ਰੇਲਵੇ ਪੁਲਸ ਨੇ ਗਊ ਹੱਤਿਆ ਦੇ ਮਾਮਲੇ ''ਚ ਨਾਮਜ਼ਦ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
Monday, May 26, 2025 - 06:51 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ )- ਮਾਰਚ 2022 ਵਿਚ ਫੋਕਲ ਪੁਆਇੰਟ ਟਾਂਡਾ ਦੇ ਸਾਹਮਣੇ ਰੇਲਵੇ ਲਾਈਨ ਦੇ ਨੇੜੇ 20 ਦੇ ਕਰੀਬ ਗਊ ਵੰਸ਼ ਨੂੰ ਮਾਰਨ ਦੇ ਦੋਸ਼ ਵਿਚ ਨਾਮਜ਼ਦ ਮੁਲਜ਼ਮ ਨੂੰ ਰੇਲਵੇ ਪੁਲਸ ਨੇ ਕਾਬੂ ਕੀਤਾ ਹੈ। ਐੱਸ. ਐੱਚ. ਓ. ਇੰਸਪੈਕਟਰ ਅਸ਼ੋਕ ਕੁਮਾਰ ਅਤੇ ਥਾਣੇਦਾਰ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪਹਿਲਾਂ ਪੁਲਸ ਨੇ 15 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਇਸ 16ਵੇਂ ਮੁਲਜ਼ਮ ਸੁਰਜੀਤ ਸਿੰਘ ਸਾਬੀ ਪੁੱਤਰ ਸੈਮੁਅਲ ਵਾਸੀ ਕੋਟਲੀ ਸ਼ੇਖ਼ਾਂ (ਆਦਮਪੁਰ )ਨੂੰ ਗ੍ਰਿਫ਼ਤਾਰ ਕਰਕੇ ਦਸੂਹਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ, ਜਿੱਥੋਂ ਅਦਾਲਤ ਨੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 4 ਦਿਨ ਅਹਿਮ! ਮੁੜ ਵਿਗੜੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e