ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ ’ਚ 2,37,144 ਮੀਟ੍ਰਿਕ ਟਨ ਕਣਕ ਦੀ ਖ਼ਰੀਦ

05/03/2023 4:45:46 PM

ਨਵਾਂਸ਼ਹਿਰ (ਤ੍ਰਿਪਾਠੀ)- ਜ਼ਿਲ੍ਹੇ ਦੀਆਂ ਮੰਡੀਆਂ ’ਚ ਮੰਗਲਵਾਰ ਸ਼ਾਮ ਤੱਕ 2,37,144 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋ ਚੱਕੀ ਹੈ ਜੋਕਿ ਇਸ ਸਾਲ ਦੇ ਮਿੱਥੇ ਟੀਚੇ ਨਾਲੋਂ 5544 ਮੀਟ੍ਰਿਕ ਟਨ ਜ਼ਿਆਦਾ ਅਤੇ ਪਿਛਲੇ ਸਾਲ ਦੀ ਆਮਦ ਨਾਲੋਂ 31,440 ਮੀਟ੍ਰਿਕ ਟਨ ਵਧੇਰੇ ਬਣਦੀ ਹੈ।
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਲ੍ਹ 4578 ਮੀਟ੍ਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ।

ਇਹ ਵੀ ਪੜ੍ਹੋ : ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਕੀਤੀਆਂ ਗਈਆਂ ਜਲ ਪ੍ਰਵਾਹ

ਉਨ੍ਹਾਂ ਦੱਸਿਆ ਕਿ ਹੁਣ ਤੱਕ 23,641 ਕਿਸਾਨਾਂ ਦੇ ਖਾਤਿਆਂ ’ਚ 462.69 ਕਰੋੜ ਦੀ ਅਦਾਇਗੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚੋਂ ਕੱਲ੍ਹ ਸ਼ਾਮ ਤੱਕ 1,23,436 ਮੀਟ੍ਰਿਕ ਟਨ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ। ਉਨ੍ਹਾਂ ਏਜੰਸੀਵਾਰ ਖ਼ਰੀਦ ਦਾ ਅੰਕੜਾ ਦਿੰਦਿਆਂ ਦੱਸਿਆ ਕਿ ਮਾਰਕਫ਼ੈਡ ਵੱਲੋਂ 63,278 ਮੀਟ੍ਰਿਕ ਟਨ, ਪਨਗ੍ਰੇਨ ਵੱਲੋਂ 55,350 ਮੀਟ੍ਰਿਕ ਟਨ, ਪਨਸਪ ਵੱਲੋਂ 56,185 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 37,052 ਮੀਟ੍ਰਿਕ ਟਨ ਅਤੇ ਭਾਰਤੀ ਖ਼ੁਰਾਕ ਨਿਗਮ ਵੱਲੋਂ 25,272 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਡੇਰਾ ਬਾਬਾ ਮੁਰਾਦ ਸ਼ਾਹ ਨਤਮਸਤਕ ਹੋਏ CM ਭਗਵੰਤ ਮਾਨ, ਗਾਇਕ ਗੁਰਦਾਸ ਮਾਨ ਨੇ ਕੀਤਾ ਸਨਮਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


Anuradha

Content Editor

Related News