ਬਾਰਿਸ਼ ਨੇ ਦਿਵਾਈ ਹੁੰਮਸ ਭਰੀ ਗਰਮੀ ਤੋਂ ਰਾਹਤ
Sunday, Aug 10, 2025 - 04:46 PM (IST)

ਹੁਸ਼ਿਆਰਪੁਰ/ ਟਾਂਡਾ ਉੜਮੁੜ (ਪਰਮਜੀਤ ਮੋਮੀ)-ਪਿਛਲੇ ਦਿਨੀ ਟਾਂਡਾ ਇਲਾਕੇ ਅੰਦਰ ਹੋਈ ਭਾਰੀ ਬਾਰਿਸ਼ ਦੇ ਬਾਵਜੂਦ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਅੱਜ ਸਵੇਰੇ ਭਾਰੀ ਬਾਰਿਸ਼ ਹੋਣ ਕਾਰਨ ਰਾਹਤ ਮਿਲੀ। ਜ਼ਿਕਰਯੋਗ ਹੈ ਕਿ ਸਾਉਣ ਦੇ ਮਹੀਨੇ ਵਿੱਚ ਟਾਂਡਾ ਇਲਾਕੇ ਵਿੱਚ ਹਿਮਾਚਲ ਦੇ ਪਹਾੜੀ ਇਲਾਕਿਆਂ ਵਾਂਗ ਤੇਜ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਮੌਸਮ ਬਹੁਤ ਹੀ ਸੁਹਾਵਣਾ ਹੋ ਗਿਆ ਹੈ ਅਤੇ ਸਾਉਣ ਦਾ ਮਹੀਨਾ ਹੋਣ ਕਾਰਨ ਸਾਰੇ ਪਾਸੇ ਹੀ ਹਰਿਆਲੀ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ: ਸ਼ਹੀਦ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ, ਸਿਰ 'ਤੇ ਸਿਹਰਾ ਬੰਨ੍ਹ ਦਿੱਤੀ ਗਈ ਅੰਤਿਮ ਵਿਦਾਈ
ਖੇਤੀਬਾੜੀ ਮਾਹਰਾਂ ਦਾ ਕਹਿਣਾ ਹੈ ਕਿ ਹੋ ਰਹੀ ਇਹ ਬਾਰਿਸ਼ ਸਾਉਣ ਦੀ ਪ੍ਰਮੁੱਖ ਝੋਨੇ ਦੀ ਫ਼ਸਲ ਵਾਸਤੇ ਬਹੁਤ ਹੀ ਲਾਹੇਵੰਦ ਹੈ ਅਤੇ ਇਸ ਨਾਲ ਧਰਤੀ ਹੇਠਲਾ ਪਾਣੀ ਦਾ ਪੱਧਰ ਵੀ ਵਧੇਗਾ। ਉਧਰ ਦੂਜੇ ਪਾਸੇ ਸਿਹਤ ਵਿਭਾਗ ਨਾਲ ਜੁੜੀਆਂ ਸ਼ਖ਼ਸ਼ੀਅਤਾਂ ਨੇ ਇਸ ਮੌਸਮ ਵਿੱਚ ਖਾਣ-ਪੀਣ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਸਨ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਮਸ਼ਹੂਰ ਪੰਜਾਬੀ Youtuber ਦੇ ਘਰ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਉਧਰ ਦੂਸਰੇ ਪਾਸੇ ਜੇਕਰ ਧਾਰਮਿਕ ਮਹੱਤਤਾ ਨਾਲ ਵੇਖੀਏ ਤਾਂ ਇਸ ਮਹੀਨੇ ਦਾ ਧਾਰਮਿਕ ਖੇਤਰ ਵੀ ਵਿੱਚ ਵੀ ਇਕ ਵੱਖਰਾ ਸਥਾਨ ਹੈ। ਜਿਸ ਦੌਰਾਨ ਸੰਤ ਬਾਬਾ ਤੇਜਾ ਸਿੰਘ ਜੀ ਖੁੱਡੇ ਵਾਲੇ, ਸੰਤ ਸਰੂਪ ਸਿੰਘ ਜੀ ਚੰਡੀਗੜ੍ਹ ਵਾਲੇ, ਬਾਬਾ ਸੁਖਦੇਵ ਸਿੰਘ ਬੇਦੀ ਡੇਰਾ ਬਾਬਾ ਨਾਨਕ ਵਾਲੇ, ਬਾਬਾ ਗੁਰਦਿਆਲ ਸਿੰਘ ਜੀ ਟਾਂਡੇ ਵਾਲੇ, ਸੰਤ ਨਰੇਸ਼ ਗਿਰ ਜੀ ਨੰਗਲ ਖੁੰਗੇ ਵਾਲੇ, ਸੰਤ ਭੁਪਿੰਦਰ ਦਾਸ ਜੀ ਖੁਣ ਖੁਣ ਗੁਰਦੁਆਰੇ, ਸੰਤ ਅਮਰਦੀਪ ਸਿੰਘ ਜੀ ਖਰਲ ਖੁਰਦ ਵਾਲੇ, ਸੰਤ ਗੁਰਪ੍ਰੀਤ ਸਿੰਘ ਜੀ ਮਿਰਜਾਪੁਰ ਝੰਡੇ ਵਾਲਿਆਂ ਦਾ ਕਹਿਣਾ ਹੈ ਕਿ ਸਾਲ ਦੇ ਹੋਰਨਾਂ ਮਹੀਨਿਆਂ ਵਾਂਗ ਸਾਨੂੰ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਨਾਲ ਜੁੜ ਕੇ ਸੇਵਾ ਅਤੇ ਸਿਮਰਨ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ ! 11 ਤੋਂ 13 ਅਗਸਤ ਤੱਕ ਹੋਵੇਗਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e