ਟਾਂਡਾ 'ਚ ਧੂਮਧਾਮ ਨਾਲ ਮਨਾਇਆ ਗਿਆ ਗਣਤੰਤਰਤਾ ਦਿਵਸ
Monday, Jan 27, 2020 - 03:22 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਟਾਂਡਾ 'ਚ ਗਣਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਮੁੱਖ ਸਮਾਗਮ ਨਗਰ ਕੌਂਸਲ ਉੜਮੁੜ ਟਾਂਡਾ 'ਚ ਹੋਇਆ, ਜਿੱਥੇ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਪੁੱਜੇ ਸਨ, ਜਿਨ੍ਹਾਂ ਨੇ ਕੌਮੀ ਤਿਰੰਗਾ ਲਹਿਰਾਇਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਜਜ਼ਬੇ ਨਾਲ ਲਬਰੇਜ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।
ਇਸ ਮੌਕੇ ਇੰਡੀਅਨ ਓਵਰਸੀਜ਼ ਅਮਰੀਕਾ ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜੀਆਂ, ਪੰਚਾਇਤ ਸੰਮਤੀ ਦੇ ਚੇਅਰਮੈਨ ਜਰਨੈਲ ਜਾਜਾ, ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਰਾਕੇਸ਼ ਵੋਹਰਾ, ਈ.ਓ. ਕਮਲਜਿੰਦਰ ਸਿੰਘ ਅਤੇ ਸਮੂਹ ਕੌਂਸਲਰ ਮੌਜੂਦ ਸਨ। ਇਸੇ ਤਰ੍ਹਾਂ ਖਾਲਸਾ ਸਕੂਲ ਮਿਆਣੀ 'ਚ ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ ਨੇ, ਸਰਕਾਰੀ ਕਾਲਜ ਟਾਂਡਾ 'ਚ ਪ੍ਰਿੰਸੀਪਲ ਰਜਿੰਦਰ ਕੌਰ ਅਤੇ ਸ਼ਿਮਲਾ ਪਹਾੜੀ ਪਾਰਕ 'ਚ ਕਲੱਬ ਪ੍ਰਧਾਨ ਰਾਜਨ ਬਤਰਾ ਨੇ ਕੌਮੀ ਝੰਡਾ ਲਹਿਰਾਇਆ। |