ਆਜ਼ਾਦੀ ਦਿਹਾੜੇ ਸਬੰਧੀ DC ਤੇ SSP ਨੇ ਲਿਆ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ

08/11/2023 4:23:20 PM

ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਪੁਲਸ ਲਾਈਨ ਹੁਸ਼ਿਆਰਪੁਰ ਵਿਚ 15 ਅਗਸਤ ਨੂੰ ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਰੋਹ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਇਸ ਦੌਰਾਨ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਗੰਭੀਰਤਾ ਅਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।

ਉਹ ਬੀਤੇ ਦਿਨ ਪੁਲਸ ਲਾਈਨ ਗਰਾਊਂਡ ਵਿਚ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐੱਸ. ਪੀ. (ਹੈੱਡਕੁਆਰਟਰ) ਮਨਜੀਤ ਕੌਰ, ਐੱਸ. ਡੀ. ਐੱਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ, ਜਿਸ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਸਮਾਗਮ ਵਿਚ ਵੱਖ-ਵੱਖ ਸਕੂਲਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ. ਟੀ. ਸ਼ੋਅ ਤੋਂ ਇਲਾਵਾ ਵੱਖ-ਵੱਖ ਸੁਰੱਖਿਆ ਬੱਲਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਹੋਵੇਗਾ।

ਇਹ ਵੀ ਪੜ੍ਹੋ- ਜਲੰਧਰ ਦੇ ਸਕੇ ਭਰਾਵਾਂ ਦਾ ਸ਼ਰੇਆਮ ਹਾਈਵੇਅ ’ਤੇ ਕਤਲ, ਕੋਲ ਖੜ੍ਹ ਮੌਤ ਦਾ ਤਾਂਡਵ ਵੇਖਦੇ ਰਹੇ ਲੋਕ

ਇਸ ਦੌਰਾਨ ਜਿੱਥੇ ਮੁੱਖ ਮਹਿਮਾਨ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਜਾਵੇਗਾ, ਉਥੇ ਹੀ ਵੱਖ-ਵੱਖ ਹਲਕਿਆਂ ਵਿਚ ਵਿਲੱਖਣ ਸੇਵਾਵਾਂ ਦੇਣ ਵਾਲਿਆਂ ਦਾ ਵੀ ਸਨਮਾਨ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 12 ਅਗਸਤ ਨੂੰ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਸੁਰੱਖਿਆ, ਟ੍ਰੈਫਿਕ, ਮੈਡੀਕਲ ਸੁਵਿਧਾਵਾਂ, ਗਰਾਊਂਡ ਦੀ ਸਫ਼ਾਈ, ਸਟੇਜ ਦੀ ਸਜਾਵਟ, ਪੀਣ ਵਾਲੇ ਪਾਣੀ ਦਾ ਪ੍ਰਬੰਧ ਆਦਿ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ। ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਇਸ ਦੌਰਾਨ ਸੁਰੱਖਿਆ ਦੇ ਦ੍ਰਿਸ਼ਟੀਕੋਣ ਤੋਂ ਅਪਣਾਈਆਂ ਜਾਣ ਵਾਲੀਆਂ ਹਦਾਇਤਾਂ ਤੋਂ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ ਅਤੇ ਪੁਲਸ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ-  ਭੁਲੱਥ ਦੇ ਨੌਜਵਾਨ ਦਾ ਮਨੀਲਾ 'ਚ ਕਤਲ, 5 ਭੈਣਾਂ ਦਾ ਸੀ ਇਕਲੌਤਾ ਭਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News