ਰੂਪਨਗਰ 'ਚ ਧੂਮਧਾਮ ਨਾਲ ਮਨਾਇਆ ਗਿਆ ਗਣਤੰਤਰ ਦਿਵਸ

Wednesday, Jan 26, 2022 - 07:48 PM (IST)

ਰੂਪਨਗਰ 'ਚ ਧੂਮਧਾਮ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਰੂਪਨਗਰ (ਸੱਜਣ ਸੈਨੀ)-ਰੂਪਨਗਰ ਵਿਖੇ ਗਣਤੰਤਰਤਾ ਦਿਵਸ ਸਮਾਰੋਹ ਨਹਿਰੂ ਸਟੇਡੀਅਮ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਗਤ ਸਿੰਘ ਗਿਲਜੀਆ, ਮਾਨਯੋਗ ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਮੰਤਰੀ ਪੰਜਾਬ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

ਇਹ ਵੀ ਪੜ੍ਹੋ : ਸਕਾਟਲੈਂਡ: ਜ਼ਿਆਦਾਤਰ ਨਰਸਾਂ ਆਪਣੀ ਨੌਕਰੀ ਛੱਡਣ ਲਈ ਹਨ ਤਿਆਰ

PunjabKesari

ਉਨ੍ਹਾਂ ਨੇ ਪੁਲਸ ਟੁਕੜੀ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਆਪਣੇ ਸੰਬੋਧਨ 'ਚ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਵੱਲੋਂ ਦਿੱਤੀ ਕੁਰਬਾਨੀਆਂ ਨੂੰ ਯਾਦ ਕੀਤਾ। ਉਨ੍ਹਾਂ ਵੱਲੋਂ ਚੰਗੇ ਕੀਤੇ ਗਏ ਕੰਮਾਂ ਦੀ ਸ਼ਲਾਘਾ ਵਜੋਂ ਇਨਾਮ ਵੀ ਵੰਡੇ ਗਏ। ਕੋਵਿਡ ਨਿਯਮਾਂ ਦੇ ਤਹਿਤ ਸੱਭਿਆਚਾਰਕ ਪ੍ਰੋਗਰਾਮ ਨਹੀਂ ਕੀਤਾ ਗਿਆ ਅਤੇ ਰਸ਼ਟਰੀ ਗੀਤ ਨਾਲ ਪ੍ਰੋਗਰਾਮ ਦਾ ਸੰਪਨ ਹੋਇਆ।

ਇਹ ਵੀ ਪੜ੍ਹੋ : ਨੇਪਾਲ ਦੇ ਸਾਬਕਾ PM ਕੇ.ਪੀ. ਸ਼ਰਮਾ ਓਲੀ ਹੋਏ ਕੋਰੋਨਾ ਪਾਜ਼ੇਟਿਵ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News