ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ ਜ਼ਿਲ੍ਹੇ ’ਚ ਤਾਇਨਾਤ ਰਹਿਣਗੇ 1546 ਪੁਲਸ ਅਧਿਕਾਰੀ

01/25/2021 6:07:11 PM

ਹੁਸ਼ਿਆਰਪੁਰ (ਘੁੰਮਣ)- 72ਵੇਂ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਮਨ ਕਾਨੂੰਨ ਬਣਾਈ ਰੱਖਣ ਦੇ ਮਕਸਦ ਨਾਲ ਜ਼ਿਲ੍ਹਾ ਪੁਲਸ ਵੱਲੋਂ ਅੱਜ ਇਥੇ ਫਲੈਗ ਮਾਰਚ ਕੀਤਾ ਗਿਆ, ਜੋ ਸਥਾਨਕ ਥਾਣਾ ਸਿਟੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਗਿਆ।

ਇਹ ਵੀ ਪੜ੍ਹੋ: ਜਲੰਧਰ ’ਚ ਸ਼ਰਮਨਾਕ ਘਟਨਾ: 24 ਸਾਲਾ ਨੌਜਵਾਨ ਵੱਲੋਂ 5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ

ਫਲੈਗ ਮਾਰਚ ਤੋਂ ਪਹਿਲਾਂ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਪੁਲਸ ਲਾਈਨ ਗਰਾਉਂਡ ਵਿਖੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਸ ਮੁਲਾਜ਼ਮਾਂ ਨੂੰ ਪੂਰੀ ਤਨਦੇਹੀ, ਸ਼ਿਦਤ ਅਤੇ ਚੌਕਸੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ 26 ਜਨਵਰੀ ’ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਣ ਤੋਂ ਰੋਕਣ ਲਈ ਸ਼ਹਿਰ ਅਤੇ ਇਸ ਦੀਆਂ ਸਬ ਡਵੀਜ਼ਨਾਂ ਵਿੱਚ ਸਖ਼ਤ ਸੁਰੱਖਿਅਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲਾ ਹੁਸ਼ਿਆਰਪੁਰ ਵਿਚ ਸੁਰੱਖਿਆ ਵਿਵਸਥਾ ਲਈ ਪੁਲਸ ਕਪਤਾਨ 4, ਉਪ ਪੁਲਸ ਕਪਤਾਨ 14, ਇੰਸਪੈਕਟਰ/ਐੱਸ. ਐੱਚ. ਓ. 49, ਐੱਨ. ਜੀ. ਓਜ਼ 332, ਓ. ਆਰਜ਼ 1147 ਸਮੇਤ ਕੁੱਲ 1546 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ’ਤੇ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  ਟਰੈਕਟਰ ਪਰੇਡ ਤੋਂ ਪਹਿਲਾਂ ਆਈ ਮੰਦਭਾਗੀ ਖ਼ਬਰ, ਸੰਘਰਸ਼ ਦੌਰਾਨ ਜਲਾਲਾਬਾਦ ਦੇ ਕਿਸਾਨ ਦੀ ਮੌਤ

ਐੱਸ. ਪੀ. (ਤਫਤੀਸ਼) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਘੰਟਾ ਘਰ ਚੌਂਕ, ਕਮਾਲਪੁਰ ਚੌਂਕ, ਬੱਸ ਸਟੈਂਡ, ਪ੍ਰਭਾਤ ਚੌਂਕ, ਸਰਕਾਰੀ ਕਾਲਜ ਚੌਂਕ, ਸੈਸ਼ਨ ਚੌਂਕ ਆਦਿ ਵਿਖੇ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਐਸ.ਪੀ. (ਸਿਟੀ) ਜਗਦੀਸ਼ ਰਾਜ ਅਤਰੀ, ਐਸ.ਪੀ (ਸਪੈਸ਼ਲ ਬਰਾਂਚ) ਸਤਿੰਦਰ ਕੁਮਾਰ ਚੱਢਾ, ਐਸ.ਪੀ. (ਪੀ.ਬੀ.ਆਈ) ਜਸਪ੍ਰੀਤ ਸਿੰਘ, ਐਸ.ਪੀ/ਅਪ੍ਰੇਸ਼ਨ ਗੋਪਾਲ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਇੰਸਪੈਕਟਰ ਨਰਿੰਦਰ, ਇੰਸਪੈਕਟਰ ਪਰਮਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਹ ਵੀ ਪੜ੍ਹੋ:  26 ਜਨਵਰੀ ਨੂੰ ਜਲੰਧਰ ਦੇ ਇਹ ਰਸਤੇ ਰਹਿਣਗੇ ਬੰਦ, ਟ੍ਰੈਫਿਕ ਪੁਲਸ ਨੇ ਰੂਟ ਕੀਤੇ ਡਾਇਵਰਟ


shivani attri

Content Editor

Related News