ਸੇਵਾ ਮੁਕਤ SSP ਤੋਂ ਮੰਗੀ ਫਿਰੌਤੀ ਤੇ ਦਿੱਤੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਮਾਮਲਾ ਦਰਜ

Friday, Oct 06, 2023 - 06:13 PM (IST)

ਸੇਵਾ ਮੁਕਤ SSP ਤੋਂ ਮੰਗੀ ਫਿਰੌਤੀ ਤੇ ਦਿੱਤੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਮਾਮਲਾ ਦਰਜ

ਜਲੰਧਰ (ਸੋਨੂੰ)- ਜ਼ਿਲ੍ਹਾ ਜਲੰਧਰ ਦੇ ਭੋਗਪੁਰ ਥਾਣੇ ਵਿਚ ਸਾਬਕਾ ਐੱਸ. ਐੱਸ. ਪੀ. ਤੋਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਵਾਲੇ ਗਿਰੋਹ ਦੇ ਇਕ ਮੈਂਬਰ ਵਿਰੁੱਧ ਸ਼ਕਾਇਤ ਦਿੱਤੀ ਸੀ। ਜਾਣਕਾਰੀ ਮੁਤਾਬਕ ਸੇਵਾ ਮੁਕਤ ਪੁਲਸ ਕਮਾਂਡੈਂਟ ਹਰਵਿੰਦਰ ਸਿੰਘ ਡੱਲੀ ਪੀ. ਪੀ. ਐੱਸ. ਅਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਨੂੰ ਜਾਨੋਂ ਮਾਰਨ ਅਤੇ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਇਕ ਵਿਦੇਸ਼ ਵਿੱਚ ਰਹਿ ਰਹੇ ਮੈਂਬਰ ਦੀ ਪੁਲਸ ਨੇ ਪਹਿਚਾਣ ਕਰਕੇ ਉਸ ਵਿਰੁੱਧ ਥਾਣਾ ਭੋਗਪੁਰ ਵਿੱਚ ਮੁਕਦਮਾ ਦਰਜ ਕਰ ਦਿੱਤਾ ਹੈ ਅਤੇ ਪੁਲਸ ਗਿਰੋਹ ਦੇ ਬਾਕੀ ਮੈਂਬਰਾਂ ਦਾ ਪਰਦਾਫਾਸ਼ ਕਰਨ ਲਈ ਕਦਮ ਚੁੱਕ ਰਹੀ ਹੈ।

ਸੇਵਾ ਮੁਕਤ ਐੱਸ. ਐੱਸ. ਪੀ. ਹਰਵਿੰਦਰ ਸਿੰਘ ਡੱਲੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਨੇ ਪੁਲਸ ਸਰਵਿਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਕਾਰੀ ਸੇਵਾ ਦੌਰਾਨ ਗੈਂਗਸਟਰਾਂ, ਅਤਿਵਾਦੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵੱਡੀ ਪੱਧਰ 'ਤੇ ਕਦਮ ਚੁੱਕੇ। ਉਨ੍ਹਾਂ ਦੱਸਿਆ ਵਿਦੇਸ਼ ਵਿੱਚ ਰਹਿ ਰਹੇ ਅਣਪਛਾਤੇ ਵਿਅਕਤੀ ਦੇ ਮੋਬਾਇਲ ਫੋਨ ਤੋਂ ਉਨ੍ਹਾਂ ਨੂੰ (ਡੱਲੀ), ਉਨ੍ਹਾਂ ਦੇ ਜਲੰਧਰ ਵਿੱਚ ਕਾਰੋਬਾਰ ਕਰ ਰਹੇ ਬੇਟੇ ਚਰਨਪ੍ਰੀਤ ਸਿੰਘ ਮੌਂਟੀ ਅਤੇ ਉਸ ਦੇ ਮੈਨੇਜਰ ਬੰਟੂ ਕੁਮਾਰ ਨੂੰ ਅਣਪਛਾਤੇ ਵਿਅਕਤੀ ਵੱਲੋਂ ਵਾਰ-ਵਾਰ ਫੋਨ ਕਰਕੇ ਲੱਖਾਂ ਰੁਪਏ ਦੀ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਕਰਕੇ ਪਰਿਵਾਰ ਨੂੰ ਦੁਖ਼ੀ ਕਰ ਦਿੱਤਾ ਹੈ। 

