ਫਗਵਾੜਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਸੰਭਾਲਿਆ ਅਹੁਦਾ
Sunday, Feb 09, 2025 - 03:44 PM (IST)
![ਫਗਵਾੜਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਸੰਭਾਲਿਆ ਅਹੁਦਾ](https://static.jagbani.com/multimedia/2025_2image_15_44_204851030untitled-16copy.jpg)
ਫਗਵਾੜਾ (ਜਲੋਟਾ)-ਫਗਵਾੜਾ ਨਗਰ ਨਿਗਮ ਦੇ ਨਵੇਂ ਨਿਯੁਕਤ ਮੇਅਰ ਰਾਮਪਾਲ ਉੱਪਲ, ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਅਤੇ ਡਿਪਟੀ ਮੇਅਰ ਵਿੱਕੀ ਸੂਦ ਨੇ ਸ਼ਨੀਵਾਰ ਅਧਿਕਾਰਤ ਤੌਰ 'ਤੇ ਨਗਰ ਨਿਗਮ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਆਮੈਂਟ ਡਾ. ਰਾਜਕੁਮਾਰ ਚੱਬੇਵਾਲ ਨੇ ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਸਰਦਾਰ ਜੋਗਿੰਦਰ ਸਿੰਘ ਮਾਨ, ਨਗਰ ਨਿਗਮ ਕਮਿਸ਼ਨਰ ਨਵਨੀਤ ਕੌਰ ਬੱਲ, ਐੱਸ. ਪੀ. ਰੁਪਿੰਦਰ ਕੌਰ ਭੱਟੀ, ਆਪ ਦੇ ਵੱਡੀ ਗਿਣਤੀ ਵਿਚ ਪੁੱਜੇ ਕੌਂਸਲਰਾਂ ਅਤੇ ਪਤਵੰਤੇਆਂ ਆਦਿ ਦੀ ਹਾਜ਼ਰੀ ਵਿੱਚ ਕਿਹਾ ਕਿ ਫਗਵਾੜਾ ਨੂੰ ਰਾਮਪਾਲ ਉੱਪਲ ਦੇ ਰੂਪ ਵਿੱਚ ਸਭ ਤੋਂ ਲੋਕਪ੍ਰਿਯ ਮੇਅਰ ਮਿਲਿਆ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਲੱਗੀਆਂ ਰੌਂਣਕਾਂ, ਬੇਗਮਪੁਰਾ ਲਈ ਅੱਜ ਰਵਾਨਾ ਹੋਵੇਗੀ ਸਪੈਸ਼ਲ ਟਰੇਨ
ਅੱਜ ਤੋਂ ਫਗਵਾੜਾ ਦੇ ਸਰਵਪੱਖੀ ਵਿਕਾਸ ਦਾ ਸੁਨਹਿਰੀ ਯੁੱਗ ਸ਼ੁਰੂ ਹੋ ਗਿਆ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਆਪ ਲੋਕਾਂ ਦੀ ਆਪਣੀ ਪਾਰਟੀ ਹੈ, ਜਿਸ ਦੀ ਪਹਿਲੀ ਨੀਤੀ ਆਮ ਜਨਤਾ ਦੇ ਸਾਰੇ ਕੰਮ ਪਹਿਲ ਕਦਮੀ ਦੇ ਆਧਾਰ 'ਤੇ ਕਰਵਾਉਣ ਦੀ ਰਹੀ ਹੈ। ਇਸੇ ਸੋਚ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਫਗਵਾੜਾ ਨਗਰ ਨਿਗਮ ਵਿਚ ਹੁਣ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਸਥਾਈ ਅਤੇ ਪੱਕਾ ਹੱਲ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਉਨ੍ਹਾਂ ਸਾਰੇ ਕੰਮਾਂ ਨੂੰ ਪੂਰਾ ਕਰ ਰਹੀ ਹੈ, ਜੋ 'ਆਪ' ਲੀਡਰਸ਼ਿਪ ਨੇ ਸੱਤਾ 'ਚ ਆਉਣ 'ਤੇ ਲੋਕਾਂ ਨਾਲ ਵਾਅਦੇ ਤਹਿਤ ਕੀਤੇ ਸਨ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਵਿੱਚ ਸਿੱਖਿਆ, ਸਿਹਤ ਖੇਤਰ, ਉਦਯੋਗ ਆਦਿ ਦੇ ਵਿਕਾਸ 'ਤੇ ਪੂਰਾ ਧਿਆਨ ਕੇਂਦਰਿਤ ਕਰ ਰਹੇ ਹਨ ਅਤੇ ਸਾਡੀ ਇਹੋ ਕੋਸ਼ਿਸ਼ ਹੈ ਕਿ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਇਕ ਸਵਾਲ ਦੇ ਜਵਾਬ ਵਿਚ ਡਾ. ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਸਾਰੇ ਪੰਜਾਬੀ ਭਰਾਵਾਂ ਅਤੇ ਭੈਣਾਂ ਦੇ ਨਾਲ ਹੈ, ਜਿਨ੍ਹਾਂ ਨੂੰ ਟਰੰਪ ਸਰਕਾਰ ਨੇ ਅਮਰੀਕਾ ਤੋਂ ਡਿਪੋਰਟ ਕਰ ਦਿੱਤਾ ਹੈ।
ਡਾ. ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਪੰਜਾਬ ਵਿਚ ਸੋਖੀ ਅਤੇ ਖ਼ੁਸ਼ਹਾਲ ਹੋ ਸਕੇ। ਉਨ੍ਹਾਂ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ ਦੇ ਹੱਥਾਂ ਅਤੇ ਪੈਰਾਂ 'ਤੇ ਬੇੜੀਆਂ ਬੰਨ੍ਹ ਕੇ ਵਾਪਸ ਭੇਜਣ ਦੇ ਵਾਪਰੇ ਮਾਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਇਸ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
ਉਨ੍ਹਾਂ ਕਿਹਾ ਕਿ ਉਹ ਇਸ ਸੰਵੇਦਨਸ਼ੀਲ ਅਤੇ ਗੰਭੀਰ ਮੁੱਦੇ ਨੂੰ ਲੋਕ ਸਭਾ ਵਿੱਚ ਵੀ ਉਠਾਉਣਗੇ ਅਤੇ ਮੰਗ ਕਰਨਗੇ ਕਿ ਅਜਿਹਾ ਦੋਬਾਰਾ ਕਦੇ ਵੀ ਕਿਸੇ ਭਾਰਤੀ ਨਾਗਰਿਕ ਨਾਲ ਨਾ ਵਾਪਰੇ। ਇਸ ਮੌਕੇ ਕੌਂਸਲਰ ਪਦਮਦੇਵ ਸੁਧੀਰ ਨਿੱਕਾ, ਸਾਬਕਾ ਕੌਂਸਲਰ ਪਵਨ ਸ਼ਰਮਾ ਪੱਪੀ, ਕਰਨ ਉੱਪਲ, ਲਖਨਪਾਲ ਉੱਪਲ, ਗੌਰਵ ਤਲਵਾੜ (ਜਲੰਧਰ), ਕੁਲਦੀਪ ਚੱਢਾ, ਪੁਨੀਤ ਚੱਢਾ, ਪੰਜਾਬ ਕੇਸਰੀ ਗਰੁੱਪ ਦੇ ਬਿਊਰੋ ਚੀਫ ਵਿਕਰਮ ਜਲੋਟਾ, ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਕਮੇਟੀ ਦੇ ਚੇਅਰਮੈਨ ਰਾਜਕੁਮਾਰ ਜਲੋਟਾ ਪੱਪੀ, ਬਾਲ ਕ੍ਰਿਸ਼ਨ ਵਧਵਾ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨਾਲ ਬਦਲੇਗੀ ਕੌਮੀ ਸਿਆਸਤ ਦੀ ਤਸਵੀਰ, ਜਾਣੋ ਕਿਵੇਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e