ਪਿੰਡ ਰਾਂਦੀਆ ’ਚ ਹੋਈ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ, ਰਵਿੰਦਰ ਕੌਰ ਨੂੰ ਚੁਣਿਆ ਸਰਪੰਚ

Saturday, Oct 12, 2024 - 01:50 PM (IST)

ਪਿੰਡ ਰਾਂਦੀਆ ’ਚ ਹੋਈ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ, ਰਵਿੰਦਰ ਕੌਰ ਨੂੰ ਚੁਣਿਆ ਸਰਪੰਚ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਦੇ ਪਿੰਡ ਰਾਂਦੀਆ ਵਿਚ ਪਿੰਡ ਵਾਸੀਆਂ ਨੇ ਅਹਿਮ ਪਹਿਲਕਦਮੀ ਕਰਦੇ ਹੋਏ ਆਪਸੀ ਭਾਈਚਾਰੇ ਦੀ ਮਿਸਾਲ ਪੇਸ਼ ਕਰਦਿਆਂ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਹੈ। ਸਮੂਹ ਪਿੰਡ ਵਾਸੀਆਂ ਦੇ ਉੱਦਮ ਸਦਕਾ ਇਹ ਸੰਭਵ ਹੋ ਸਕਿਆ ਹੈ। ਜਿਸ ਵਿਚ ਰਵਿੰਦਰ ਕੌਰ ਨੂੰ ਸਰਪੰਚ ਚੁਣਿਆ ਗਿਆ ਜਦਕਿ ਸੁਖਵਿੰਦਰ,ਕੇਵਲ ਕ੍ਰਿਸ਼ਨ,ਵਿਜੇ ਕੁਮਾਰ,ਪ੍ਰਿਤਪਾਲ ਕੌਰ ਅਤੇ ਮਨੀਸ਼ਾ ਰਾਣੀ ਨੂੰ ਪੰਚ ਚੁਣਿਆ ਗਿਆ । ਇਸ ਮੌਕੇ ਚੁਣੀ ਗਈ ਪੰਚਾਇਤ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਤਨਦੇਹੀ ਦੇ ਨਾਲ ਪਿੰਡ ਦੇ ਬਹੁਪੱਖੀ ਵਿਕਾਸ ਲਈ ਸੇਵਾਵਾਂ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪਿੰਡ ਵਾਸੀਆਂ ਨੇ ਸਰਪੰਚ ਅਤੇ ਪੰਚਾਂ ਦਾ ਸਨਮਾਨ ਕੀਤਾ।

ਇਹ ਵੀ ਪੜ੍ਹੋ- ਹਿੰਦੂ ਆਗੂ ਵਿਕਾਸ ਬੱਗਾ ਕਤਲਕਾਂਡ 'ਚ ਵੱਡੀ ਅਪਡੇਟ,  NIA ਵੱਲੋਂ ਚਾਰਜਸ਼ੀਟ ਦਾਖ਼ਲ
ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਮਿਲਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਜਸਵੀਰ ਸਿੰਘ, ਨਿਰਮਲ ਸਿੰਘ, ਅਵਤਾਰ ਸਿੰਘ, ਹਰਪਾਲ ਸਿੰਘ, ਜੋਤੀ ਉਪਿੰਦਰ ਸਿੰਘ, ਸੁਰਜੀਤ ਰਾਏ, ਸੁਖਵਿੰਦਰ ਲਾਲ, ਸੋਹਨ ਲਾਲ, ਜਗੀਰ ਸਿੰਘ, ਅਸ਼ੋਕ ਕੁਮਾਰ, ਜੋਗਿੰਦਰ ਸਿੰਘ, ਬੀਬੀ ਅਜੀਤ ਕੌਰ, ਅਮਨਦੀਪ ਕੌਰ, ਰਜਵੰਤ ਕੌਰ, ਰਾਜਵਿੰਦਰ ਕੌਰ, ਹਰਭਜਨ ਕੌਰ, ਕੁਲਵਿੰਦਰ ਕੌਰ, ਜਸਵਿੰਦਰ ਕੌਰ, ਇੰਦਰਜੀਤ ਕੌਰ, ਰਸ਼ਪਾਲ ਕੌਰ, ਦਰਸ਼ਨ ਕੌਰ, ਬਲਜੀਤ ਕੌਰ, ਸੁਰਜੀਤ ਕੌਰ ਆਦਿ ਮੌਜੂਦ ਸਨ ਮੌਜੂਦ ਸਨ। 

ਇਹ ਵੀ ਪੜ੍ਹੋ- ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News