ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
Monday, Aug 24, 2026 - 04:49 PM (IST)
ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਵਾਸੀਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਜਲੰਧਰ 'ਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋ ਗਈ ਹੈ। ਜਾਣਕਾਰੀ ਮੁਤਾਬਕ ਮੇਅਰ ਵਿਨੀਤ ਧੀਰ ਨੇ ਸੋਮਵਾਰ ਨੂੰ ਚੰਡੀਗੜ੍ਹ 'ਚ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਯੂਨੀਅਨ ਨਾਲ ਉੱਚ ਅਧਿਕਾਰੀਆਂ ਦੀ ਮੀਟਿੰਗ ਵੀ ਕੀਤੀ ਗਈ, ਜਿਸ ਤੋਂ ਬਾਅਦ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ। ਮੇਅਰ ਦੇ ਭਰੋਸੇ ਤੋਂ ਬਾਅਦ ਕਰਮਚਾਰੀਆਂ ਨੇ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ।
ਸੋਮਵਾਰ ਦੁਪਹਿਰ ਬਾਅਦ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਦੀਆਂ ਗਲੀਆਂ ਅਤੇ ਸੜਕਾਂ ਤੋਂ ਕੂੜਾ ਚੁੱਕਣ ਦਾ ਕੰਮ ਮੁੜ ਸ਼ੁਰੂ ਕਰ ਦਿੱਤਾ ਹੈ। ਹੜਤਾਲ ਖ਼ਤਮ ਹੋਣ ਤੋਂ ਬਾਅਦ ਨਗਰ ਨਿਗਮ ਪ੍ਰਸ਼ਾਸਨ ਨੇ ਰਾਹਤ ਦਾ ਸਾਹ ਲਿਆ ਹੈ ਅਤੇ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਨੂੰ ਆਮ ਵਾਂਗ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ।
ਇਹ ਵੀ ਪੜ੍ਹੋ: ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ 'ਚ ਪ੍ਰੇਮਿਕਾ ਬਾਰੇ ਖੋਲ੍ਹੇ ਵੱਡੇ ਰਾਜ
ਇਹ ਧਿਆਨ ਦੇਣਯੋਗ ਹੈ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਦੇ ਕਈ ਇਲਾਕਿਆਂ ਅਤੇ ਮੁੱਖ ਸੜਕਾਂ 'ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਸਫ਼ਾਈ ਕਰਮਚਾਰੀਆਂ ਨੇ ਕੂੜਾ ਇਕੱਠਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਨਾਲ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਪ੍ਰਭਾਵਿਤ ਹੋਈ। ਨਗਰ ਨਿਗਮ ਯੂਨੀਅਨ ਦੇ ਆਗੂਆਂ ਅਤੇ ਕਰਮਚਾਰੀਆਂ ਦੀ ਹੜਤਾਲ ਨੇ ਜਲੰਧਰ 'ਚ ਸਫ਼ਾਈ ਪ੍ਰਣਾਲੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ।
ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
ਪਿਛਲੇ 4-5 ਦਿਨਾਂ ਤੋਂ ਸ਼ਹਿਰ 'ਚ ਕੂੜਾ ਚੁੱਕਣ ਦੀ ਸਹੂਲਤ ਨਾ ਹੋਣ ਕਾਰਨ ਹਰ ਪਾਸੇ ਕੂੜੇ ਦੇ ਢੇਰ ਵਿਖਾਈ ਦੇ ਰਹੇ ਸਨ। ਸ਼ਹਿਰ ਦੇ ਅਰਬਨ ਸਟੇਟ, ਆਦਰਸ਼ ਨਗਰ, ਪਠਾਨਕੋਟ ਚੌਕ, ਮਾਡਲ ਟਾਊਨ ਸਮੇਤ ਕਈ ਇਲਾਕਿਆਂ 'ਚ ਕੂੜੇ ਦੇ ਵੱਡੇ-ਵੱਡੇ ਢੇਰ ਜਮ੍ਹਾ ਹੋ ਗਏ ਸਨ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਲੋਕਾਂ ਨੂੰ ਰਾਹਤ ਦਾ ਸਾਹ ਮਿਲੇਗਾ। ਲਗਾਤਾਰ 5 ਦਿਨਾਂ ਤੋਂ ਕੂੜਾ ਚੁੱਕਣਾ ਬੰਦ ਕਰ ਦਿੱਤਾ ਗਿਆ ਸੀ, ਜਿਸ ਕਾਰਨ ਹਰ ਪਾਸੇ ਬਦਬੂ ਫੈਲ ਗਈ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ ਲੱਗੀ ਭਿਆਨਕ ਅੱਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
