ਜਬਰ-ਜ਼ਨਾਹ ਦੇ ਮਾਮਲੇ ''ਚ 7 ਸਾਲ ਕੈਦ

11/20/2019 11:41:50 AM

ਜਲੰਧਰ (ਜਤਿੰਦਰ, ਭਾਰਦਵਾਜ)— ਐਡੀਸ਼ਨ ਸੈਸ਼ਨ ਜੱਜ ਮਨਦੀਪ ਕੌਰ ਦੀ ਅਦਾਲਤ ਵੱਲੋਂ ਬਲਾਤਕਾਰ ਦੇ ਮੁਲਜ਼ਮ ਨੂੰ 7 ਸਾਲ ਦੀ ਕੈਦ ਸੁਣਾਈ ਗਈ ਹੈ। ਮਨਦੀਪ ਕੌਰ ਦੀ ਅਦਾਲਤ ਨੇ ਬ੍ਰਿਜੇਸ਼ ਵਾਸੀ ਗਰੀਨ ਐਵੇਨਿਊ ਜਲੰਧਰ ਨੂੰ ਇਕ ਨਾਬਾਲਗ ਲੜਕੀ ਨੂੰ ਡਰਾ-ਧਮਕਾ ਕੇ ਉਸ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਦੋਸ਼ੀ ਕਰਾਰ ਦਿੰਦੇ ਹੋਏ 7 ਸਾਲ ਦੀ ਕੈਦ ਅਤੇ 1 ਹਜ਼ਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ। ਇਸ ਮਾਮਲੇ 'ਚ ਥਾਣਾ ਡਿਵੀਜ਼ਨ ਨੰਬਰ-7 'ਚ ਪੀੜਤ ਲੜਕੀ ਵੱਲੋਂ ਆਪਣੇ ਗੁਆਂਢੀ ਬ੍ਰਿਜੇਸ਼ ਵਿਰੁੱਧ ਉਸ ਨੂੰ ਡਰਾ-ਧਮਕਾ ਕੇ ਉਸ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਕੇਸ ਦਰਜ ਕਰਵਾਇਆ ਗਿਆ ਸੀ। ਬਾਅਦ 'ਚ ਪੁਲਸ ਨੇ ਦੋਸ਼ੀ ਬ੍ਰਿਜੇਸ਼ ਨੂੰ ਗ੍ਰਿਫਤਾਰ ਕਰ ਲਿਆ ਸੀ।


shivani attri

Content Editor

Related News