ਧਰਮ ਤਬਦੀਲੀ ਨਾਲ ਪੰਜਾਬ ’ਚ ਹਿੰਦੂਆਂ-ਸਿੱਖਾਂ ਦੀ ਹੋਂਦ ’ਤੇ ਸੰਕਟ, ADC ਨੂੰ ਦਿੱਤਾ ਮੰਗ-ਪੱਤਰ

06/10/2022 2:55:24 PM

ਜਲੰਧਰ (ਚੋਪੜਾ) - ਹਿੰਦੂ ਸੰਗਠਨਾਂ ਨੇ ਪੰਜਾਬ ਵਿਚ ਈਸਾਈ ਮਿਸ਼ਨਰੀਆਂ ਵੱਲੋਂ ਵੱਡੇ ਪੈਮਾਨੇ ’ਤੇ ਕਰਵਾਈ ਜਾ ਰਹੀ ਧਰਮ ਤਬਦੀਲੀ ਦਾ ਵਿਰੋਧ ਕੀਤਾ ਗਿਆ ਹੈ। ਸੰਗਠਨਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਨਾਲ ਪੰਜਾਬ ਵਿਚ ਈਸਾਈ ਮਿਸ਼ਨਰੀ ਵੱਲੋਂ ਸਿੱਖਾਂ ਅਤੇ ਹਿੰਦੂਆਂ ਦਾ ਧਰਮ ਤਬਦੀਲ ਕਰਵਾਇਆ ਜਾ ਰਿਹਾ ਹੈ, ਉਸ ਨਾਲ ਉਨ੍ਹਾਂ ਦੀ ਹੋਂਦ ’ਤੇ ਸੰਕਟ ਆ ਗਿਆ ਹੈ। ਇਸੇ ਕਾਰਨ ਹਿੰਦੂ ਸੰਗਠਨਾਂ ਨੇ ਆਰਕਬਿਸ਼ਪ ਲਿਯੋਪੋਲਡੋ ਗ੍ਰਿਜਲੀ ਦੇ 10 ਤੋਂ 12 ਜੂਨ ਤੱਕ ਪੰਜਾਬ ਦੇ ਦੌਰੇ ਵਿਰੁੱਧ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਸਰੀਨ ਨੂੰ ਇਕ ਮੰਗ-ਪੱਤਰ ਦਿੱਤਾ ਅਤੇ ਇਨ੍ਹਾਂ ਪ੍ਰੋਗਰਾਮਾਂ ’ਤੇ ਤੁਰੰਤ ਰੋਕ ਲਾਉਣ ਦੀ ਮੰਗ ਕੀਤੀ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਗੈਂਗਸਟਰ ਗੋਲਡੀ ਬਰਾੜ ਅਤੇ ਰਿੰਦਾ ਵਿਰੁੱਧ ਇੰਟਰਪੋਲ ਵਲੋਂ ਰੈੱਡ ਕਾਰਨਰ ਨੋਟਿਸ ਜਾਰੀ

ਹਿੰਦੂ ਆਗੂਆਂ ਵਿਚ ਸ਼ਾਮਲ ਮਨੋਜ ਨੰਨ੍ਹਾ, ਦਯਾ ਲਾਲ, ਰਾਘਵ ਸਹਿਗਲ, ਕਿਸ਼ਨ ਲਾਲ ਸ਼ਰਮਾ ਅਤੇ ਹੋਰਨਾਂ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਈਸਾਈ ਮਿਸ਼ਨਰੀ ਨੂੰ ਲੈ ਕੇ ਵੱਡੇ-ਵੱਡੇ ਪ੍ਰੋਗਰਾਮ ਕੀਤੇ ਜਾ ਰਹੇ ਹਨ, ਜਿਸ ਸਬੰਧੀ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਇਸ ਵਿਅਕਤੀ ਦੀ ਇਨ੍ਹਾਂ ਪ੍ਰੋਗਰਾਮਾਂ ਵਿਚ ਵੱਡੀ ਗਿਣਤੀ ਵਿਚ ਮਾਸੂਮ ਅਤੇ ਭੋਲੇ-ਭਾਲੇ ਲੋਕਾਂ ਨੂੰ ਬੇਵਕੂਫ ਬਣਾ ਕੇ ਤੇ ਲਾਲਚ ਦੇ ਕੇ ਉਨ੍ਹਾਂ ਦੇ ਵਿਚਾਰਾਂ ਨੂੰ ਬਦਲ ਕੇ ਧਰਮ ਤਬਦੀਲ ਕਰਵਾਉਣ ਦੀ ਯੋਜਨਾ ਹੈ।

