ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਵੱਲੋਂ ਰਾਹਤ
Tuesday, Nov 14, 2023 - 01:29 PM (IST)
ਜਲੰਧਰ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਵੱਲੋਂ ਭਗਤ ਕਬੀਰ ਜੀ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਬਾਰੇ ਇਕ ਸਤਸੰਗ ਪ੍ਰੋਗਰਾਮ 'ਚ ਦਿੱਤੇ ਗਏ ਗ਼ਲਤ ਬਿਆਨ ਅਤੇ ਗ਼ਲਤ ਇਤਿਹਾਸ ਪੇਸ਼ ਕਰਨ ਦੇ ਮਾਮਲੇ 'ਚ ਧਾਰਮਿਕ ਜਥੇਬੰਦੀਆਂ ਨੇ ਮਾਮਲਾ ਦਰਜ ਕਰਵਾਇਆ ਸੀ। ਹਾਈਕੋਰਟ 'ਚ ਇਸ ਕੇਸ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ 'ਚ ਇਸ ਐੱਫ਼.ਆਈ.ਆਰ. ਨੂੰ ਰੱਦ ਕਰਨ ਦਾ ਫ਼ੈਸਲਾ ਸੁਣਾਇਆ ਗਿਆ ਹੈ।
ਇਹ ਵੀ ਪੜ੍ਹੋ : ਦੀਵਾਲੀ ਦੀ ਰਾਤ ਪਟਾਕਿਆਂ ਪਿੱਛੇ ਹੋ ਗਈ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਮਾਰ'ਤਾ ਬਜ਼ੁਰਗ
ਦੱਸ ਦੇਈਏ ਕਿ ਇਹ ਮਾਮਲਾ ਕਰੀਬ 8 ਮਹੀਨੇ ਪਹਿਲਾਂ ਗੁਰੂ ਰਵਿਦਾਸ ਟਾਈਗਰ ਫੋਰਸ ਵੱਲੋਂ ਜਲੰਧਰ ਦੇ ਪਤਾਰਾ ਥਾਣੇ 'ਚ ਦਰਜ ਕਰਵਾਇਆ ਗਿਆ ਸੀ। ਐੱਫ.ਆਈ.ਆਰ. 'ਚ ਦੱਸਿਆ ਗਿਆ ਸੀ ਕਿ ਰਾਮ ਰਹੀਮ ਨੇ ਇਕ ਸਤਸੰਗ ਦੌਰਾਨ ਭਗਤ ਕਬੀਰ ਜੀ ਅਤੇ ਗੁਰੂ ਰਵਿਦਾਸ ਜੀ ਬਾਰੇ ਗ਼ਲਤ ਸ਼ਬਦਾਵਲੀ ਦਾ ਪ੍ਰਯੋਗ ਕੀਤਾ ਸੀ ਤੇ ਉਨ੍ਹਾਂ ਦੇ ਇਤਿਹਾਸ ਨੂੰ ਵੀ ਤੋੜ-ਮਰੋੜ ਕੇ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਸੀ। ਹਾਈਕੋਰਟ 'ਚ ਸੁਣਵਾਈ ਤੋਂ ਬਾਅਦ ਇਸ ਐੱਫ.ਆਈ.ਆਰ. ਨੂੰ ਰੱਦ ਕਰਨ ਦਾ ਆਦੇਸ਼ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਘਰ ਦੇ ਬਾਹਰ ਖੜ੍ਹੇ ਨੌਜਵਾਨਾਂ ਕੋਲੋਂ ਪਿਸਤੌਲ ਦੀ ਨੋਕ 'ਤੇ ਖੋਹੀ ਨਕਦੀ ਤੇ 3 ਮੋਬਾਇਲ ਫ਼ੋਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8