''ਯੁੱਧ ਨਸ਼ੇ ਵਿਰੁੱਧ'': ਜਲੰਧਰ ''ਚ 400 ਪੁਲਸ ਮੁਲਾਜ਼ਮਾਂ ਦੇ ਨਾਲ 17 ਥਾਵਾਂ ’ਤੇ ਕੀਤੀ ਛਾਪੇਮਾਰੀ, 18 ਗ੍ਰਿਫ਼ਤਾਰ
Monday, Mar 10, 2025 - 05:38 PM (IST)

ਜਲੰਧਰ (ਧਵਨ, ਸੁਧੀਰ)–‘ਯੁੱਧ ਨਸ਼ ਦੇ ਵਿਰੁੱਧ’ ਮੁਹਿੰਮ ਤਹਿਤ ਡੀ. ਜੀ. ਪੀ. ਗੌਰਵ ਯਾਦਵ ਦੇ ਹੁਕਮਾਂ ’ਤੇ ਏ. ਡੀ. ਜੀ. ਪੀ. ਰਾਮ ਸਿੰਘ ਅਤੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਕਮਿਸ਼ਨਰੇਟ ਪੁਲਸ ਦੇ 400 ਪੁਲਸ ਮੁਲਾਜ਼ਮਾਂ ਅਤੇ 14 ਥਾਣਿਆਂ ਦੇ ਇੰਚਾਰਜਾਂ ਨਾਲ ਖ਼ੁਦ ਮੈਦਾਨ ’ਚ ਉਤਰੇ। ਇਸ ਦੌਰਾਨ ਪੁਲਸ ਨੇ 17 ਥਾਵਾਂ ’ਤੇ ਕੀਤੀ ਇਕੱਠੀ ਛਾਪੇਮਾਰੀ ਕੀਤੀ ਅਤੇ 18 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ 15 ਮਾਮਲੇ ਦਰਜ ਕੀਤੇ ਹਨ। ਇਸ ਦੌਰਾਨ ਸਮੱਗਲਰਾਂ ਤੋਂ ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ।
ਏ. ਡੀ. ਜੀ. ਪੀ. ਰਾਮ ਸਿੰਘ ਅਤੇ ਪੁਲਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਆਂ ਨਾਲ ਗੁਰੂ ਨਾਨਕਪੁਰਾ, ਕਾਜ਼ੀ ਮੰਡੀ ਅਤੇ ਉਸ ਦੇ ਆਲੇ-ਦੁਆਲੇ ਦੇ ਕਈ ਇਲਾਕਿਆਂ ’ਚ ਸਰਚ ਮੁਹਿੰਮ ਚਲਾਈ, ਜਿਸ ਤਹਿਤ ਕਈ ਨਸ਼ਾ ਸਮੱਗਲਰਾਂ ਦੇ ਘਰਾਂ ਦੀ ਵੀ ਤਲਾਸ਼ੀ ਲਈ ਗਈ, ਜਦਕਿ ਕਈਆਂ ਨੂੰ ਚਿਤਾਵਨੀ ਦਿੱਤੀ ਗਈ। ਏ. ਡੀ. ਜੀ. ਪੀ. ਰਾਮ ਸਿੰਘ, ਜਿਨ੍ਹਾਂ ਨੇ ਨਿੱਜੀ ਤੌਰ ’ਤੇ ਸ਼ਹਿਰ ’ਚ ਆਪ੍ਰੇਸ਼ਨ ਦੀ ਨਿਗਰਾਨੀ ਕੀਤੀ, ਨੇ ਕਿਹਾ ਕਿ ਪੁਲਸ ਕਰਮਚਾਰੀਆਂ ਦੀ ਲੋੜੀਂਦੀ ਤਾਇਨਾਤੀ ਅਤੇ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਦੇ ਨਾਲ ਤਾਲਮੇਲ ਕਰਕੇ ਸਮੱਗਲਰਾਂ ਨੂੰ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ : ਹੋਲੇ-ਮਹੱਲੇ 'ਤੇ ਭੰਗ ਵੇਚਣ ਵਾਲਿਆਂ ਨੂੰ ਪੁਲਸ ਨੇ ਪਾ 'ਤੀਆਂ ਭਾਜੜਾਂ, ਨਾਲੀਆਂ 'ਚ ਡੋਲੀ ਭੰਗ (ਵੀਡੀਓ)
ਏ. ਡੀ. ਜੀ. ਪੀ. ਰਾਮ ਸਿੰਘ ਨੇ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਨੂੰ ਖ਼ਤਮ ਕਰਨਾ ਅਤੇ ਗਲੀ-ਪੱਧਰ ’ਤੇ ਨਸ਼ਿਆਂ ਦੀ ਸਮੱਗਲਿੰਗ ’ਤੇ ਰੋਕ ਲਾਉਣਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਸ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਵਿਰੁੱਧ ਮੁਹਿੰਮ ਤੇਜ਼ ਕਰਨ ਲਈ ਵਚਨਬੱਧ ਹੈ।
ਪੁਲਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਨੂੰ ਨਸ਼ਾ-ਮੁਕਤ ਬਣਾਉਣ ਅਤੇ ਨਸ਼ਾ ਸਮੱਗਲਰਾਂ ’ਤੇ ਸਖਤ ਕਾਰਵਾਈ ਕਰਨ ਲਈ 400 ਪੁਲਸ ਮੁਲਾਜ਼ਮਾਂ ਅਤੇ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਆਂ ਨਾਲ ਸ਼ਹਿਰ ’ਚ ਲਗਭਗ 17 ਥਾਵਾਂ ’ਤੇ ਛਾਪੇਮਾਰੀ ਕੀਤੀ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਦੀ ਇਸ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ ਕਿਉਂਕਿ ਪੁਲਸ ਟੀਮਾਂ ਨੇ ਛਾਪੇਮਾਰੀ ਕਰਕੇ 18 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਇਸ ਤੋਂ ਇਲਾਵਾ 5 ਨਸ਼ੀਲੀਆਂ ਦਵਾਈਆਂ ਦੇ ਆਦੀ ਲੋਕਾਂ ਨੂੰ ਠੀਕ ਕਰਨ ਲਈ ਮੁੜ-ਵਸੇਬਾ ਕੇਂਦਰਾਂ ’ਚ ਭੇਜਿਆ ਗਿਆ।
ਇਹ ਵੀ ਪੜ੍ਹੋ : Punjab: ਮਾਪਿਆਂ ਦੇ ਇਕਲੌਤੇ ਸੋਹਣੇ-ਸੁਨੱਖੇ ਪੁੱਤ ਦੀ ਸੜਕ ਹਾਦਸੇ 'ਚ ਮੌਤ, ਨਹੀਂ ਵੇਖ ਹੁੰਦੀ ਵਿਲਕਦੀ ਮਾਂ
ਉਨ੍ਹਾਂ ਸਾਫ਼ ਕਿਹਾ ਕਿ ਸ਼ਹਿਰ ’ਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੇਝਿਜਕ ਨਸ਼ਾ ਸਮੱਗਲਰਾਂ ਦੀ ਸੂਚਨਾ ਪੁਲਸ ਨੂੰ ਦੇਣ। ਪੁਲਸ ਵੱਲੋਂ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਸ ਅਤੇ ਪਬਲਿਕ ਦੇ ਸਹਿਯੋਗ ਦੇ ਨਾਲ ਹੀ ਜੁਰਮਾਂ ਅਤੇ ਨਸ਼ਾ ਸਮੱਗਲਰਾਂ ਦਾ ਆਸਾਨੀ ਨਾਲ ਸਫਾਇਆ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ: ਇੰਡੀਆ ਦੇ ਟਰਾਫੀ ਜਿੱਤਣ ਮਗਰੋਂ ਗੋਲ਼ੀਆਂ ਨਾਲ ਕੰਬਿਆ ਇਹ ਇਲਾਕਾ, ਇੱਧਰ-ਉੱਧਰ ਭੱਜੇ ਲੋਕ
ਸਮੱਗਲਰਾਂ ਤੋਂ ਬਰਾਮਦ ਨਸ਼ੀਲੇ ਪਦਾਰਥ ਅਤੇ ਹਥਿਆਰ
-96.7 ਗ੍ਰਾਮ ਹੈਰੋਇਨ
-746 ਨਸ਼ੀਲੀਆਂ ਗੋਲ਼ੀਆਂ
-ਸ਼ਰਾਬ ਦੀਆਂ 24 ਬੋਤਲਾਂ
-1 ਨਾਜਾਇਜ਼ ਪਿਸਤੌਲ
-2 ਮੈਗਜ਼ੀਨ
02 ਕਾਰਤੂਸ
ਇਹ ਵੀ ਪੜ੍ਹੋ : ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਦੇ ਪਹਿਲੇ ਪੜ੍ਹਾਅ ਦੀ ਹੋਈ ਸ਼ੁਰੂਆਤ
ਛਾਪੇਮਾਰੀ ਤੋਂ ਪਹਿਲਾਂ ਅਧਿਕਾਰੀਆਂ ਨਾਲ ਕੀਤੀ ਸੀ ਵਿਸ਼ੇਸ਼ ਮੀਟਿੰਗ : ਸੀ. ਪੀ.
ਪੁਲਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਕਿਹਾ ਕਿ ਨਸ਼ਾ ਸਮੱਗਲਰਾਂ ’ਤੇ ਸਖਤ ਕਾਰਵਾਈ ਕਰਨ ਲਈ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਸੀ ਤਾਂ ਕਿ ਪੁਲਸ ਦੀ ਛਾਪੇਮਾਰੀ ਦੀ ਸੂਚਨਾ ਕਿਸੇ ਤਰ੍ਹਾਂ ਲੀਕ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ 17 ਥਾਵਾਂ ’ਤੇ ਛਾਪੇਮਾਰੀ ਕਰਨ ਤੋਂ ਪਹਿਲਾਂ ਨਸ਼ੇ ਦੇ ਸਾਰੇ ਹਾਟ-ਸਪਾਟ ਖੇਤਰਾਂ ਦੀ ਚੋਣ ਕੀਤੀ ਗਈ ਸੀ। ਇਸ ਤੋਂ ਬਾਅਦ ਵੀ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਅਾਂ ਅਤੇ ਵਰਕਰਾਂ ਨੂੰ ਹਾਟ-ਸਪਾਟ ਥਾਵਾਂ ’ਤੇ ਛਾਪੇਮਾਰੀ ਲਈ ਭੇਜਿਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਬਾਰੇ ਵੱਡੀ ਅਪਡੇਟ, ਫਿਰ ਬਦਲੇਗਾ ਮੌਸਮ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e