''ਆਪ'' ਸਰਕਾਰ ਨੇ ਮੀਡੀਆ ਦਾ ਗਲਾ ਦਬਾਉਣ ਦੀ ਕੀਤੀ ਕੋਸ਼ਿਸ਼ : ਰਵਿੰਦਰ ਧੀਰ
Saturday, Jan 17, 2026 - 05:40 PM (IST)
ਜਲੰਧਰ (ਗੁਲਸ਼ਨ)–ਭਾਜਪਾ ਟ੍ਰੇਡ ਸੈੱਲ ਪੰਜਾਬ ਦੇ ਕੋ-ਕਨਵੀਨਰ ਰਵਿੰਦਰ ਧੀਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 'ਪੰਜਾਬ ਕੇਸਰੀ ਪੱਤਰ ਸਮੂਹ' ਨਾਲ ਕੀਤੀ ਗਈ ਧੱਕੇਸ਼ਾਹੀ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਮੀਡੀਆ ਦਾ ਗਲਾ ਦਬਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਵਿਚ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਵੇਗੀ।
ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਹੋ ਗਿਆ ਬੰਦ! ਲੱਗਾ ਲੰਬਾ ਜਾਮ
ਧੀਰ ਨੇ ਕਿਹਾ ਕਿ 'ਪੰਜਾਬ ਕੇਸਰੀ ਪੱਤਰ ਸਮੂਹ' ਸਿਰਫ਼ ਪੱਤਰਕਾਰਿਤਾ ਵਿਚ ਹੀ ਨਹੀਂ, ਸਗੋਂ ਸਮਾਜਿਕ ਅਤੇ ਆਰਥਿਕ ਰੂਪ ਨਾਲ ਲੋਕਾਂ ਦੀ ਮਦਦ ਲਈ ਵੀ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗਰੁੱਪ ਨੇ ਪ੍ਰੈੱਸ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਕਈ ਕੁਰਬਾਨੀਆਂ ਵੀ ਦਿੱਤੀਆਂ, ਜਿਸ ਦਾ ਇਤਿਹਾਸ ਗਵਾਹ ਹੈ। ਐਮਰਜੈਂਸੀ ਦੌਰਾਨ ਵੀ 'ਹਿੰਦ ਸਮਾਚਾਰ ਗਰੁੱਪ' ਦੀ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ ਸੀ ਪਰ ਉਨ੍ਹਾਂ ਟਰੈਕਟਰ ਨਾਲ ਮਸ਼ੀਨ ਚਲਾ ਕੇ ਅਖਬਾਰ ਦੀ ਛਪਾਈ ਕੀਤੀ ਸੀ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੁਲਸ ਨੇ 'ਪੰਜਾਬ ਕੇਸਰੀ' ਦੀ ਪ੍ਰਿਟਿੰਗ ਪ੍ਰੈੱਸ ਅਤੇ ਹੋਰਨਾਂ ਸੰਸਥਾਵਾਂ ’ਤੇ ਰੇਡ ਕੀਤੀ ਹੈ, ਉਹ ਬੇਹੱਦ ਨਿੰਦਣਯੋਗ ਹੈ। ਇਸ ਘਟਨਾ ਨਾਲ ਆਮ ਆਦਮੀ ਪਾਰਟੀ ਦਾ ਚਿਹਰਾ ਜਨਤਾ ਦੇ ਸਾਹਮਣੇ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰੇ ਉੱਤਰ ਭਾਰਤ ਦੇ ਲੋਕ ਪੰਜਾਬ ਕੇਸਰੀ ਰੁੱਪ ਦੇ ਨਾਲ ਖੜ੍ਹੇ ਹਨ ਅਤੇ ਸਰਕਾਰ ਦਾ ਇਹ ਤਾਨਾਸ਼ਾਹੀ ਰਵੱਈਆ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਦਾ ਨਾਮੋ-ਨਿਸ਼ਾਨ ਮਿਟਾ ਦੇਵੇਗਾ।
ਇਹ ਵੀ ਪੜ੍ਹੋ: ਜਲੰਧਰ 'ਚ 2 ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ! ਸਰੀਰ 'ਤੇ ਮਿਲੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ, ਕਤਲ ਦਾ ਖ਼ਦਸ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
