ਸਰਕਾਰ ਗੁਰੂ ਰਵਿਦਾਸ ਜੀ ਦੇ ਧਾਰਮਿਕ ਅਸਥਾਨ ਦਾ ਪ੍ਰਬੰਧ ਸੰਗਤਾਂ ਹਵਾਲੇ ਕਰੇ : ਸਿੱਖ ਜਥੇਬੰਦੀਆਂ

09/15/2019 10:33:55 AM

ਹੁਸ਼ਿਆਰਪੁਰ (ਜਸਵਿੰਦਰਜੀਤ)— ਦਿੱਲੀ ਦੇ ਤੁਗਲਕਾਬਾਦ ਵਿਖੇ ਜੋ ਕੇਂਦਰ ਸਰਕਾਰ 'ਤੇ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਰ ਢਾਹ ਢੇਰੀ ਕਰ ਦਿੱਤਾ ਗਿਆ ਸੀ। ਉਸ ਦਾ ਮੁੜ-ਨਿਰਮਾਣ ਕਰਵਾਉਣ ਅਤੇ 21 ਅਗਸਤ ਨੂੰ ਦਿੱਲੀ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦਿਆਂ ਗ੍ਰਿਫਤਾਰ ਕੀਤੇ 96 ਨੌਜਵਾਨਾਂ ਦੀ ਰਿਹਾਈ ਕਰਨ ਲਈ ਹੁਸ਼ਿਆਰਪੁਰ ਵਿਚ ਸੰਤ ਸਮਾਜ 'ਤੇ ਵੱਖ-ਵੱਖ ਜਥੇਬੰਦੀਆਂ ਦੇ ਵਰਕਰ 3 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਹੋਏ ਸਨ। ਇਸੇ ਹੀ ਲੜੀ ਦੇ ਤਹਿਤ ਬੀਤੇ ਦਿਨ ਹੁਸ਼ਿਆਰਪੁਰ ਦੀਆਂ ਸਮੂਹ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ (ਅ), ਦਲ ਖਾਲਸਾ, ਅਖੰਡ ਕੀਰਤਨੀ ਜਥਾ, ਆਵਾਜ਼-ਏ-ਕੋਮ, ਸ਼ੁੱਭ ਕਰਮਨ ਸੋਸਾਇਟੀ, ਫਤਿਹ ਯੂਥ ਕਲੱਬ, ਜੰਗ ਖਾਲਸਾ ਯੂਥ ਕਲੱਬ ਆਦਿ ਵੱਲੋਂ ਰਵਿਦਾਸ ਭਾਈਚਾਰੇ ਨਾਲ ਜਾਰੀ ਭੁੱਖ ਹੜਤਾਲ 'ਚ ਸ਼ਾਮਿਲ ਹੋ ਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਸਮੂਹ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ।

ਇਸ ਮੌਕੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਰਵਿਦਾਸ ਭਾਈਚਾਰੇ ਨੂੰ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਦੇ ਫੈਸਲੇ ਤੋਂ ਜਾਣੂ ਕਰਵਾਇਆ। ਇਸ ਮੌਕੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਸਰਕਾਰਾਂ ਗੁਰੂ ਰਵਿਦਾਸ ਜੀ ਦੇ ਧਾਰਮਿਕ ਅਸਥਾਨ ਦਾ ਪ੍ਰਬੰਧ ਸੰਗਤਾਂ ਹਵਾਲੇ ਤੁਰੰਤ ਵਾਪਸ ਕਰੇ ਤਾਂ ਜੋ ਉਹ ਗੁਰਧਾਮਾਂ ਦੀ ਮੁੜ ਉਸਾਰੀ ਕਰ ਸਕਣ ਅਤੇ ਗ੍ਰਿਫਤਾਰ ਨੌਜਵਾਨਾਂ ਦੀ ਤੁਰੰਤ ਬਿਨ੍ਹਾਂ ਸ਼ਰਤ ਰਿਹਾਈ ਕੀਤੀ ਜਾਵੇ। ਇਸ ਮੌਕੇ ਜਗਦੀਸ਼ ਲਾਲ ਬੱਧਣ, ਰਾਮ ਕਿਸ਼ਨ, ਹਰਵਿੰਦਰ ਸਿੰਘ ਹਰਮੋਏ, ਗੁਰਨਾਮ ਸਿੰਘ ਸਿੰਗੜੀਵਾਲਾ, ਨੋਬਲਜੀਤ ਸਿੰਘ, ਰਸ਼ਪਾਲ ਸਿੰਘ, ਧਨੀ ਰਾਮ, ਕ੍ਰਿਸ਼ਨ ਦੜੌਚ, ਚਰਨਜੀਤ ਸਿੰਘ, ਪਰਮਜੀਤ ਸਿੰਘ, ਅਨਮੋਲ ਸਿੰਘ, ਪਿਆਰਾ ਸਿੰਘ ਬੱਧਣ, ਸਰਬਜੀਤ ਸਿੰਘ ਵਿਰਦੀ ਆਦਿ ਆਗੂ ਹਾਜ਼ਰ ਸਨ ।


shivani attri

Content Editor

Related News