ਟਾਂਡਾ ''ਚ ਹੋਈ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਥੋੜ੍ਹੀ ਰਾਹਤ

Wednesday, Apr 29, 2026 - 11:31 AM (IST)

ਟਾਂਡਾ ''ਚ ਹੋਈ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਥੋੜ੍ਹੀ ਰਾਹਤ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਅੰਦਰ ਪਿਛਲੇ ਕੁਝ ਦਿਨਾਂ ਤੋਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਅੱਜ ਤੜਕਸਾਰ ਹੀ ਕੋਈ ਬਾਰਿਸ਼ ਨੇ ਗਰਮੀ ਤੋਂ ਰਾਹਤ ਦਵਾਈ ਹੈ। ਬਾਰਿਸ਼ ਕਾਰਨ ਮੌਸਮ ਦੇ ਬਦਲੇ ਹੋਏ ਮਿਜਾਜ਼ ਦੇ ਕਾਰਨ ਵਾਤਾਵਰਨ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਜਾਰੀ ਕੀਤੀ ਗਈ ਸੂਚਨਾ ਅਨੁਸਾਰ ਅੱਜ ਸਵੇਰੇ ਕਰੀਬ 5 ਵਜੇ ਹੋਈ ਬਾਰਿਸ਼ ਦੇ ਕਾਰਨ ਪਿਛਲੇ ਦਿਨਾਂ ਤੋਂ ਵੱਧ ਰਹੇ ਤਾਪਮਾਨ 'ਚ ਵੀ ਗਿਰਾਵਟ ਆਈ ਹੈ ਅਤੇ ਮੌਸਮ ਸੁਹਾਵਣਾ ਜਾਪਣ ਲੱਗਾ ਹੈ। 

ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ

PunjabKesari

ਦੱਸਣਯੋਗ ਹੈ ਕਿ ਅਪ੍ਰੈਲ ਮਹੀਨੇ ਦੇ ਅੱਧ ਤੋਂ ਬਾਅਦ ਤਾਪਮਾਨ ਇਕਦਮ ਲਗਾਤਾਰ ਬਦਲਣ ਲੱਗਾ ਸੀ, ਜਿਸ ਕਾਰਨ ਤਪਸ਼ ਅਤੇ ਭਿਆਨਕ ਗਰਮੀ ਤੋਂ ਲੋਕ ਪਰੇਸ਼ਾਨ ਸਨ ਅਤੇ ਪ੍ਰਸ਼ਾਸਨ ਵੱਲੋਂ ਵੀ ਲੂ ਅਤੇ ਗਰਮੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਸੀ। ਇਸੇ ਦੌਰਾਨ ਹੋਈ ਬਾਰਿਸ਼ ਦੇ ਕਾਰਨ ਜਿੱਥੇ ਤਾਪਮਾਨ ਵਿੱਚ ਗਿਰਾਵਟ ਆਈ ਹੈ, ਉੱਥੇ ਹੀ ਪਿਛਲੇ ਦਿਨੀ ਕਣਕਾਂ ਦੀ ਵਾਢੀ ਕਾਰਨ ਪੈਦਾ ਹੋਏ ਪ੍ਰਦੂਸ਼ਣ ਤੋਂ ਵੀ ਲੋਕਾਂ ਨੂੰ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ

ਇਸ ਸਬੰਧੀ ਸਿਹਤ ਵਿਭਾਗ ਅਤੇ ਖੇਤੀ ਵਾਲੇ ਮਾਹਰਾਂ ਦਾ ਕਹਿਣਾ ਹੈ ਕਿ ਅਪ੍ਰੈਲ ਮਹੀਨੇ ਤੇ ਅਖੀਰ ਵਿੱਚ ਹੋਈ ਇਹ ਬਾਰਿਸ਼ ਜਿੱਥੇ ਸਾਡੀ ਸਿਹਤ ਲਈ ਲਾਹੇਵੰਦ ਹੈ, ਉੱਥੇ ਹੀ ਕਿਸਾਨਾਂ ਵੱਲੋਂ ਕਣਕ ਤੋਂ ਬਾਅਦ ਬੀਜੀਆਂ ਜਾਣ ਵਾਲੀਆਂ ਹੋਰ ਫ਼ਸਲਾਂ ਦੀ ਬਿਜਾਈ ਵਿੱਚ ਵਾਸਤੇ ਵੀ ਸਹਾਇਕ ਹੋਵੇਗੀ। ਉਧਰ ਦੂਜੇ ਪਾਸੇ ਵੱਧ ਰਹੇ ਤਾਪਮਾਨ ਕਾਰਨ ਬਿਜਲੀ ਦੀ ਮੰਗ ਵਿੱਚ ਵੀ ਵਾਧਾ ਹੋਇਆ ਸੀ ਅਤੇ ਬਾਰਿਸ਼ ਕਾਰਨ ਬਿਜਲੀ ਵਿਭਾਗ ਨੂੰ ਵੀ ਵੱਡੀ ਰਾਹਤ ਮਿਲੀ ਹੈ ਕਿਉਂਕਿ ਬਿਜਲੀ ਦੀ ਮੰਗ ਵਧਣ ਕਾਰਨ ਵਿਭਾਗ ਨੂੰ ਲੰਬੇ ਲੰਬੇ ਬਿਜਲੀ ਕੱਟ ਲਗਾ ਕੇ ਗੁਜ਼ਾਰਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਪੰਜਾਬ ਦੇ ਲੋਕਾਂ ਵਿੱਚ ਸਰਕਾਰ ਖ਼ਿਲਾਫ਼ ਰੋਸ ਦੀ ਲਹਿਰ ਹੈ। ਬੀਤੀ ਰਾਤ ਤੇਜ ਹਨ੍ਹੇਰੀ ਵੀ ਚੱਲੀ, ਜਿਸ ਕਾਰਨ ਬਿਜਲੀ ਸਪਲਾਈ ਦੀ ਪ੍ਰਭਾਵਿਤ ਰਹੀ। 

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ ਮੌਸਮ ਦੀ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News