਖਾਂ ਬਜ਼ੁਰਗਾਂ ਨੂੰ ਮਿਲਿਆ ਲਾਭ
ਮਾਨ ਸਰਕਾਰ ਦਾ ਮਕਸਦ ਹੈ ਕਿ ਸੂਬਾ ਵਾਸੀਆਂ ਨੂੰ ਵੱਧ ਤੋਂ ਵੱਧ ਸਿਹਤ ਸਬੰਧੀ ਸਹੂਲਤਾਂ ਦਿੱਤੀਆਂ ਜਾਣ ਅਤੇ ਕਾਗਜ਼ ਰਹਿਤ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਯੋਜਨਾ ਸੂਬੇ ਦੇ ਸਾਰੇ ਸਰਕਾਰੀ ਮੁਲਾਜ਼ਮਾਂ, ਆਂਗਣਵਾੜੀ ਅਤੇ ਆਸ਼ਾ ਵਰਕਰਾਂ 'ਤੇ ਵੀ ਲਾਗੂ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਲਈ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਠੰਡ ਨੂੰ ਲੈ ਕੇ ਜਾਰੀ ਕੀਤਾ ਵੱਡਾ ਅਲਰਟ
ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿਹਤ ਸੇਵਾਵਾਂ ਦੇ ਖੇਤਰ 'ਚ ਇਕ ਇਹ ਵੱਡੀ ਉਪਲੱਬਧੀ ਹੈ। ਇਸ ਯੋਜਨਾ ਅਧੀਨ ਕਵਰ ਲੋਕਾਂ ਨੂੰ ਆਪਣੇ ਇਲਾਜ ਲਈ ਕੋਈ ਪੈਸਾ ਨਹੀਂ ਖ਼ਰਚਣਾ ਪਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
