ਮਾਮੂਲੀ ਤਕਰਾਰ ਤੋਂ ਬਾਅਦ ਰਿਸ਼ਤੇਦਾਰਾਂ ''ਚ ਹੋਈ ਤੇਜ਼ਧਾਰ ਹਥਿਆਰਾਂ ਨਾਲ ਲੜਾਈ

05/06/2022 2:42:26 AM

ਜਲੰਧਰ (ਸੁਨੀਲ ਮਹਾਜਨ) : ਇਥੋਂ ਦੀ ਮਿੱਠੂ ਬਸਤੀ 'ਚ ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਸਾਲ਼ੇ, ਸਾਂਢੂ ਤੇ ਉਸ ਦੇ ਮੁੰਡੇ ਨੇ ਜੀਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜ਼ਖਮੀ ਵਿਅਕਤੀ ਨੂੰ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ : ਨਾਜਾਇਜ਼ ਕਬਜ਼ਿਆਂ 'ਤੇ ਪੰਜਾਬ ਸਰਕਾਰ ਦੀ ਕਾਰਵਾਈ, ਜਲੰਧਰ ਦੇ ਇਕ ਸਾਬਕਾ ਅਧਿਕਾਰੀ ਨੂੰ ਲਿਆ ਨਿਸ਼ਾਨਾ 'ਤੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਮਲੇ 'ਚ ਜ਼ਖਮੀ ਹੋਏ ਵਿਅਕਤੀ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਪ੍ਰਿਤਪਾਲ ਸਿੰਘ ਦਾ ਉਕਤ ਹਮਲਾਵਰਾਂ ਨਾਲ ਮਾਮੂਲੀ ਝਗੜਾ ਹੋਇਆ ਸੀ, ਜਿਸ ਤੋਂ ਕੁਝ ਘੰਟੇ ਬਾਅਦ ਹੀ ਉਸ ਦੇ ਜੀਜਾ ਮਨਜੀਤਪਾਲ ਸਿੰਘ ਬਿੱਟੂ ਤੇ ਸਾਂਢੂ ਗੁਰਦਿਆਲ ਸਿੰਘ ਨੇ ਗੁਰਦੁਆਰਾ ਮਿੱਠੂ ਬਸਤੀ ਕੋਲ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ 'ਤੇ ਆਸ-ਪਾਸ ਦੇ ਲੋਕਾਂ ਨੂੰ ਇਕੱਠਾ ਹੁੰਦਾ ਦੇਖ ਹਮਲਾਵਰ ਉੱਥੋਂ ਫ਼ਰਾਰ ਹੋ ਗਏ। ਮੌਕੇ 'ਤੇ ਮੌਜੂਦ ਅਤੇ ਆਸ-ਪਾਸ ਦੇ ਲੋਕਾਂ ਨੇ ਜ਼ਖਮੀ ਵਿਅਕਤੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ।

ਇਹ ਵੀ ਪੜ੍ਹੋ : ਅਸਲਾ-ਬਾਰੂਦ ਸਣੇ ਹਰਿਆਣੇ 'ਚ ਫੜੇ ਵਿਅਕਤੀਆਂ ਕਾਰਨ ਮਖੂ ਫਿਰ ਚਰਚਾ 'ਚ

ਦੱਸਿਆ ਜਾਂਦਾ ਹੈ ਕਿ ਹਮਲੇ ਤੋਂ ਬਾਅਦ ਜ਼ਖਮੀ ਪ੍ਰਿਤਪਾਲ ਸਿੰਘ ਦੀ ਪਤਨੀ ਵੀ ਆਪਣੇ ਪਤੀ ਨੂੰ ਲਹੂ-ਲੁਹਾਨ ਛੱਡ ਕੇ ਮੌਕੇ ਤੋਂ ਫਰਾਰ ਹੋ ਗਈ। ਪੁਲਸ ਫੁਟੇਜ ਨੂੰ ਕਬਜ਼ੇ 'ਚ ਲੈ ਕੇ ਪਛਾਣ ਕਰ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਦੋਸ਼ੀ ਸਰਕਾਰੀ ਸਕੂਲ ਦਾ ਅਧਿਆਪਕ ਹੈ।

ਇਹ ਵੀ ਪੜ੍ਹੋ : ਮਾਨ ਸਰਕਾਰ ਦੇ 50 ਦਿਨ ਪੂਰੇ ਹੋਣ 'ਤੇ ਰਾਜਾ ਵੜਿੰਗ ਨੇ ਦਿੱਤਾ ਇਹ ਬਿਆਨ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News