ਟਾਂਡਾ ਇਲਾਕੇ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਰੱਖੜੀ ਦਾ ਤਿਉਹਾਰ
Wednesday, Aug 30, 2023 - 03:15 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਭਰਾ ਦੇ ਪਵਿੱਤਰ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਅੱਜ ਟਾਂਡਾ ਇਲਾਕੇ ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਰੱਖੜੀ ਦੇ ਤਿਉਹਾਰ ਮੌਕੇ ਜਿੱਥੇ ਬਾਜ਼ਾਰਾਂ ਵਿੱਚ ਨਾਲੋਂ ਵੱਧ ਰੌਣਕ ਵੇਖੀ ਗਈ ਉੱਥੇ ਹੀ ਘਰਾਂ ਵਿੱਚ ਵੀ ਭੈਣਾਂ ਨੇ ਆਪਣੇ ਭਰਾਵਾਂ ਦੇ ਰੱਖੜੀ ਬੰਨ੍ਹ ਕੇ ਤਿਉਹਾਰ ਨੂੰ ਖ਼ੁਸ਼ੀਆਂ ਖੇੜਿਆਂ ਨਾਲ ਮਨਾਇਆ।
ਦੂਜੇ ਪਾਸੇ ਪੁਲਸ ਸਟੇਸ਼ਨ ਟਾਂਡਾ ਵਿਖੇ ਐੱਸ. ਐੱਚ. ਓ. ਇੰਸਪੈਕਟਰ ਓਂਕਾਰ ਸਿੰਘ ਬਰਾੜ ਦੇ ਗੁਟ 'ਤੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਰੱਖੜੀ ਬੰਨ੍ਹ ਕੇ ਉਨ੍ਹਾਂ ਤੋਂ ਸ਼ਹਿਰ ਦੀ ਰੱਖਿਆ ਦਾ ਵਚਨ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਮਾਤਾ ਸਾਹਿਬ ਕੌਰ ਡੇ ਬੋਡਿੰਗ ਸਕੂਲ ਕੋਟਲੀ ਜੰਡ ਦੇ ਮੈਡਮ ਨਰਿੰਦਰ ਕੌਰ ਨੇ ਦੱਸਿਆ ਵਿਦਿਆਰਥਣਾਂ ਵੱਲੋਂ ਸਕੂਲ ਵਿਖੇ ਰੱਖੜੀ ਬਣਾਉਣ ਦੇ ਹੋਏ ਮੁਕਾਬਲਿਆਂ ਦੌਰਾਨ ਬਣਾਈਆਂ ਗਈਆਂ ਰਖੜੀਆਂ ਲੈ ਕੇ ਅੱਜ ਥਾਣਾ ਟਾਂਡਾ ਦੇ ਮੁਖੀ ਉਂਕਾਰ ਸਿੰਘ ਬਰਾੜ ਦੇ ਦਫ਼ਤਰ ਪਹੁੰਚ ਕੇ ਉਨ੍ਹਾਂ ਦੇ ਗੁੱਟ 'ਤੇ ਰੱਖੜੀਆਂ ਸਜਾਈਆਂ, ਜਿੱਥੇ ਐੱਸ. ਐੱਚ. ਓ. ਸਾਹਿਬ ਵੱਲੋਂ ਇਨ੍ਹਾਂ ਵਿਦਿਆਰਥਣਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ- ਰੱਖੜੀ ਮੌਕੇ ਨਵਾਂਸ਼ਹਿਰ ਵਿਖੇ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਸ਼ਖ਼ਸ ਦਾ ਕੀਤਾ ਕਤਲ
ਇਸ ਮੌਕੇ ਥਾਣਾ ਮੁਖੀ ਉਂਕਾਰ ਸਿੰਘ ਬਰਾੜ ਨੇ ਇਨ੍ਹਾਂ ਦੀ ਰੱਖਿਆ ਦਾ ਵਚਨ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਇਹ ਸਰਕਾਰੀ ਡਿਊਟੀ ਹੈ ਕਿ ਉਹ ਸ਼ਹਿਰ ਦੀ ਸੁਰੱਖਿਆ ਲਈ ਹਰ ਸਮੇਂ ਤੱਤਪਰ ਰਹਿਣ ਅਤੇ ਉਹ ਆਪਣੀ ਇਸ ਡਿਊਟੀ ਵਿੱਚ ਕਦੇ ਵੀ ਅਣਗਹਿਲੀ ਨਹੀਂ ਕਰਨਗੇ। ਇਸ ਮੌਕੇ ਥਾਣਾ ਟਾਂਡਾ ਦਾ ਹੋਰ ਸਟਾਫ਼ ਵੀ ਹਾਜ਼ਰ ਸੀ। ਸਕੂਲ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਐੱਸ. ਐੱਚ. ਓ. ਟਾਂਡਾ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਮੰਦਭਾਗੀ ਖ਼ਬਰ: ਕੈਨੇਡਾ 'ਚ ਟਰਾਲੇ ਨਾਲ ਹਾਦਸਾ ਹੋਣ ਮਗਰੋਂ ਕਾਰ ਨੂੰ ਲੱਗੀ ਅੱਗ, ਜਿਊਂਦਾ ਸੜਿਆ ਬੇਗੋਵਾਲ ਦਾ ਨੌਜਵਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