ਮੁੱਖ ਮੰਤਰੀ ਚੰਨੀ ਵੱਲੋਂ ਸਮੇਂ ''ਤੇ ਪ੍ਰਧਾਨ ਮੰਤਰੀ ਕੋਲ ਮੁੱਦਾ ਚੁੱਕਣ ਨਾਲ ਹੋਈ ਝੋਨੇ ਦੀ ਖ਼ਰੀਦ ਸ਼ੁਰੂ: ਰਾਣਾ ਗੁਰਜੀਤ

10/03/2021 7:17:19 PM

ਕਪੂਰਥਲਾ (ਮਹਾਜਨ)- ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਨਵੀਂ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕਿਸਾਨਾਂ,ਆੜ੍ਹਤੀਆਂ ਨਾਲ ਗੱਲਬਾਤ ਦੌਰਾਨ ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਸਬੰਧੀ ਪ੍ਰਧਾਨ ਮੰਤਰੀ ਕੋਲ ਮੁੱਦਾ ਪੂਰੇ ਜੋਰ ਨਾਲ ਉਠਾਉਣ ਕਰਕੇ ਹੀ ਸਰਕਾਰੀ ਖ਼ਰੀਦ ਦੋਬਾਰਾ ਮਿੱਥੇ ਸਮੇਂ ਤੋਂ ਸ਼ੁਰੂ ਹੋਈ ਹੈ, ਜਿਸ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਦੇ ਧੰਨਵਾਦੀ ਹਨ। 

ਇਹ ਵੀ ਪੜ੍ਹੋ : ਸਿੱਧੂ ਦੇ ਟਵੀਟ 'ਤੇ ਚੰਨੀ ਦਾ ਵੱਡਾ ਬਿਆਨ, ਕਿਹਾ-ਕੇਂਦਰੀ ਪੈਨਲ ਦੇ ਆਧਾਰ 'ਤੇ ਹੀ ਹੋਵੇਗੀ ਪੰਜਾਬ ਦੇ DGP ਦੀ ਨਿਯੁਕਤੀ

ਉਨਾਂ ਮੰਡੀ ਵਿੱਚ ਖ਼ਰੀਦ ਲਈ ਕੀਤੇ ਗਏ ਪ੍ਰਬੰਧਾਂ ਦੀ ਜਾਇਜ਼ਾ ਵੀ ਲਿਆ ਅਤੇ ਮਾਰਕਿਟ ਕਮੇਟੀ ਦੇ ਦਫ਼ਤਰ ਵਿਖੇ ਅਧਿਕਾਰੀਆਂ, ਸ਼ੈਲਰ ਮਾਲਕਾਂ ਅਤੇ ਆਡ਼ਤੀਆਂ ਨਾਲ ਮੀਟਿੰਗ ਵੀ ਕੀਤੀ।
ਉਨ੍ਹਾਂ ਖ਼ੁਰਾਕ ਸਪਲਾਈ ਮਹਿਕਮਾ ਮੰਡੀ ਬੋਰਡ ਅਤੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਖਰੀਦੀ ਫਸਲ ਬਦਲੇ 48 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਉਣ। ਇਸ ਤੋਂ ਇਲਾਵਾ ਉਨਾਂ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਕੇ ਉਨਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਖ਼ੁਰਾਕ ਅਤੇ ਸਿਵਲ ਸਪਲਾਈ ਮਹਿਕਮੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ 8 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦੀ ਸੰਭਾਵਨਾ ਹੈ, ਜਿਸ ਲਈ ਲੋੜੀਂਦੇ ਬਾਰਦਾਨੇ ਦਾ 70 ਫ਼ੀਸਦੀ ਤੋਂ ਜ਼ਿਆਦਾ ਬਾਰਦਾਨਾ ਪਹਿਲਾਂ ਹੀ ਮੌਜੂਦ ਹੈ। ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ ਨੇ ਦੱਸਿਆ ਕਿ 42 ਸਥਾਈ ਮੰਡੀਆਂ ਤੋਂ ਇਲਾਵਾ 21 ਆਰਜ਼ੀ ਮੰਡੀਆਂ ਵੀ ਸਥਾਪਿਤ ਕੀਤੀਆਂ ਗਈਆ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਦਿੱਕਤ ਨਾ ਆਵੇ।

ਇਹ ਵੀ ਪੜ੍ਹੋ : ਸਿੱਧੂ ਦੇ ਅਸਤੀਫ਼ੇ ’ਤੇ ਸਸਪੈਂਸ ਬਰਕਰਾਰ, ਹਰੀਸ਼ ਚੌਧਰੀ ਬੋਲੇ-ਹਾਈਕਮਾਨ ਲਵੇਗਾ ਫ਼ੈਸਲਾ

ਪੂਰੇ ਜ਼ਿਲ੍ਹੇ ਵਿੱਚ ਖ਼ਰੀਦ ਏਜੰਸੀਆਂ ਦਾ ਕੋਟਾ ਵੀ ਨਿਰਧਾਰਿਤ ਕਰ ਦਿੱਤਾ ਗਿਆ ਹੈ, ਜਿਸ ਤਹਿਤ ਸਭ ਤੋਂ ਜ਼ਿਆਦਾ ਪਨਗਰੇਨ ਵੱਲੋਂ 34 ਫ਼ੀਸਦੀ, ਮਾਰਫੈਡ ਵੱਲੋਂ 26 ਫ਼ੀਸਦੀ, ਪਨਸਪ ਵੱਲੋਂ 22 ਫ਼ੀਸਦੀ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰਸ਼ਨ ਵੱਲੋਂ 13 ਫ਼ੀਸਦੀ ਅਤੇ ਐੱਫ. ਸੀ. ਆਈ. ਵੱਲੋਂ 5 ਫ਼ੀਸਦੀ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ। ਇਸ ਮੌਕੇ ਮਾਰਕਿਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਅਵਤਾਰ ਸਿੰਘ,ਵਾਈਸ ਚੇਅਰਮੈਨ ਰਜਿੰਦਰ ਕੌੜਾ, ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਗੀਤਾ ਬਿਸ਼ੰਭੂ,ਨਗਰ ਸੁਥਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਵਿਸ਼ਾਲ ਸੋਨੀ, ਕੌਸਲਰ ਨਰਿੰਦਰ ਮੰਨਸੂ, ਬਲਕਾ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ ਅਤੇ ਖ਼ਰੀਦ ਏਜੰਸੀਆਂ ਦੇ ਜ਼ਿਲ੍ਹੇ ਮੈਨੇਜ਼ਰ ਹਾਜ਼ਰ ਸਨ।

ਇਹ ਵੀ ਪੜ੍ਹੋ : ਸਿੱਧੂ ਦੀ ਨਾਰਾਜ਼ਗੀ ਬਰਕਰਾਰ, AG ਤੇ DGP ਦੀ ਨਿਯੁਕਤੀ ਨੂੰ ਲੈ ਕੇ ਮੁੜ ਕੀਤਾ ਧਮਾਕੇਦਾਰ ਟਵੀਟ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News