ਹਰਜੋਤ ਬੈਂਸ ਦੇ ਯਤਨਾਂ ਸਦਕਾ ਚੰਗਰ ਦੇ ਪਿੰਡਾਂ ਲਈ ਚੌੜੀ ਸੜਕ ਦਾ ਨਵੀਨੀਕਰਨ ਸ਼ੁਰੂ

Sunday, Apr 13, 2025 - 05:32 PM (IST)

ਹਰਜੋਤ ਬੈਂਸ ਦੇ ਯਤਨਾਂ ਸਦਕਾ ਚੰਗਰ ਦੇ ਪਿੰਡਾਂ ਲਈ ਚੌੜੀ ਸੜਕ ਦਾ ਨਵੀਨੀਕਰਨ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਚੋਣਾਂ ਤੋਂ ਪਹਿਲਾਂ ਚੰਗਰ ਵਾਸੀਆਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਚੰਗਰ ਦੇ ਦਰਜਨਾਂ ਪਿੰਡਾਂ ਨੂੰ ਜੋੜਦੀ ਸੜਕ ਨੂੰ 18 ਫੁੱਟ ਚੌੜਾ ਕਰਕੇ ਸ਼ਾਨਦਾਰ ਰੋਡ ਬਣਾਇਆ ਜਾਵੇਗਾ, ਜਿਸ ਨੂੰ ਪੂਰਾ ਕਰਦਿਆਂ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੜਕ ’ਤੇ ਲੁੱਕ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਨੂੰ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ ਤੇ ਕਾਲਜ

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਚੰਗਰ ਇਲਾਕੇ ਦੇ ਲੋਕਾਂ ਨੂੰ ਰਾਜਨੀਤਿਕ ਪਾਰਟੀਆਂ ਨੇ ਹਮੇਸ਼ਾ ਵੋਟਾਂ ਲੈਣ ਤੱਕ ਹੀ ਸੀਮਤ ਰੱਖਿਆ ਅਤੇ ਚੰਗਰ ਵਿੱਚ ਕਦੇ ਕੋਈ ਕੰਮ ਨਹੀਂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੋਰਾਨ ਉਨਾਂ ਵੱਲੋਂ ਚੰਗਰ ਵਾਸੀਆਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਚੰਗਰ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ। ਸ੍ਰੀ ਅਨੰਦਪੁਰ ਸਾਹਿਬ ਨੂੰ ਚੰਗਰ ਨਾਲ ਜੋੜਨ ਵਾਲੀ ਸੜਕ ਨੂੰ ਚੌੜਾ ਕਰਦਿਆਂ 3 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਨੂੰ ਚੌੜਾ ਕਰਕੇ ਲੁੱਕ ਪਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਅੱਜ ਕੈਬਨਿਟ ਮੰਤਰੀ ਖ਼ੁਦ ਆਪਣੇ ਵਿਧਾਨ ਸਭਾ ਹਲਕੇ ਦੇ ਦਰਜਨਾਂ ਪਿੰਡਾਂ ਨੂੰ ਸੁਚਾਰੂ ਆਵਾਜਾਈ ਦੀ ਸਹੂਲਤ ਦੇਣ ਵਾਲੀ 7 ਕਿਲੋਮੀਟਰ ਲੰਬੀ ਸੜਕ ਨੂੰ 18 ਫੁੱਟ ਚੋੜੀ ਕਰਕੇ ਨਵੀਨੀਕਰਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਵਿਸੇਸ਼ ਤੌਰ ’ਤੇ ਪਹੁੰਚੇ ਸਨ ।

ਇਹ ਵੀ ਪੜ੍ਹੋ: ਪੰਜਾਬ ਦੀ ਇਸ ਮੰਡੀ 'ਚ ਗੁੰਡਾਗਰਦੀ ਦਾ ਟ੍ਰੈਂਡ, 14 ਅਪ੍ਰੈਲ ਲਈ ਹੋਇਆ ਵੱਡਾ ਐਲਾਨ

ਬੈਂਸ ਨੇ ਕਿਹਾ ਕਿ ਪਹਿਲੇ ਫੇਜ਼ ਦੌਰਾਨ ਪਿੰਡ ਥੱਪਲ ਤੋਂ ਪਿੰਡ ਸਮਲਾਹ ਤੱਕ ਸੜਕ ਦਾ ਕੰਮ ਕਰਵਾਇਆ ਜਾਵੇਗਾ, ਜੋ ਕਿ ਅਗਲੇ 2 ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ। ਕਿਸੇ ਸਰਕਾਰ ਵੱਲੋਂ ਚੰਗਰ ਵਾਸੀਆਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਤੱਕ ਮੁਹੱਈਆ ਨਹੀਂ ਕਰਵਾਇਆ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 90 ਕਰੋੜ ਰੁਪਏ ਦੀ ਲਾਗਤ ਨਾਲ ਲਿਫ਼ਟ ਸਿੰਚਾਈ ਯੋਜਨਾ ਦਾ ਪ੍ਰਾਜੈਕਟ ਸ਼ੁਰੂ ਕਰਵਾਇਆ ਗਿਆ ਹੈ, ਜਿਸ ਨਾਲ ਚੰਗਰ ਦੀ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਚੰਗਰ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਦਾ ਪਹਿਲਾ ਸਕੂਲ ਆਫ਼ ਐਮੀਨੈਂਸ ਬਣਾਇਆ ਜਾ ਰਿਹਾ ਹੈ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਬਣਾਏ ਜਾ ਰਹੇ ਹਨ।

ਇਹ ਵੀ ਪੜ੍ਹੋ: 32 ਗ੍ਰਨੇਡ ਵਾਲੇ ਬਿਆਨ 'ਤੇ ਕਸੂਤੇ ਫਸੇ ਬਾਜਵਾ, ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਜਾਂਚ ਲਈ ਪਹੁੰਚੀ ਪੁਲਸ


ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News