ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਯੂਨੀਅਨ ਦੇ ਮੈਂਬਰਾਂ ਨੇ ਮੰਗਾਂ ਪ੍ਰਤੀ ਆਵਾਜ਼ ਬੁਲੰਦ ਕੀਤੀ

Wednesday, Jan 27, 2021 - 03:51 PM (IST)

ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਯੂਨੀਅਨ ਦੇ ਮੈਂਬਰਾਂ ਨੇ ਮੰਗਾਂ ਪ੍ਰਤੀ ਆਵਾਜ਼ ਬੁਲੰਦ ਕੀਤੀ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਵਰਿੰਦਰ ਪੰਡਿਤ)- ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਬ੍ਰਾਂਚ ਟਾਂਡਾ-ਗੜਦੀਵਾਲਾ ਦੀ ਇਕ ਅਹਿਮ ਮੀਟਿੰਗ ਸ਼ਿਮਲਾ ਪਹਾੜੀ ਪਾਰਕ ਟਾਂਡਾ ਵਿਖੇ ਹੋਈ। ਸੂਬਾ ਪ੍ਰਧਾਨ ਗੁਰਮੀਤ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ ਇਸ ਮੀਟਿੰਗ ਦੌਰਾਨ  ਯੂਨੀਅਨ ਦੇ ਚੇਅਰਮੈਨ ਸੂਬਾ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਸੁਖਦੇਵ ਜਾਜਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। 

ਇਸ ਮੌਕੇ ਸਰਬਸੰਮਤੀ ਨਾਲ ਨਵੀਂ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਗੁਰਮੀਤ ਸਿੰਘ ਨੂੰ ਪ੍ਰਧਾਨ, ਸੀਨੀਅਰ ਜੀਤ ਰਾਮ, ਰਮੇਸ਼ਵਰ ਕੁਮਾਰ ਅਤੇ ਮਲਕੀਤ ਸਿੰਘ ਨੂੰ ਸੀਨੀਅਰ ਸੀਨੀਅਰ ਮੀਤ ਪ੍ਰਧਾਨ, ਲਖਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਜਸਵੰਤ ਸਿੰਘ ਨੂੰ ਜਨਰਲ ਸਕੱਤਰ, ਰਘਵੀਰ ਸਿੰਘ, ਅਵਤਾਰ ਸਿੰਘ ਨੂੰ ਸਹਾਇਕ ਸਕੱਤਰ, ਜੋਗਾ ਸਿੰਘ ,ਅਵਤਾਰ ਸਿੰਘ ਨੂੰ ਕੈਸ਼ੀਅਰ, ਸੁਖਵਿੰਦਰ ਸਿੰਘ ਨੂੰ ਸਕੱਤਰ ,ਪਰਮਜੀਤ ਸਿੰਘ ਨੂੰ ਜਥੇਬੰਧਕ ਸਕੱਤਰ, ਰਸ਼ਪਾਲ ਸਿੰਘ ਨੂੰ ਸਲਾਹਕਾਰ ,ਬਲਜਿੰਦਰ ਸਿੰਘ ਤੇ ਬਲਵੀਰ ਸਿੰਘ ਨੂੰ ਕਾਰਜਕਾਰੀ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। 

ਇਸ ਮੌਕੇ ਯੂਨੀਅਨ ਸਮੂਹ ਮੈਂਬਰਾਂ ਨੇ ਆਪਣੀਆਂ ਮੰਗਾਂ ਪ੍ਰਤੀ ਆਵਾਜ਼ ਬੁਲੰਦ ਕਰਦੇ ਹੋਏ ਸੂਬਾ ਸਰਕਾਰ ਤੋਂ ਇਨ੍ਹਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਅਤੇ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿਚ ਸੰਘਰਸ਼ ਕਰਨ ਦੀ ਚੇਤਾਵਨੀ ਦਿੱਤੀ।


author

shivani attri

Content Editor

Related News