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ’ਤੇ ਭਾਵੁਕ ਹੋਈ ਮਾਤਾ, ਕਿਹਾ-29 ਮਈ ਸਾਡੇ ਲਈ ਕਾਲਾ ਦਿਨ ਚੜ੍ਹਿਆ

ਉਨ੍ਹਾਂ ਕਿਹਾ ਕਿ ਸਾਰੇ ਲੋਕ ਪੰਜਾਬ ਵਿਚ ਹੋ ਰਹੀ ਧਰਮ ਤਬਦੀਲੀ ਤੋਂ ਬਹੁਤ ਫਿਕਰਮੰਦ ਹਨ ਕਿਉਂਕਿ ਪੰਜਾਬ ਦੇ ਲੱਖਾਂ ਲੋਕਾਂ ਦਾ ਈਸਾਈ ਮਿਸ਼ਨਰੀਆਂ ਨੇ ਸਾਜ਼ਿਸ਼ ਤਹਿਤ ਧਰਮ ਤਬਦੀਲ ਕਰਵਾ ਦਿੱਤਾ ਹੈ। ਇਹ ਲੋਕ ਲਗਾਤਾਰ ਇਸ ਮੁਹਿੰਮ ਨੂੰ ਚਲਾ ਰਹੇ ਹਨ, ਜਿਸ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਧਰਮ ਤਬਦੀਲੀ ਦੇ ਮਾਮਲਿਆਂ ’ਤੇ ਰੋਕ ਲਾਉਣ ਲਈ ਕਾਨੂੰਨ ਬਣਾਇਆ ਜਾਵੇਗਾ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ

ਹਿੰਦੂ ਆਗੂਆਂ ਨੇ ਕਿਹਾ ਕਿ ਅਜਿਹੇ ਮਾਹੌਲ ਨੂੰ ਦੇਖਦਿਆਂ ਬਿਸ਼ਪ ਗ੍ਰਿਜਲੀ ਦੇ ਜਲੰਧਰ ਆਉਣ ’ਤੇ ਰੋਕ ਲਾ ਦਿੱਤੀ ਜਾਵੇ ਤਾਂ ਕਿ ਉਹ ਅਜਿਹਾ ਕੋਈ ਪ੍ਰੋਗਰਾਮ ਨਾ ਕਰ ਸਕਣ, ਜਿਸ ਵਿਚ ਲੋਕਾਂ ਦਾ ਧਰਮ ਤਬਦੀਲ ਹੋਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਇਸ ਪ੍ਰੋਗਰਾਮ ਨੂੰ ਨਾ ਰੋਕਿਆ ਤਾਂ ਜਲੰਧਰ ਦੇ ਸਾਰੇ ਹਿੰਦੂ ਸੰਗਠਨ ਮਿਲ ਕੇ ਇਸ ਪ੍ਰੋਗਰਾਮ ਦਾ ਵਿਰੋਧ ਕਰਨਗੇ। ਇਸ ਮੌਕੇ ਧਰਮਪਾਲ, ਕੁਨਾਲ ਕੋਹਲੀ, ਮੋਨੂੰ ਸ਼ਰਮਾ, ਰਣਧੀਰ ਸ਼ਰਮਾ, ਆਸ਼ੀਸ਼ ਅਰੋੜਾ, ਰਾਘਵ ਸਹਿਗਲ ਆਦਿ ਮੌਜੂਦ ਸਨ।


rajwinder kaur

Content Editor

Related News