ਰਵਿਦਾਸ ਮੰਦਰ ਤੋੜੇ ਜਾਣ ਦਾ ਰੋਸ, ਸੰਤ ਸਮਾਜ ਤੇ ਭਾਈਚਾਰੇ ਵਲੋਂ ਜਲੰਧਰ ''ਚ ਮੁਜ਼ਾਹਰਾ

9/6/2019 3:03:40 PM

ਜਲੰਧਰ (ਸੋਨੂੰ)—ਦਿੱਲੀ ਦੇ ਤੁਗਲਕਾਬਾਦ ਇਲਾਕੇ 'ਚ ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਅਦ ਡੀ.ਡੀ.ਏ. ਵਲੋਂ ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜੇ ਜਾਣ ਨੂੰ ਲੈ ਕੇ ਅੱਜ ਜਲੰਧਰ ਦੇ ਡੀ.ਸੀ.ਦਫਤਰ ਸਾਹਮਣੇ ਰੋਸ ਸਵਰੂਪ ਸੰਤ ਸਮਾਜ ਅਤੇ ਬਹੁਜਨ ਸਮਾਜ ਦੇ ਲੋਕਾਂ ਵਲੋਂ ਲੜੀਵਾਰ ਤਰੀਕੇ ਨਾਲ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਜੋ ਕਿ ਅੱਜ 5ਵੇਂ ਦਿਨ 'ਚ ਦਾਖਲ ਕੀਤੀ ਗਈ ਹੈ। ਇਸ ਮੌਕੇ ਬਹੁਜਨ ਸਮਾਜ ਦੇ ਨੇਤਾਵਾਂ ਅਤੇ ਸੰਤ ਸਮਾਜ ਦੇ ਮੁਤਾਬਕ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਤੇ ਉਨ੍ਹਾਂ ਕੋਲੋਂ ਜੇਕਰ ਅੱਜ ਡਿਪਟੀ ਕਮਿਸ਼ਨਰ ਨੇ ਮੰਗ ਪੱਤਰ ਨਾ ਲਿਆ ਤਾਂ ਕੱਲ੍ਹ ਤੋਂ ਡਿਪਟੀ ਕਮਿਸ਼ਨਰ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Shyna

Edited By Shyna