ਰੇਤ ਦੀ ਨਾਜਾਇਜ਼ ਤਰੀਕੇ ਨਾਲ ਨਿਕਾਸੀ ਕਰਨ ਵਾਲੇ ਟਰੈਕਟਰ ਚਾਲਕ ਦਾ ਕੱਟਿਆ ਚਲਾਨ

10/30/2023 6:37:31 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਜਸਵਿੰਦਰ)-ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ ’ਤੇ ਬਿਆਸ ਦਰਿਆ ਵੱਲੋਂ ਰੇਤ ਦੀ ਨਾਜਾਇਜ਼ ਤਰੀਕੇ ਨਾਲ ਨਿਕਾਸੀ ਕਰਦੇ ਹੋਏ ਜਾ ਰਹੇ ਟਰੈਕਟਰ ਚਾਲਕ ਨੂੰ ਟਾਂਡਾ ਪੁਲਸ ਦੀ ਟੀਮ ਨੇ ਕਾਬੂ ਕੀਤਾ। ਜਿਸ ਤੋਂ ਬਾਅਦ ਮਾਈਨਿੰਗ ਵਿਭਾਗ ਦੀ ਟੀਮ ਨੇ ਕਾਰਵਾਈ ਕਰਦੇ ਹੋਏ ਉਸ ਚਾਲਕ ਦਾ ਚਲਾਨ ਕੱਟਿਆ ਹੈ।

ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਚੌਂਕੀ ਬਸਤੀ ਬੋਹੜਾ ਦੀ ਟੀਮ ਨੇ ਜਦੋਂ ਰੇਤ ਲੈ ਕੇ ਜਾ ਰਹੇ ਟਰੈਕਟਰ ਚਾਲਕ ਨੂੰ ਰੋਕ ਕੇ ਪੁੱਛਿਆ ਤਾਂ ਉਹ ਰੇਤ ਬਾਰੇ ਕੋਈ ਵੀ ਲੀਗਲ ਦਸਤਾਵੇਜ ਪੇਸ਼ ਨਹੀਂ ਕਰ ਸਕਿਆ।

ਇਹ ਵੀ ਪੜ੍ਹੋ:  ਨਸ਼ੇ 'ਚ ਰੁਲ ਗਈ ਪੰਜਾਬ ਦੀ ਜਵਾਨੀ, ਕਪੂਰਥਲਾ 'ਚ ਨਸ਼ਾ ਕਰਦੇ ਨੌਜਵਾਨ ਦੀ ਹੈਰਾਨੀਜਨਕ ਵੀਡੀਓ ਵਾਇਰਲ

ਜਿਸ ਤੋਂ ਬਾਅਦ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਮਾਈਨਿੰਗ ਇੰਸਪੈਕਟਰ ਜਤਿਨ ਗਰਗ ਨੇ ਨਾਜਾਇਜ਼ ਤਰੀਕੇ ਨਾਲ ਰੇਤ ਦੀ ਨਿਕਾਸੀ ਕਰਨ ਵਾਲੇ ਟਰੈਕਟਰ ਚਾਲਕ ਦਾ ਮਾਈਨਿੰਗ ਮਿਨਰਲ ਐਕਟ ਅਧੀਨ ਚਲਾਨ ਕੱਟਿਆ। ਥਾਣਾ ਮੁਖੀ ਮੁਤਾਬਕ ਇਸ ਚਾਲਕ ਨੂੰ 1 ਲੱਖ ਰੁਪਏ ਦੇ ਕਰੀਬ ਜੁਰਮਾਨਾ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri