ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10 ਕਰੋੜ ਜੁਰਮਾਨਾ

Wednesday, Jun 03, 2026 - 02:08 AM (IST)

ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10 ਕਰੋੜ ਜੁਰਮਾਨਾ

ਜਲੰਧਰ (ਪੁਨੀਤ) - ਬਿਨਾਂ ਟਿਕਟ ਅਤੇ ਨਿਯਮਾਂ ਦੇ ਉਲਟ ਰੇਲ ਯਾਤਰਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮਈ ਮਹੀਨੇ ਵਿਚ ਵੱਡੀ ਕਾਰਵਾਈ ਕੀਤੀ ਗਈ। ਡਵੀਜ਼ਨ ਦੇ ਟਿਕਟ ਚੈਕਿੰਗ ਸਟਾਫ਼ ਅਤੇ ਮੁੱਖ ਟਿਕਟ ਨਿਰੀਖਕਾਂ ਨੇ ਵੱਖ-ਵੱਖ ਟ੍ਰੇਨਾਂ ਵਿਚ ਜਾਂਚ ਦੌਰਾਨ 43,068 ਯਾਤਰੀਆਂ ਨੂੰ ਬਿਨਾਂ ਟਿਕਟ ਜਾਂ ਨਿਯਮਾਂ ਦੇ ਉਲਟ ਯਾਤਰਾ ਕਰਦੇ ਹੋਏ ਫੜਿਆ। ਇਨ੍ਹਾਂ ਯਾਤਰੀਆਂ ਕੋਲੋਂ ਜੁਰਮਾਨੇ ਵਜੋਂ ਲਗਭਗ 3.10 ਕਰੋੜ ਰੁਪਏ ਦਾ ਮਾਲੀਆ ਵਸੂਲ ਕੀਤਾ ਗਿਆ।

ਰੇਲਵੇ ਅਧਿਕਾਰੀਆਂ ਮੁਤਾਬਕ ਟ੍ਰੇਨਾਂ ਵਿਚ ਗ਼ੈਰ-ਕਾਨੂੰਨੀ ਯਾਤਰਾ ’ਤੇ ਰੋਕ ਲਾਉਣ ਅਤੇ ਜਾਇਜ਼ ਟਿਕਟ ਲੈ ਕੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਟਿਕਟ ਜਾਂਚ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਡਵੀਜ਼ਨ ਦੇ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਟ੍ਰੇਨਾਂ ਵਿਚ ਨਿਯਮਿਤ ਰੂਪ ਵਿਚ ਟਿਕਟ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਹੋ ਸਕੇ।

ਇਸ ਤੋਂ ਇਲਾਵਾ ਰੇਲਵੇ ਸਟੇਸ਼ਨਾਂ ਦੀ ਸਫ਼ਾਈ ਬਣਾਈ ਰੱਖਣ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਯਾਤਰੀਆਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ ਸਟੇਸ਼ਨ ਕੰਪਲੈਕਸਾਂ ਵਿਚ ਗੰਦਗੀ ਫੈਲਾਉਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਮਈ ਮਹੀਨੇ ਦੌਰਾਨ ਡਵੀਜ਼ਨ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ’ਤੇ ਚਲਾਈ ਗਈ ਜਾਂਚ ਮੁਹਿੰਮ ਵਿਚ 361 ਯਾਤਰੀਆਂ ਨੂੰ ਸਟੇਸ਼ਨ ਕੰਪਲੈਕਸ ਵਿਚ ਗੰਦਗੀ ਫੈਲਾਉਂਦੇ ਹੋਏ ਪਾਇਆ ਗਿਆ। ਇਨ੍ਹਾਂ ਖ਼ਿਲਾਫ਼ ਐਂਟੀ-ਲਿਟਰਿੰਗ ਐਕਟ ਤਹਿਤ ਕਾਰਵਾਈ ਕਰਦੇ ਹੋਏ 55 ਹਜ਼ਾਰ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ ਗਿਆ।
 


author

Inder Prajapati

Content Editor

Related News