ਪੰਜਾਬ ''ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
Monday, Aug 03, 2026 - 06:01 PM (IST)
ਜਲੰਧਰ- ਪੰਜਾਬ 'ਚ ਅੱਜ ਕਈ ਇਲਾਕਿਆਂ 'ਚ ਮੀਂਹ ਪੈਣ ਕਾਰਨ ਮੌਸਮ ਸੁਹਾਵਨਾ ਹੋ ਗਿਆ। ਪੂਰਾ ਦਿਨ ਸੂਬੇ 'ਚ ਇਕ ਵੱਖਰਾ ਹੀ ਨਜ਼ਾਰਾ ਵੇਖ ਨੂੰ ਮਿਲਿਆ। ਸਵੇਰ ਤੋਂ ਹੀ ਕਦੇ ਧੁੱਪ ਤੇ ਕਦੇ ਕਾਲੇ ਬੱਦਲ ਛਾ ਰਹੇ ਸਨ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ, ਹਾਲਾਂਕਿ ਕੁਝ ਸਮਾਂ ਦੁਪਹਿਰ ਨੂੰ ਚਿਪਚਿਪੀ ਗਰਮੀ ਕਾਰਨ ਲੋਕਾਂ ਲਈ ਘਰਾਂ ਤੋਂ ਬਾਹਰ ਨਿਕਲਣਾ ਵੀ ਔਖਾ ਹੋ ਗਿਆ।
ਇਹ ਵੀ ਪੜ੍ਹੋ- ਰਿਸ਼ਤੇ ਹੋਏ ਸ਼ਰਮਸਾਰ: ਜੀਜੇ ਨੇ ਸਾਲੀ ਨਾਲ ਟੱਪੀਆਂ ਹੱਦਾਂ, ਕਾਰਾ ਜਾਣ ਪਰਿਵਾਰ ਦੇ ਉੱਡੇ ਹੋਸ਼
ਮੌਸਮ ਵਿਭਾਗ ਨੇ ਦੋ ਦਿਨਾਂ ਲਈ ਭਾਰੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਿਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 4 ਅਗਸਤ ਨੂੰ ਕੁਝ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹੋਟਲ ’ਚ ਕੁੜੀ ਨਾਲ ਜਬਰ-ਜ਼ਿਨਾਹ
ਮੌਸਮ ਵਿਭਾਗ ਦੇ ਅਨੁਸਾਰ 5 ਅਤੇ 6 ਅਗਸਤ ਨੂੰ ਫਿਰ ਤੋਂ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਭਾਰੀ ਬਾਰਿਸ਼ ਦੀ ਸੰਭਾਵਨਾ ਘੱਟ ਹੈ। ਬਾਰਿਸ਼ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ, ਜਿਸ ਨਾਲ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੇਗੀ। 7 ਅਗਸਤ ਨੂੰ ਸੂਬੇ 'ਚ ਮੌਸਮ ਦੀ ਕੋਈ ਖਾਸ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਆਮ ਰਹੇਗਾ। ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਪਰ ਵਿਆਪਕ ਬਾਰਿਸ਼ ਦੀ ਉਮੀਦ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
