ਜਲੰਧਰ ਵਿਖੇ ਅਰਬਨ ਅਸਟੇਟ ਫੇਜ਼-1 'ਚ ਸਥਿਤ ਹੁੱਕਾਬਾਰ 'ਚ ਛਾਪਾ
Saturday, Sep 16, 2023 - 03:49 PM (IST)

ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਅਰਬਨ ਅਸਟੇਟ ਫੇਜ਼-1 ਵਿੱਚ ਸਥਿਤ ਯੂ. ਐਂਡ. ਮੀ. ਨਾਮਕ ਹੁੱਕਾਬਾਰ ’ਤੇ ਛਾਪੇਮਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਥਾਣਾ ਡਿਵੀਜ਼ਨ ਨੰਬਰ 7 ਦੇ ਮੁਲਾਜ਼ਮਾਂ 7 ਤੋਂ 8 ਹੁੱਕੇ ਬਰਾਮਦ ਕਰਕੇ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਪਰੋਕਤ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਇਲਾਕੇ 'ਚ ਹੁੱਕਾ ਬਾਰ ਚੱਲ ਰਿਹਾ ਸੀ, ਜਿਸ ਦੇ ਚੱਲਦਿਆਂ ਅੱਜ ਛਾਪੇਮਾਰੀ ਕੀਤੀ ਗਈ ਤਾਂ ਮੌਕੇ ਤੋਂ 7 ਤੋਂ 8 ਹੁੱਕਾ ਬਾਰ ਬਰਾਮਦ ਹੋਏ। ਰੈਸਟੋਰੈਂਟ ਦੇ ਮਾਲਕ ਅਤੇ ਸਟਾਫ਼ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਨਸ਼ੇ ਨੇ ਉਜਾੜ 'ਤਾ ਪਰਿਵਾਰ, ਓਵਰਡੋਜ਼ ਦੇ ਕਾਰਨ ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