ਟਾਂਡਾ ਵਿਖੇ ਕੀਤਾ ਗਿਆ ਰਾਮ ਨੌਮੀ ਨੂੰ ਸਮਰਪਿਤ ਵਿਸ਼ਾਲ ਅਲੌਕਿਕ ਸ਼ੋਭਾ ਯਾਤਰਾ ਦਾ ਆਯੋਜਨ

Sunday, Apr 06, 2025 - 01:02 PM (IST)

ਟਾਂਡਾ ਵਿਖੇ ਕੀਤਾ ਗਿਆ ਰਾਮ ਨੌਮੀ ਨੂੰ ਸਮਰਪਿਤ ਵਿਸ਼ਾਲ ਅਲੌਕਿਕ ਸ਼ੋਭਾ ਯਾਤਰਾ ਦਾ ਆਯੋਜਨ

ਟਾਂਡਾ ਉੜਮੁੜ (ਪਰਮਜੀਤ ਮੋਮੀ)- ਮਰਿਆਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਅਵਤਾਰ ਦਿਵਸ ਨੂੰ ਸਮਰਪਿਤ ਸ਼੍ਰੀ ਮਹਾਦੇਵ ਮੰਦਰ ਟਾਂਡਾ ਤੋਂ ਵਿਸ਼ਾਲ ਅਲੌਕਿਕ ਸ਼ੋਭਾ ਯਾਤਰਾ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਜੈਕਾਰਿਆਂ ਵਿੱਚ ਸਜਾਈ ਗਈ।

ਮੰਦਰ ਕਮੇਟੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਮੰਦਰ ਕਮੇਟੀਆਂ, ਸਮਾਜ ਸੇਵੀ ਸੰਸਥਾਵਾਂ ਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਈ ਗਈ ਇਸ ਸ਼ੋਭਾ ਯਾਤਰਾ ਵਿੱਚ ਸਮੁੱਚੇ ਸ਼ਹਿਰ ਚੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲੈ ਕੇ ਭਗਵਾਨ ਸ਼੍ਰੀ ਰਾਮ ਚੰਦਰ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

PunjabKesari

ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਝਾਕੀਆਂ ਸ਼ੋਭਾ ਯਾਤਰਾ ਦੀ ਸ਼ੋਭਾ ਨੂੰ ਚਾਰ ਚੰਨ ਲਗਾ ਰਹੀਆਂ ਸਨ। ਸਮੁੱਚੀ ਵਿਸ਼ਾਲ ਸ਼ੋਭਾ ਯਾਤਰਾ ਦੌਰਾਨ ਰਾਮ ਭਗਤਾਂ ਤੇ ਹੋਰਨਾਂ ਸੰਗਤਾਂ ਵੱਲੋਂ ਜਗ੍ਹਾ-ਜਗ੍ਹਾ ਤੇ ਵਿਸ਼ਾਲ ਸ਼ੋਭਾ ਯਾਤਰਾ ਦਾ ਸੁਆਗਤ ਕੀਤਾ ਅਤੇ ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤ ਦੀ ਸੇਵਾ ਵਾਸਤੇ ਤਰ੍ਹਾਂ-ਤਰ੍ਹਾਂ ਦੇ ਲੰਗਰ ਲਗਾ ਕੇ ਆਪਣੀ ਸ਼ਰਧਾ ਤੇ ਸੇਵਾ ਭਾਵਨਾ ਦਾ ਪ੍ਰਗਟਾਵਾ ਕੀਤਾ।

PunjabKesari

ਇਸ ਮੌਕੇ ਸ਼੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਦੀਪਕ ਬਹਿਲ ਜਿੱਥੇ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਪਹੁੰਚੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਧੰਨਵਾਦ ਕੀਤਾ ਉੱਥੇ ਹੀ ਮਰਿਆਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਅਵਤਾਰ ਦਿਵਸ 'ਤੇ ਮੁਬਾਰਕਬਾਦ ਦਿੱਤੀ।  

PunjabKesari

ਸ਼ੋਭਾ ਯਾਤਰਾ ਦੌਰਾਨ ਮਹੰਤ ਮੁਰਲੀ ਦਾਸ ਰਮਾਇਣੀ, ਵਿਧਾਇਕ ਜਸਵੀਰ ਸਿੰਘ ਰਾਜਾ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਲਖਵਿੰਦਰ ਸਿੰਘ ਲੱਖੀ, ਅਰਵਿੰਦਰ ਸਿੰਘ ਰਸੂਲਪੁਰ, ਸਰਬਜੀਤ ਸਿੰਘ ਮੋਮੀ, ਚੇਅਰਮੈਨ ਹਰਮੀਤ ਸਿੰਘ ਔਲਖ, ਭਾਜਪਾ ਆਗੂ ਜਵਾਹਰ ਲਾਲ ਖੁਰਾਣਾ, ਸਰਬਜੀਤ ਸਿੰਘ ਦਸੂਹਾ ਗੋਲਡੀ, ਕੇਸ਼ਵ ਸਿੰਘ ਸੈਣੀ, ਸਰਪੰਚ ਮਨਪ੍ਰੀਤ ਸਿੰਘ ਸਿੰਘ ਗੋਲਡੀ ਨਰਵਾਲ ਇਲਾਵਾ ਸ਼ਹਿਰ ਦੀਆਂ ਹੋਰਨਾਂ ਸਮਾਜ ਸੇਵੀ ਰਾਜਨੀਤਿਕ ਤੇ ਧਾਰਮਿਕ ਸ਼ਖਸ਼ੀਅਤਾਂ ਨੇ ਹਿੱਸਾ ਲਿਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News