ਬੰਗਾ ਵਿਖੇ ਰੈਡੀਮੇਡ ਗਾਰਮੈਂਟ ਦੀ ਦੁਕਾਨ ਤੋਂ ਲੱਖਾਂ ਦਾ ਸਾਮਾਨ ਚੋਰੀ
Friday, Dec 30, 2022 - 01:22 PM (IST)

ਬੰਗਾ (ਜ.ਬ.)- ਬੰਗਾ ਸ਼ਹਿਰ ਅੰਦਰ ਇਕ ਵਾਰ ਫਿਰ ਤੋਂ ਚੋਰਾਂ ਦਾ ਕਹਿਰ ਵੇਖਣ ਨੂੰ ਮਿਲਿਆ। ਚੋਰਾਂ ਵੱਲੋਂ ਬੀਤੀ ਰਾਤ ਬੰਗਾ ਨਵਾਂਸ਼ਹਿਰ ਮੁੱਖ ਮਾਰਗ ’ਤੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਦੇ ਸਾਹਮਣੇ ਪੈਂਦੀ ਫੈਸ਼ਨ ਲਵਰ ਨੋਰਾ ਨਾਮੀ ਇਕ ਰੈਡੀਮੇਡ ਗਾਰਮੈਂਟ ਦੀ ਦੁਕਾਨ ਅੰਦਰ ਤੋਂ ਲੱਖਾ ਰੁਪਏ ਦੇ ਸਾਮਾਨ ਦੇ ਨਾਲ-ਨਾਲ ਦੁਕਾਨ ਅੰਦਰ ਪਈ 20 ਹਾਜ਼ਾਰ ਰੁਪਏ ਦੇ ਕਰੀਬ ਨਕਦੀ ਅਤੇ ਦੁਕਾਨ ਦੇ ਅੰਦਰ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦਾ ਡੀ. ਵੀ. ਆਰ. ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਦੁਕਾਨ ਦੇ ਮਾਲਕ ਕੁਲਵੀਰ ਕੁਮਾਰ ਪੁੱਤਰ ਬਲਵੀਰ ਕੁਮਾਰ ਵਾਸੀ ਨੋਰਾ ਨੇ ਦੱਸਿਆ ਕਿ ਉਹ ਬੀਤੀ ਦੇਰ ਰਾਤ ਰੋਜ਼ਾਨਾ ਦੀ ਤਰ੍ਹਾਂ ਆਪਣੀ ਉਕਤ ਦੁਕਾਨ ਚੰਗੀ ਤਰ੍ਹਾਂ ਨਾਲ ਬੰਦ ਕਰ ਘਰ ਨੂੰ ਗਏ ਸਨ। ਉਨ੍ਹਾਂ ਨੂੰ ਸਵੇਰੇ 5 ਵਜੇ ਪਤਾ ਲੱਗਾ ਕਿ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰਾਂ ਵੱਲੋਂ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਚੋਰੀ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਸੂਚਨਾ ਮਿਲਦੇ ਹੀ ਉਹ ਤੁਰੰਤ ਦੁਕਾਨ ’ਤੇ ਪੁੱਜੇ ਤਾਂ ਵੇਖਿਆ ਕਿ ਚੋਰਾਂ ਵੱਲੋਂ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਜਿਸ ਦੀ ਅੰਦਾਜ਼ਨ ਕੀਮਤ 14 ਤੋਂ 15 ਲੱਖ ਰੁਪਏ ਦੇ ਕਰੀਬ ਹੈ ਚੋਰੀ ਕੀਤਾ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਘੁੰਮ ਰਹੇ ਏਜੰਟਾਂ ਦੇ ਦਲਾਲ, ਦੁਬਈ ’ਚ ਕੰਮ ਦਿਵਾਉਣ ਬਹਾਨੇ ਗ਼ਰੀਬ ਕੁੜੀਆਂ ਦੀ ਹੋ ਰਹੀ ਦਲਾਲੀ
ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਹੀ ਉਨ੍ਹਾਂ ਨੇ ਡੇਢ ਲੱਖ ਦਾ ਨਵਾਂ ਸਾਮਾਨ ਹੋਰ ਖ਼ਰੀਦ ਕੇ ਦੁਕਾਨ ਅੰਦਰ ਰੱਖਿਆ ਸੀ, ਜੋ ਚੋਰੀ ਹੋ ਗਿਆ। ਚੋਰ ਦੁਕਾਨ ਦੇ ਅੰਦਰ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੇ ਡੀ. ਵੀ. ਆਰ. ਸਮੇਤ ਦੁਕਾਨ ਅੰਦਰ ਪਈ 20 ਹਜ਼ਾਰ ਰੁਪਏ ਦੇ ਕਰੀਬ ਨਕਦੀ ਵੀ ਚੋਰੀ ਕਰ ਲੈ ਗਏ ਹਨ ।
