ਕੋਰੋਨਾ ਖਿਲਾਫ ਲੜ ਰਹੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਕਰਤਾਰਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ

Monday, Mar 23, 2020 - 06:59 PM (IST)

ਕੋਰੋਨਾ ਖਿਲਾਫ ਲੜ ਰਹੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਕਰਤਾਰਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ

ਜਲੰਧਰ (ਜਸਪ੍ਰੀਤ)— ਕੋਰੋਨਾ ਵਾਇਰਸ ਖਿਲਾਫ ਲੜਾਈ ਲੜ ਰਹੇ ਲੋੜਵੰਦਾਂ ਦੀ ਮਦਦ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੁੱਕੇ ਗਏ ਕਦਮ ਦੀ ਕਰਤਾਰਪੁਰ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜਿੰਦਰ ਪਾਲ ਸਿੰਘ ਨੇ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਦੋ ਮਹੀਨਿਆਂ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ 'ਚ ਦੇਣ ਦਾ ਐਲਾਨ ਕੀਤਾ ਹੈ।  

ਇਹ ਵੀ ਪੜ੍ਹੋ : ਕਰਫਿਊ ਤੋਂ ਬਾਅਦ ਜਲੰਧਰ ਪੁਲਸ ਦੀ ਸਖਤੀ, ਨਿਯਮ ਤੋੜਨ ਵਾਲਿਆਂ ਨੂੰ ਬਣਾਇਆ ਮੁਰਗਾ (ਤਸਵੀਰਾਂ)

ਕਰਤਾਰਪੁਰ ਦੇ ਇੰਪਰੂਵਮੈਂਟ ਟਰਸੱਟ ਦੇ ਚੇਅਰਮੈਨ ਰਾਜਿੰਦਰ ਪਾਲ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ ਲੜ ਰਹੇ ਪੀੜਤਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦੀ ਮਦਦ ਲਈ ਜੋ ਕਦਮ ਚੁੱਕੇ ਗਏ ਹਨ, ਉਹ ਬੇਹੱਦ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਇਸ ਆਪਦਾ ਨਾਲ ਲੜਨ ਵਾਲੇ ਲੋੜਵੰਦਾਂ ਦੀ ਮਦਦ ਲਈ ਆਪਣੀ ਦੋ ਮਹੀਨਿਆਂ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ 'ਚ ਦਿੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਬਾਕੀ ਚੇਅਰਮੈਨਾਂ ਨੂੰ ਵੀ ਕੋਵਿ-19 ਖਿਲਾਫ ਲੜਾਈ ਲੜ ਰਹੇ ਲੋੜਵੰਦਾਂ ਦੀ ਮਦਦ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬ ਸਰਕਾਰ ਦਾ ਵੱਡਾ ਐਲਾਨ      

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸੀ ਨੇਤਾ ਰਾਜਿੰਦਰ ਪਾਲ ਸਿੰਘ ਰੰਧਾਵਾ ਨੂੰ ਪਿਛਲੇ ਸਾਲ ਸਤੰਬਰ ਮਹੀਨੇ 'ਚ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਹੋਏ ਇੰਪਰੂਵਮੈਂਟ ਟਰਸੱਟ ਕਰਤਾਰਪੁਰ ਦੇ ਚੇਅਰਮੈਨ ਬਣਾਇਆ ਗਿਆ ਸੀ। ਉਨ੍ਹਾਂ ਦੇ ਪਰਿਵਾਰ ਨੇ ਕਾਲੇ ਦੌਰ 'ਚ ਵੀ ਅੱਤਵਾਦ ਦਾ ਡੱਟ ਕੇ ਮੁਕਾਬਲਾ ਕੀਤਾ ਸੀ। ਔਖੀ ਘੜੀ ਵੇਲੇ ਵੀ ਉਹ ਕਾਂਗਰਸ ਪਾਰਟੀ ਦੇ ਨਾਲ ਡਟ ਕੇ ਖੜ੍ਹੇ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਕਰਫਿਊ ਲੱਗਣ ਤੋਂ ਬਾਅਦ ਜਲੰਧਰ ਡੀ. ਸੀ. ਨੇ ਦਿੱਤੇ ਸਖਤ ਹੁਕਮ
ਉਨ੍ਹਾਂ ਦੇ ਪਿਤਾ ਸ. ਬਚਿੱਤਰ ਸਿੰਘ ਰੰਧਾਵਾ ਨੇ  ਅੱਤਵਾਦ ਦਾ ਮੁਕਾਬਲਾ ਕਰਦੇ ਹੋਏ ਕਾਂਗਰਸ ਪਾਰਟੀ ਲਈ ਕੁਰਬਾਨੀ ਦਿੱਤੀ।  ਰਾਣਾ ਰੰਧਾਵਾ ਇਸ ਤੋਂ ਪਹਿਲਾਂ ਵੀ ਬਤੌਰ ਮਾਰਕਿਟ ਕਮੇਟੀ ਦੇ ਚੇਅਰਮੈਨ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ : ਕੋਰੋਨਾ ਸੰਕਟ 'ਚ ਅੱਗੇ ਆਏ ਪੰਜਾਬ ਦੇ ਮੰਤਰੀ ਤੇ ਵਿਧਾਇਕ, ਦੇਣਗੇ ਇਕ ਮਹੀਨੇ ਦੀ ਤਨਖਾਹ


author

shivani attri

Content Editor

Related News