ਟਾਂਡਾ ''ਚ ਮਨਾਇਆ ਗਿਆ ਗਣਤੰਤਰ ਦਿਵਸ, ਦਿਸਿਆ ਦੇਸ਼ ਭਗਤੀ ਦਾ ਜਜ਼ਬਾ
Sunday, Jan 26, 2025 - 10:54 AM (IST)
ਟਾਂਡਾ (ਵਰਿੰਦਰ ਪੰਡਿਤ)- ਟਾਂਡਾ ਇਲਾਕੇ ਵਿੱਚ ਗਣਤੰਤਰ ਦਿਵਸ ਦੇਸ਼ ਭਗਤੀ ਦੀ ਜਜ਼ਬੇ ਨਾਲ ਮਨਾਇਆ ਗਿਆ ਹੈ। ਇਸ ਦੌਰਾਨ ਮੰਡਲ ਪਧਰੀ ਸਮਾਗਮ ਗਿਆਨੀ ਕਰਤਾਰ ਸਿੰਘ ਸਰਕਾਰੀ ਕਾਲਜ ਟਾਂਡਾ ਦੇ ਸਟੇਡੀਅਮ ਵਿੱਚ ਹੋਇਆ, ਜਿੱਥੇ ਐੱਸ. ਡੀ. ਐੱਮ. ਪੰਕਜ ਬਾਂਸਲ ਨੇ ਕੌਮੀ ਤਿਰੰਗਾ ਲਹਿਰਾਇਆ। ਪੁਲਸ ਅਤੇ ਐੱਨ. ਸੀ. ਸੀ. ਦੇ ਕੈਡਿਟਾਂ ਨੇ ਕੌਮੀ ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਵੱਖ-ਵੱਖ ਸਕੂਲਾਂ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜਜ਼ਬੇ ਵਾਲਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।
ਇਸ ਮੌਕੇ ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ। ਇਸ ਦੇ ਨਾਲ ਹੀ ਸਮਾਜਿਕ ਵਿਕਾਸ ਦੇ ਕੰਮ ਕਰਨ ਵਾਲੀਆਂ ਹਸਤੀਆਂ ਦਾ ਵੀ ਸਨਮਾਨ ਕੀਤਾ ਗਿਆ, ਨਗਰ ਕੌਂਸਲ ਦਫ਼ਤਰ ਟਾਂਡਾ ਉੜਮੜ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਗੁਰਸੇਵਕ ਮਾਰਸ਼ਲ ਨੇ ਕੌਮੀ ਤਿਰੰਗਾ ਲਹਿਰਾਇਆ।
ਇਹ ਵੀ ਪੜ੍ਹੋ : ਪੰਜਾਬ 'ਚ ਅਨੋਖਾ ਮਾਮਲਾ: ਬਾਂਦਰ ਨੂੰ ਪਾਲ ਰਹੀ ਫੀਮੇਲ ਡਾਗ, ਵੀਡੀਓ ਵੇਖ ਤੁਸੀਂ ਵੀ ਰਹਿ ਜਾਓਗੇ ਹੈਰਾਨ
ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਕੌਂਸਲਰ ਵੀ ਮੌਜੂਦ ਰਹੇ। ਸ਼ਿਮਲਾ ਪਹਾੜੀ ਪਾਰਕ ਟਾਂਡਾ ਵਿੱਚ 100 ਫੁੱਟ ਉੱਚੇ ਕੌਮੀ ਤਿਰੰਗੇ ਦਾ ਉਦਘਾਟਨ ਕਰਨ ਉਪਰੰਤ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਲਾਇਨਜ਼ ਕਲੱਬ ਟਾਂਡਾ ਦੀ ਸਮੂਹ ਟੀਮ ਮੌਜੂਦ ਰਹੀ। ਮਿਆਣੀ ਵਿੱਚ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਗੁਰੂ ਗੋਬਿੰਦ ਸਿੰਘ ਸਕੂਲ ਵਿੱਚ ਕੌਮੀ ਤਿਰੰਗਾ ਲਹਿਰਾਇਆ। ਇਸੇ ਤਰ੍ਹਾਂ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਵੀ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ 'ਚ ਮੁੜ ਵਧੇਗੀ ਠੰਡ, ਇਨ੍ਹਾਂ 6 ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e