ਜਲੰਧਰ : 11 ਸਾਲਾ ਬੱਚੀ ਨਾਲ ਜਬਰ-ਜ਼ਨਾਹ

Sunday, May 26, 2019 - 09:44 PM (IST)

ਜਲੰਧਰ : 11 ਸਾਲਾ ਬੱਚੀ ਨਾਲ ਜਬਰ-ਜ਼ਨਾਹ

ਜਲੰਧਰ, (ਸ਼ੋਰੀ)- ਬਸਤੀ ਪੀਰਦਾਦ ਰੋਡ ਨੇੜੇ ਸਥਿਤ ਕਾਲੋਨੀ 'ਚ ਰਹਿਣ ਵਾਲੀ 11 ਸਾਲਾ ਬੱਚੀ ਨਾਲ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦਾ ਖੁਲਾਸਾ ਅੱਜ ਹੋਇਆ ਜਦੋਂ ਬੱਚੀ ਦਰਦ ਨਾਲ ਤੜਫ ਰਹੀ ਸੀ ਤੇ ਉਸ ਨੇ ਆਪਣੀ ਮਾਂ ਨੂੰ ਇਸ ਘਟਨਾ ਬਾਰੇ ਦੱਸਿਆ। ਮਾਂ ਬੱਚੀ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਕੇ ਆਈ।
ਮਾਮਲੇ ਦੀ ਜਾਣਕਾਰੀ ਮਿਲਣ 'ਤੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਵੀ ਹਸਪਤਾਲ ਪਹੁੰਚੀ। ਬੱਚੀ ਦੀ ਮਾਂ ਦਾ ਕਹਿਣਾ ਹੈ ਕਿ ਉਹ ਲੋਕਾਂ ਦੇ ਘਰਾਂ 'ਚ ਸਾਫ-ਸਫਾਈ ਦਾ ਕੰਮ ਕਰਦੀ ਹੈ ਤੇ ਪਤੀ ਕਰੀਬ 6 ਮਹੀਨੇ ਪਹਿਲਾਂ ਲੜਾਈ-ਝਗੜਾ ਕਰ ਕੇ ਘਰੋਂ ਚਲਿਆ ਗਿਆ। ਬੱਚੀ ਨੇ ਉਸ ਨੂੰ ਦੱਸਿਆ ਕਿ ਕਰੀਬ 10 ਦਿਨ ਪਹਿਲਾਂ ਕੁਆਰਟਰ 'ਚ ਇਕ ਵਿਅਕਤੀ ਮੂੰਹ ਬੰਨ੍ਹ ਕੇ ਆਇਆ ਤੇ ਉਸ ਨੇ ਬੱਚੀ ਨੂੰ ਕੋਈ ਨਸ਼ੇ ਵਾਲੀ ਚੀਜ਼ ਖੁਆ ਕੇ ਬੇਹੋਸ਼ ਕਰ ਦਿੱਤਾ ਤੇ ਬੱਚੀ ਨਾਲ ਜਬਰ-ਜ਼ਨਾਹ ਕਰ ਕੇ ਫਰਾਰ ਹੋ ਗਿਆ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਅਵਤਾਰ ਸਿੰਘ ਦਾ ਕਹਿਣਾ ਸੀ ਕਿ ਬੱਚੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।


author

KamalJeet Singh

Content Editor

Related News