ਟਾਂਡਾ ''ਚ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ ਗਣਤੰਤਰ ਦਿਵਸ
Monday, Jan 26, 2026 - 02:00 PM (IST)
ਟਾਂਡਾ (ਵਰਿੰਦਰ ਪੰਡਿਤ)- ਟਾਂਡਾ ਉੜਮੁੜ ਇਲਾਕੇ ਵਿੱਚ ਦੇਸ਼ ਭਗਤੀ ਦੇ ਜਜ਼ਬੇ ਨਾਲ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ, ਸਕੂਲਾਂ, ਕਾਲਜਾਂ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਵੱਖ-ਵੱਖ ਸਮਾਗਮ ਕਰਵਾਏ ਗਏ। ਸਵੇਰੇ ਕੌਮੀ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਦੀ ਗੂੰਜ ਨਾਲ ਮਾਹੌਲ ਦੇਸ਼ ਭਗਤੀ ਦੇ ਰੰਗਾਂ ਵਿੱਚ ਰੰਗ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਨਗਰ ਨਿਗਮ ਦੇ ਟਿਊਬਵੈੱਲ ਆਪ੍ਰੇਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਮਾਗਮਾਂ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਗੀਤ, ਕਵਿਤਾਵਾਂ ਅਤੇ ਸੱਭਿਆਚਾਰਕ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਵਕਤਾਵਾਂ ਨੇ ਸੰਵਿਧਾਨ ਦੀ ਮਹੱਤਤਾ ’ਤੇ ਰੋਸ਼ਨੀ ਪਾਂਦਿਆਂ ਲੋਕਾਂ ਨੂੰ ਆਪਣੇ ਅਧਿਕਾਰਾਂ ਨਾਲ ਨਾਲ ਫਰਜ਼ਾਂ ਪ੍ਰਤੀ ਵੀ ਜਾਗਰੂਕ ਹੋਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਕਤਾਵਾਂ ਨੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਨਮਨ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਬਰਾਬਰੀ, ਨਿਆਂ ਅਤੇ ਲੋਕਤੰਤਰ ਦੇ ਮੂਲ ਸਿਧਾਂਤਾਂ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।
ਸਮਾਗਮਾਂ ਦੇ ਅੰਤ ’ਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸ਼ਾਂਤੀ ਲਈ ਦੁਆਵਾਂ ਕੀਤੀਆਂ ਗਈਆਂ। ਟਾਂਡਾ ਉੜਮੁੜ ਇਲਾਕੇ ਵਿੱਚ ਮਨਾਇਆ ਗਿਆ ਇਹ ਗਣਤੰਤਰ ਦਿਵਸ ਸਮੂਹ ਵਾਸੀਆਂ ਲਈ ਦੇਸ਼ ਭਗਤੀ, ਗੌਰਵ ਅਤੇ ਪ੍ਰੇਰਣਾ ਦਾ ਸਰੋਤ ਬਣਿਆ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਕਾਂਸਟੇਬਲ 'ਤੇ ਡਿੱਗੀ ਗਾਜ! ਹੋ ਗਿਆ ਵੱਡਾ ਐਕਸ਼ਨ, ਕਾਰਨਾਮਾ ਜਾਣ ਰਹਿ ਜਾਓਗੇ ਦੰਗ
ਨਗਰ ਕੌਂਸਲ ਦਫ਼ਤਰ ਟਾਂਡਾ ਉੜਮੜ ਵਿੱਚ ਈ. ਓ. ਰਾਮ ਪ੍ਰਕਾਸ਼ ਦੀ ਦੇਖਰੇਖ ਵਿੱਚ ਹੋਏ ਸਮਾਗਮ ਦੌਰਾਨ ਸਮੂਹ ਕੌਂਸਲਰਾਂ ਦੀ ਮੌਜੂਦਗੀ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਗੁਰਸੇਵਕ ਮਾਰਸ਼ਲ ਨੇ ਤਿਰੰਗਾ ਲਹਿਰਾਇਆ। ਉੱਪ ਮੰਡਲ ਪੱਧਰੀ ਸਮਾਗਮ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿੱਚ ਹੋਇਆ ਜਿੱਥੇ ਐੱਸ. ਡੀ. ਐੱਮ. ਲਵਪ੍ਰੀਤ ਸਿੰਘ ਔਲਖ ਨੇ ਕੌਮੀ ਤਿਰੰਗਾ ਲਹਿਰਾਇਆ। ਇਸ ਮੌਕੇ ਪੁਲਸ ਦੀ ਟੀਮ ਨੇ ਕੌਮੀ ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਐੱਸ. ਡੀ. ਐੱਮ. ਨੇ ਮਾਰਚ ਪਾਸਟ ਨੂੰ ਸਲਾਮੀ ਦਿੱਤੀ। ਉਧਰ ਜੀ. ਜੀ. ਐੱਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਿਆਣੀ ਵਿਖੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਕੌਮੀ ਤਿਰੰਗਾ ਲਹਿਰਾਇਆ।
ਇਹ ਵੀ ਪੜ੍ਹੋ: Punjab: ਸੜਕ 'ਤੇ ਖੜ੍ਹੀ ਕਾਰ ਦਾ ਅੰਦਰਲਾ ਹਾਲ ਵੇਖ ਲੋਕਾਂ ਦੇ ਉੱਡੇ ਹੋਸ਼! ਇਸ ਹਾਲ 'ਚ ਮਿਲਿਆ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
