ਮੁਸੀਬਤ ''ਚ ਵੀ ਨਹੀਂ ਛੱਡੇ ਹੌਸਲੇ, ਵੱਖ-ਵੱਖ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ
Sunday, Aug 31, 2025 - 07:12 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਮੌਜੂਦਾ ਹੜ੍ਹ ਦੇ ਹਾਲਾਤ ਵਿੱਚ ਘਿਰੇ ਆਪਣੇ ਲੋਕਾਂ ਦੀ ਮਦਦ ਲਈ ਲਗਾਤਾਰ ਪੰਜਾਬੀ ਅਤੇ ਸੇਵਾਦਾਰ ਅੱਗੇ ਆ ਰਹੇ ਹਨ। ਟਾਂਡਾ ਇਲਾਕੇ ਦੇ ਬਿਆਸ ਨਾਲ ਲੱਗਦੇ ਪਿੰਡਾਂ ਵਿੱਚ ਕਿਰੇ ਲੋਕਾਂ ਵਾਸਤੇ ਜਿੱਥੇ ਪਿੰਡਾਂ ਦੇ ਵੱਖ-ਵੱਖ ਪਿੰਡਾਂ ਵਿਚੋਂ ਲੋਕਾਂ ਵੱਲੋਂ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ, ਉੱਥੇ ਹੀ ਅੱਜ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਸ਼ੋਹ ਪ੍ਰਾਪਤ ਇਤਿਹਾਸਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਸਿੰਘ ਸਾਹਿਬ ਸੰਤ ਬਾਬਾ ਨਿਹਾਲ ਸਿੰਘ ਜੀ ਵੇਲਾਂ ਵਾਲਿਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਬਾ ਕੁਲਦੀਪ ਸਿੰਘ ਭਾਈ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਅੰਮ੍ਰਿਤਸਰ ਅਜਨਾਲਾ ਬਿਆਸ ਅਤੇ ਟਾਂਡਾ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ ਲੰਗਰ ਰਾਸ਼ਨ ਅਤੇ ਹੋਰ ਸਮੱਗਰੀ ਜਥੇਦਾਰ ਦਵਿੰਦਰ ਸਿੰਘ ਮੂਨਕਾਂ ਰਾਹੀਂ ਭੇਜੀ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਵਿਚਾਲੇ ਮੌਸਮ ਦੀ Latest ਅਪਡੇਟ! ਅਜੇ ਪਵੇਗਾ ਹੋਰ ਭਾਰੀ ਮੀਂਹ, 8 ਜ਼ਿਲ੍ਹਿਆਂ 'ਚ Red Alert
ਇਸੇ ਤਰ੍ਹਾਂ ਹੀ ਗੁਰਦੁਆਰਾ ਭੁੱਲ ਪੁਖਤਾ ਸਾਹਿਬ ਪਾਤਸ਼ਾਹ ਛੇਵੀਂ ਤੋਂ ਵੀ ਸੰਤ ਬਾਬਾ ਜਗਤਾਰ ਸਿੰਘ ਜੀ ਸੰਤ ਬਾਬਾ ਮਹਿੰਦਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਹਤ ਸਮੱਗਰੀ ਲੰਗਰ ਅਤੇ ਪਸ਼ੂਆਂ ਵਾਸਤੇ ਚਾਰਾ ਲੈ ਕੇ ਹੈੱਡ ਗ੍ਰੰਥੀ ਬਾਬਾ ਜਗਦੀਪ ਸਿੰਘ ਰਵਾਨਾ ਹੋਏ। ਇਸ ਤੋਂ ਇਲਾਵਾ ਟਾਂਡਾ ਦੇ ਪਿੰਡ ਖੁਣਖੁਣ ਕੱਲਾਂ ਤੋਂ ਸਮੂਹ ਗ੍ਰਾਮ ਪੰਚਾਇਤ ਸਾਬਕਾ ਬਲਾਕ ਸੰਮਤੀ ਮੈਂਬਰ ਅਸ਼ੋਕ ਕੁਮਾਰ ਸੈਣੀ ਸਰਪੰਚ ਜਸਵਿੰਦਰ ਕੌਰ ਸਮੂਹ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਗੁਰਦਾਸਪੁਰ ਦੇ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਅਤੇ ਦੀਨਾ ਨਗਰ ਇਲਾਕਿਆਂ ਵਾਸਤੇ ਰਾਹਤ ਸਮੱਗਰੀ ਪਸ਼ੂਆਂ ਵਾਸਤੇ , ਫੀਡ ਅਤੇ ਹੋਰ ਸਾਮਾਨ ਲੈ ਕੇ ਰਵਾਨਾ ਹੋਏ।
ਇਹ ਵੀ ਪੜ੍ਹੋ: Breaking News: ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਦਿੱਤੇ ਜਾਣਗੇ ਪਲਾਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e