ਉਨ੍ਹਾਂ ਦੱਸਿਆ ਉਨ੍ਹਾਂ ਦੇ ਗੁਆਂਢ ’ਚ ਰਹਿੰਦੇ ਉਕਤ ਸਾਰੀ ਬਿਲਡਿੰਗ ਦੇ ਮਾਲਕ, ਜਿਨ੍ਹਾਂ ਕੋਲੋ ਉਨ੍ਹਾਂ ਨੇ ਦੁਕਾਨ ਕਿਰਾਏ ’ਤੇ ਲਈ ਹੋਈ ਹੈ ਦੇ ਬਜ਼ੁਰਗ ਮਾਤਾ ਜੋ ਅਕਸਰ ਸਵੇਰੇ ਉੱਠ ਕੇ ਨਜ਼ਦੀਕੀ ਪੈਂਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾਦੇ ਹਨ ਨੇ ਉਨ੍ਹਾਂ ਨੂੰ ਦੱਸਿਆ ਕਿ ਜਿਵੇਂ ਹੀ ਉਹ ਵੀਰਵਾਰ ਸਵੇਰੇ 3 ਵਜੇ ਉੱਠੇ ਤਾਂ ਗੁਰਦੁਆਰਾ ਜਾਣ ਲਈ ਉਨ੍ਹਾਂ ਨੇ ਆਪਣੇ ਘਰ ਦਾ ਮੁੱਖ ਗੇਟ ਖੋਲ੍ਹ ਕੇ ਬਾਹਰ ਜਾਣਾ ਚਾਹੀਆ ਤਾਂ ਮੁੱਖ ਗੇਟ ਬਾਹਰੋਂ ਬੰਦ ਕੀਤਾ ਹੋਇਆ ਸੀ, ਤਾਂ ਉਹ ਆਪਣੇ ਗਲੀ ਵਾਲੇ ਪਾਸੇ ਪੈਂਦੇ ਦੂਜੇ ਦਰਵਾਜੇ ਰਾਹੀਂ ਗੁਰਦੁਆਰਾ ਸਾਹਿਬ ਗਏ। ਉਨ੍ਹਾਂ ਨੂੰ ਉਕਤ ਮਾਤਾ ਨੇ ਦੱਸਿਆ ਕਿ ਇਕ ਕਾਰ ਜੋ ਉਨ੍ਹਾਂ ਦੀ ਦੁਕਾਨ ਦੇ ਬਾਹਰ ਖੜ੍ਹੀ ਸੀ ਅਤੇ ਉਨ੍ਹਾਂ ਦੀ ਦੁਕਾਨ ਖੁੱਲ੍ਹੀ ਹੋਈ ਸੀ। ਉਨ੍ਹਾਂ ਸਮਝਿਆ ਸ਼ਾਇਦ ਉਹ ਕਿੱਤੇ ਬਾਹਰ ਤੋਂ ਆਏ ਹਨ ਅਤੇ ਮਾਲ ਦੁਕਾਨ ’ਤੇ ਉਤਾਰ ਰਹੇ ਹਨ ਅਤੇ ਉਹ ਉੱਥੋ ਚਲੇ ਗਏ। ਉਨ੍ਹਾਂ ਦੱਸਿਆ ਕਿ ਉਕਤ ਹੋਈ ਚੋਰੀ ਦੀ ਸੂਚਨਾ ਬੰਗਾ ਸਿਟੀ ਪੁਲਸ ਨੂੰ ਦੇ ਦਿੱਤੀ ਗਈ ਹੈ ਜੋ ਕਿ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ’ਤੇ ਪੁੱਜ ਗਏ ਅਤੇ ਉਨ੍ਹਾਂ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਅਲਵਿਦਾ 2022: ਦੇਸ਼-ਵਿਦੇਸ਼ ’ਚ ਮਸ਼ਹੂਰ ਹੋਇਆ ਜਲੰਧਰ ਦਾ 'ਲਤੀਫ਼ਪੁਰਾ', ਕਈਆਂ ਨੇ ਵੰਡਾਇਆ ਬੇਘਰ ਲੋਕਾਂ ਨਾਲ ਦੁੱਖ਼
ਕੀ ਕਹਿਣਾ ਹੈ ਮੌਕੇ ’ਤੇ ਪੁੱਜੇ ਪੁਲਸ ਅਧਿਕਾਰੀ ਦਾ
ਜਦੋਂ ਇਸ ਸਬੰਧੀ ਮੌਕੇ ’ਤੇ ਪੁੱਜੇ ਪੁਲਸ ਅਧਿਕਾਰੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਉਕਤ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਹਨ ਅਤੇ ਆਸ-ਪਾਸ ਦੀਆਂ ਹੋਰ ਇਮਾਰਤਾਂ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਨੂੰ ਖੰਗਾਲ ਰਹੇ ਹਨ ਅਤੇ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਕਪੂਰਥਲਾ 'ਚ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਪੁਲਸ ਮੁਲਾਜ਼ਮ ਦੀ ਦਰਦਨਾਕ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