ਰੇਲ ਰੋਕੋ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਅੰਤਿਮ ਸੰਸਕਾਰ ਲਈ ਮੰਨੇ ਕਿਸਾਨ

Wednesday, Dec 22, 2021 - 04:35 PM (IST)

ਰੇਲ ਰੋਕੋ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਅੰਤਿਮ ਸੰਸਕਾਰ ਲਈ ਮੰਨੇ ਕਿਸਾਨ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ, ਕੁਲਦੀਸ਼)- ਟਾਂਡਾ ਰੇਲਵੇ ਸਟੇਸ਼ਨ ਨੇੜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋ ਕਿਸਾਨੀ ਮੰਗਾ ਨੂੰ ਲੈ ਕੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਬੀਤੇ ਦਿਨੀਂ ਇਸ ਮੋਰਚੇ ਦੌਰਾਨ ਮੌਤ ਦਾ ਸ਼ਿਕਾਰ ਹੋਏ ਬਜ਼ੁਰਜ ਕਿਸਾਨ ਰਤਨ ਸਿੰਘ ਦੇ ਅੰਤਿਮ ਸੰਸਕਾਰ ਲਈ ਕਿਸਾਨ ਜਥੇਬੰਦੀ ਰਾਜੀ ਹੋ ਗਈ। 

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਨਵਤੇਜ ਚੀਮਾ ’ਤੇ ਵੱਡਾ ਸ਼ਬਦੀ ਹਮਲਾ, ਦੱਸਿਆ ਸਭ ਤੋਂ ਵੱਡਾ ਡਿਕਟੇਟਰ

PunjabKesari

ਅੱਜ ਧਰਨੇ ਵਾਲੇ ਸਥਾਨ ਤੋਂ ਕਿਸਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਅਤੇ ਬਾਅਦ ਵਿੱਚ ਉਸ ਦੇ ਪਿੰਡ ਲਾਧੁਭਾਣਾ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਦੌਰਾਨ ਅੱਜ ਧਰਨੇ ਨੂੰ ਵੱਡੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਰਦੇ ਹੋਏ ਕਿਸਾਨਾਂ ਨੇ ਧਰਨੇ ਵਾਲੀ ਥਾ ਉਤੇ ਧਾਰਮਿਕ ਦੀਵਾਨ ਸਜਾਇਆ, ਜਿਸ ਵਿੱਚ ਰਾਗੀ ਜੱਥੇ ਨੇ ਗੁਰਬਾਣੀ ਨਾਲ ਨਿਹਾਲ ਕੀਤਾ। ਇਸ ਦੌਰਾਨ ਜਥੇਬੰਦੀ ਦੇ ਸੂਬਾਈ ਆਗੂ ਸਵਿੰਦਰ ਸਿੰਘ ਚੂਤਾਲਾ ਨੇ ਆਖਿਆ ਕਿ ਇਹ ਅੰਦੋਲਨ ਮੰਗਾਂ ਦੇ ਮੰਨੇ ਜਾਣ ਤੱਕ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਜਿਲਿਆਂ ਦੇ ਕਿਸਾਨ ਮੌਜੂਦ ਸਨ।

ਇਹ ਵੀ ਪੜ੍ਹੋ: ਬੇਅਦਬੀ ਦੀਆਂ ਘਟਨਾਵਾਂ ਮਗਰੋਂ ਜਲੰਧਰ ਪੁਲਸ ਕਮਿਸ਼ਨਰ ਦੀ ਸਖ਼ਤੀ, ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News