ਇਹ ਵੀ ਪੜ੍ਹੋ:  ਸਾਵਧਾਨ! ਜਲੰਧਰ ਜ਼ਿਲ੍ਹੇ 'ਚ ਮੰਡਰਾਉਣ ਲੱਗਾ ਇਹ ਖ਼ਤਰਾ, ਐਕਸ਼ਨ 'ਚ ਸਿਹਤ ਵਿਭਾਗ

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਪੰਜਾਬ ਪੁਲਸ ਦੇ ਸਾਈਬਰ ਸੈੱਲ ਜਲੰਧਰ ਵਿੱਚ ਦਰਖ਼ਾਸਤ ਦਿੱਤੀ ਸੀ। ਸਾਈਬਰ ਸੈੱਲ ਦੇ ਪੁਲਸ ਅਧਿਕਾਰੀਆਂ ਨੇ ਮੋਬਾਇਲ ਫੋਨ ਕਾਲਾਂ ਦਾ ਨਿਰੀਖਣ ਕਰਕੇ ਅੰਤ ਫਿਰੌਤੀ ਮੰਗਣ ਵਾਲਾ ਅਤੇ ਪਰਿਵਾਰਕ ਮੈਂਬਰਾਂ ਨੂੰ ਧਮਕੀ ਦੇਣ ਵਾਲੇ ਗਿਰੋਹ ਦੇ ਇਕ ਮੈਂਬਰ ਹਰਪ੍ਰੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਡੱਲੀ ਥਾਣਾ ਭੋਗਪੁਰ ਜ਼ਿਲ੍ਹਾ ਜਲੰਧਰ ਹਾਲ ਵਾਸੀ ਯੂ. ਐੱਸ. ਏ. ਵਜੋਂ ਹੋਈ।
ਪੁਲਸ ਦੇ ਸਾਈਬਰ ਸੈੱਲ ਨੇ ਡੀ. ਏ. ਲੀਗਲ ਦੀ ਸਿਫ਼ਾਰਿਸ਼ 'ਤੇ ਹਰਪ੍ਰੀਤ ਸਿੰਘ ਵਿਰੁੱਧ 387 ਆਈ. ਪੀ. ਸੀ. ਅਧੀਨ ਥਾਣਾ ਭੋਗਪੁਰ ਵਿੱਚ ਮੁਕੱਦਮਾ ਦਰਜ ਕਰ ਦਿੱਤਾ ਹੈ।

ਥਾਣਾ ਮੁਖੀ ਇੰਸਪੈਕਟਰ ਸੁਖਜੀਤ ਸਿੰਘ ਦਾ ਕਹਿਣਾ ਹੈ ਕਿ ਸੇਵਾ ਮੁਕਤ ਐੱਸ. ਐੱਸ. ਪੀ. ਹਰਵਿੰਦਰ ਸਿੰਘ ਡੱਲੀ ਅਤੇ ਉਸ ਦੇ ਪਰਿਵਾਰ ਤੋਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਹਰਪ੍ਰੀਤ ਸਿੰਘ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਹੁਣ ਪੁਲਸ ਇਹ ਵੀ ਪਤਾ ਲਗਾਵੇਗੀ ਕਿ ਹਰਪ੍ਰੀਤ ਸਿੰਘ ਦੇ ਪੰਜਾਬ ਅਤੇ  ਵਿਦੇਸ਼ ਰਹਿੰਦੇ ਗਿਰੋਹ ਦੇ ਬਾਕੀ ਮੈਂਬਰਾਂ ਬਾਰੇ ਤਫ਼ਤੀਸ਼ ਕਰਕੇ ਦੋਸ਼ੀਆਂ ਵਿਰੁੱਧ ਵੀ ਕਾਨੂੰਨੀ ਸ਼ਿਕੰਜਾ ਖਿੱਚਿਆ ਜਾਵੇਗਾ।

ਇਹ ਵੀ ਪੜ੍ਹੋ: ਵੀਜ਼ਾ ਮਿਲਣ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਲੈਕਚਰਾਰ ਔਰਤ ਦੀ ਦਰਦਨਾਕ ਮੌਤ, ਕਾਰਾਂ ਦੇ ਉੱਡੇ ਪਰਖੱਚੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

shivani attri

Content Editor

Related News