ਟਾਂਡਾ ''ਚ ਰਾਤ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ
Thursday, Jul 02, 2026 - 03:46 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਦਰਮਿਆਨੀ ਰਾਤ ਪਏ ਮੀਂਹ ਨੇ ਇਲਾਕੇ ਦੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਕਾਫ਼ੀ ਰਾਹਤ ਦਿੱਤੀ। ਰਾਤ ਵੇਲੇ ਸ਼ੁਰੂ ਹੋਈ ਬਾਰਿਸ਼ ਕੁਝ ਸਮੇਂ ਤੱਕ ਜਾਰੀ ਰਹੀ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਅਤੇ ਸਵੇਰ ਦਾ ਮੌਸਮ ਸੁਹਾਵਣਾ ਬਣ ਗਿਆ।
ਲਗਾਤਾਰ ਪੈ ਰਹੀ ਗਰਮੀ ਅਤੇ ਉਮਸ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਸਨ। ਬਾਰਿਸ਼ ਤੋਂ ਬਾਅਦ ਚੱਲੀਆਂ ਠੰਡੀਆਂ ਹਵਾਵਾਂ ਨੇ ਮੌਸਮ ਨੂੰ ਖ਼ੁਸ਼ਗਵਾਰ ਬਣਾ ਦਿੱਤਾ, ਜਿਸ ਨਾਲ ਲੋਕਾਂ ਨੇ ਰਾਹਤ ਦਾ ਅਹਿਸਾਸ ਕੀਤਾ। ਸਵੇਰ ਦੇ ਸਮੇਂ ਕਈ ਲੋਕ ਘਰਾਂ ਤੋਂ ਬਾਹਰ ਸੈਰ ਲਈ ਨਿਕਲੇ ਅਤੇ ਠੰਡੇ ਮੌਸਮ ਦਾ ਆਨੰਦ ਮਾਣਿਆ।

ਇਹ ਵੀ ਪੜ੍ਹੋ: ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ
ਹਾਲਾਂਕਿ ਕੁਝ ਹੇਠਲੇ ਇਲਾਕਿਆਂ 'ਚ ਮੀਂਹ ਦਾ ਪਾਣੀ ਇਕੱਠਾ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਦੌਰਾਨ ਥੋੜ੍ਹੀ ਦਿੱਕਤ ਦਾ ਸਾਹਮਣਾ ਵੀ ਕਰਨਾ ਪਿਆ ਪਰ ਜ਼ਿਆਦਾਤਰ ਲੋਕਾਂ ਨੇ ਇਸ ਬਾਰਿਸ਼ ਨੂੰ ਮੌਸਮ ਲਈ ਵਰਦਾਨ ਕਰਾਰ ਦਿੱਤਾ। ਕਿਸਾਨਾਂ ਨੇ ਵੀ ਮੀਂਹ ਨੂੰ ਫ਼ਸਲਾਂ ਲਈ ਲਾਹੇਵੰਦ ਦੱਸਦਿਆਂ ਆਸ ਪ੍ਰਗਟਾਈ ਕਿ ਆਉਣ ਵਾਲੇ ਦਿਨਾਂ 'ਚ ਵੀ ਮੌਸਮ ਅਨੁਕੂਲ ਰਹੇਗਾ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ ਜਬਰ-ਜ਼ਿਨਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
