ਭਾਜਪਾ ਉਮੀਦਵਾਰਾਂ ਦੇ ਵਿਰੋਧ ਵਿਚ ਟਾਂਡਾ ਅਤੇ ਦਸੂਹਾ ਵਿਚ ਕੱਢੀ ਜਾਵੇਗੀ ਰੈਲੀ

02/09/2021 9:54:13 AM

ਟਾਂਡਾ ਉੜਮੁੜ(ਵਰਿੰਦਰ ਪੰਡਿਤ)- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਹਾਈਵੇਅ  ਚੌਲਾਂਗ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋ ਲਾਏ ਗਏ ਧਰਨੇ ਦੌਰਾਨ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 10-11 ਫਰਵਰੀ ਨੂੰ ਕਿਸਾਨ ਵਿਰੋਧੀ ਭਾਜਪਾ ਦੇ ਖ਼ਿਲਾਫ਼ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਟਾਂਡਾ ਅਤੇ ਦਸੂਹਾ  ਵਿਚ ਰੋਸ ਮਾਰਚ ਕੱਢਣ ਦਾ ਪ੍ਰੋਗਰਾਮ ਉਲੀਕਿਆ ਗਿਆ। ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲਾਏ ਗਏ ਇਸ ਧਰਨੇ ਦੌਰਾਨ ਕਿਸਾਨ ਆਗੂਆਂ ਪ੍ਰਿਥਪਾਲ ਸਿੰਘ ਗੁਰਾਇਆ, ਰਣਜੀਤ ਸਿੰਘ ਬਾਜਵਾ, ਸਤਪਾਲ ਸਿੰਘ ਮਿਰਜ਼ਾਪੁਰ, ਅਮਰਜੀਤ ਸਿੰਘ ਕੁਰਾਲਾ, ਬਲਬੀਰ ਸਿੰਘ ਸੋਹੀਆ, ਹਰਨੇਕ ਸਿੰਘ ਟਾਂਡਾ ਆਦਿ ਆਗੂਆਂ ਨੇ ਦੱਸਿਆ ਕਿ 10  ਫਰਵਰੀ ਨੂੰ ਦਾਣਾ ਮੰਡੀ ਟਾਂਡਾ ਵਿਚ ਕਿਸਾਨ ਇਕੱਠੇ ਹੋ ਕੇ  ਟਾਂਡਾ ਦੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਕੀਤੇ ਜਾ ਰਹੇ ਜਬਰ ਬਾਰੇ ਦੱਸਿਆ ਜਾਵੇਗਾ  ਅਤੇ 11 ਫਰਵਰੀ ਨੂੰ ਦਸੂਹਾ ਨਗਰ ਵਿਚ ਵੀ ਭਾਜਪਾ ਦੇ ਖ਼ਿਲਾਫ਼ ਰੋਸ ਮਾਰਚ ਕੱਢਿਆ ਜਾਵੇਗਾ। 

ਇਸ ਮੌਕੇ ਬੁਲਾਰਿਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ  ਹੋਰ ਤੇਜ਼ ਕਰਨ ਦਾ ਹੋਕਾ ਦਿੰਦੇ ਹੋਏ ਆਖਿਆ ਕਿ ਦੇਸ਼ ਦੇ ਪਿੰਡ-ਪਿੰਡ ਵਿਚ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਦੇਸ਼ਵਾਸੀ ਲਾਮਬੰਦ ਹੋਣ ਲੱਗ ਪਏ ਹਨ। ਉਨ੍ਹਾਂ ਆਖਿਆ ਅੰਨਦਾਤਿਆ ਦੇ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਝੁਕਣ ਲਈ ਮਜ਼ਬੂਰ ਕਰ ਦਿੱਤਾ ਜਾਵੇਗਾ। ਇਸ ਮੌਕੇ ਹਰਭਜਨ ਸਿੰਘ ਰਾਪੁਰ,ਸ਼ਿਵ ਪੂਰਨ ਸਿੰਘ, ਸੁਖਵਿੰਦਰ ਸਿੰਘ, ਮੇਜਰ ਸਿੰਘ, ਗੁਰਦੇਵ ਸਿੰਘ,  ਰਤਨ ਸਿੰਘ ਖੋਖਰ, ਜਰਨੈਲ ਸਿੰਘ, ਡਾ. ਭੀਮਾ ਦੇਹਰੀਵਾਲ, ਦਰਸ਼ਨ ਸਿੰਘ, ਬਲਕਾਰ ਸਿੰਘ, ਰਤਨ ਸਿੰਘ ਕੰਧਾਲਾ ਸ਼ੇਖਾ, ਸਰਵਣ ਸਿੰਘ, ਸਵਰਨ ਸਿੰਘ ਝੋਜੜਾ, ਹਰਜਿੰਦਰ ਸਿੰਘ, ਸਤਨਾਮ ਸਿੰਘ ਢਿੱਲੋਂ, ਦਲਵੀਰ ਸਿੰਘ, ਹਰਭਜਨ ਸਿੰਘ, ਗੁਰਮੀਤ ਸਿੰਘ ਬੈਂਚਾਂ, ਅਵਤਾਰ ਸਿੰਘ, ਸਾਧੂ ਸਿੰਘ, ਜਸਪਾਲ ਸਿੰਘ, ਸੇਵਕ ਸਿੰਘ, ਦਿਲਬਾਗ ਸਿੰਘ, ਬਲਦੇਵ ਸਿੰਘ, ਬਲਬੀਰ ਸਿੰਘ, ਬਲਵਿੰਦਰ ਸਿੰਘ, ਜੀਤ ਸਿੰਘ ਆਦਿ ਮੌਜੂਦ ਸਨ।

Aarti dhillon

This news is Content Editor Aarti dhillon