ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੀ ਖੁਸ਼ੀ ''ਚ ਰਾਮ ਭਗਤਾਂ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

Sunday, Jan 21, 2024 - 11:43 PM (IST)

ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ)- 22 ਜਨਵਰੀ ਨੂੰ ਹੋਣ ਵਾਲੀ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਦੀ ਖੁਸ਼ੀ 'ਚ ਰਾਮ ਭਗਤਾਂ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ ਸ੍ਰੀ ਰਾਮ ਮੰਦਰ ਤੋਂ ਸ਼ੁਰੂ ਹੋ ਕੇ ਮੇਨ ਬਾਜ਼ਾਰ ਅੰਬ ਵਾਲਾ ਚੌਂਕ ਬਾਬਾ ਸ਼੍ਰੀ ਚੰਦ ਜੀ ਤੋਂ ਹੋ ਕੇ ਨਵਾਂ ਬੱਸ ਅੱਡਾ ਅਤੇ ਫਿਰ ਪੁਰਾਣਾ ਬੱਸ ਅੱਡਾ ਰੇਲਵੇ ਰੋਡ ਹੁੰਦੇ ਹੋਏ ਸ਼੍ਰੀ ਸੀਤਲ ਮਾਤਾ ਮੰਦਿਰ ਅਤੇ ਗੁਰਦੁਆਰਾ ਸ਼ੀਸ਼ ਮਹਿਲ ਮਾਰਕੀਟ ਤੋਂ ਹੁੰਦੇ ਹੋਏ ਸ੍ਰੀ ਰਾਮ ਮੰਦਰ ਪਹੁੰਚ ਕੇ ਸਮਾਪਤ ਹੋਈ।

ਇਸ ਸ਼ੋਭਾ ਯਾਤਰਾ ਵਿੱਚ ਵੱਡੇ ਪੱਧਰ 'ਤੇ ਆਤਿਸ਼ਬਾਜ਼ੀ ਕੀਤੀ ਗਈ ਅਤੇ ਵੱਖ-ਵੱਖ ਥਾਵਾਂ 'ਤੇ ਲੋਕਾਂ ਨੇ ਕਈ ਪ੍ਰਕਾਰ ਦੇ ਪਕਵਾਨਾਂ ਨਾਲ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ। ਜੋ ਆਤਿਸ਼ਬਾਜ਼ੀ ਕੀਤੀ ਗਈ ਹੈ ਉਹ ਸ਼੍ਰੀ ਸਨਾਤਨ ਯੁਵਾ ਮੰਡਲ ਦੇ ਮੈਂਬਰਾਂ ਵੱਲੋਂ ਕੀਤੀ ਗਈ ਹੈ। ਇਸ ਮੌਕੇ ਵੱਡੇ ਪੱਧਰ 'ਤੇ ਲੋਕਾਂ ਨੇ ਸ਼ੋਭਾ ਯਾਤਰਾ ਵਿੱਚ ਸ਼ਮੂਲੀਅਤ ਕੀਤੀ ਅਤੇ ਭਗਵਾਨ ਰਾਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸੁਨੀਲ ਦੱਤ ਦਵੇਦੀ ਜੀ ਨੇ ਦੱਸਿਆ ਹੈ ਕਿ ਭਲਕੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਸ਼੍ਰੀ ਰਾਮ ਜੀ ਦੇ ਭਜਨਾਂ ਦਾ ਗੁਣਗਾਨ ਕੀਤਾ ਜਾਵੇਗਾ ਤੇ ਉਸ ਤੋਂ ਬਾਅਦ ਲੰਗਰ ਭੰਡਾਰਾ ਚੱਲੇਗਾ। ਰਾਮ ਜੀ ਦੀ ਇੱਛਾ ਤੱਕ ਅਤੇ ਰਾਤ ਨੂੰ ਵਿਸ਼ੇਸ਼ ਤੌਰ 'ਤੇ ਆਤਿਸ਼ਬਾਜ਼ੀ ਦਾ ਪ੍ਰਬੰਧ ਕੀਤਾ ਗਿਆ ਹੈ।

ਇਸ ਮੌਕੇ ਪ੍ਰਧਾਨ ਸ੍ਰੀ ਸਨਾਤਨ ਧਰਮ ਸਭਾ ਕੀਰਤਪੁਰ ਸਾਹਿਬ ਵੱਲੋਂ ਬੇਨਤੀ ਕੀਤੀ ਗਈ ਹੈ ਕਿ ਸ਼੍ਰੀ ਰਾਮ ਮੰਦਿਰ ਕੀਰਤਪੁਰ ਸਾਹਿਬ ਵਿਖੇ ਪਹੁੰਚ ਕੇ ਆਪਣਾ ਜੀਵਨ ਸਫਲ ਬਣਾਓ ਅਤੇ ਸ਼੍ਰੀ ਰਾਮ ਜੀ ਦਾ ਆਸ਼ੀਰਵਾਦ ਲਓ। ਉਨ੍ਹਾਂ ਕਿਹਾ, ''ਅਸੀਂ ਬਹੁਤ ਹੀ ਭਾਗਾਂ ਵਾਲੇ ਹਾਂ ਕਿ ਸਾਡੇ ਜੀਵਨ ਵਿੱਚ ਇਹ ਦਿਨ ਆਇਆ।''

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harpreet SIngh

Content Editor

Related News